02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸ਼ਰਧਾ ਨਾਲ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਸੁਲਤਾਨ ਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਤੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬੀਬੀ ਲਖਵਿੰਦਰ ਕੌਰ, ਬੀਬੀ ਪਿਆਰ ਕੌਰ ਅਤੇ ਸਰਵਨ ਸਿੰਘ ਵੱਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।

Ad Position 21
No active advertisement
ਸ਼੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਗੁਰੂ ਕਾ ਬਾਗ ਵਿਖੇ ਸਤਿਕਾਰਿਤ ਸ਼ਖ਼ਸੀਅਤਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ ਕਮੇਟੀ ਦੇ ਮੈਂਬਰਾਨ। ਤਸਵੀਰ: ਲਾਡੀ ਸਟੂਡੀਓ 03-11-2026
ਸੁਲਤਾਨ ਪੁਰ ਲੋਧੀ, 2 ਨਵੰਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਵਲੋਂ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਮੇਂ ਤੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਬੀਬੀ ਲਖਵਿੰਦਰ ਕੌਰ, ਬੀਬੀ ਪਿਆਰ ਕੌਰ ਅਤੇ ਸਰਵਨ ਸਿੰਘ ਵੱਲੋਂ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜ਼ੂਰੀ ਰਾਗੀ ਭਾਈ ਗੁਰ ਸੇਵਕ ਸਿੰਘ ਜੀ ਦੇ ਜਥੇ ਵੱਲੋਂ ਕੀਰਤਨ ਦਵਾਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਵਿਸਥਾਰ ਵਿੱਚ ਚਾਨਣਾ ਪਾਇਆ ਗਿਆ। ਇਸ ਕਥਾਵਾਚਕ ਗਿਆਨੀ ਕਰਨਜੀਤ ਸਿੰਘ ਆਹਲੀ ਅਤੇ ਗਿਆਨੀ ਅਵਤਾਰ ਸਿੰਘ ਵੱਲੋਂ ਮੁੱਖ ਵਾਕ ਦਾ ਪਾਠ ਸੰਗਤਾਂ ਨੂੰ ਸਰਵਣ ਕਰਾਇਆ ਗਿਆ ਅਤੇ ਉਹਨਾਂ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਵਧਾਈ ਦਿੱਤੀ। ਸੁਖਮਨੀ ਸਾਹਿਬ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਕੀਰਤਨ ਦਾ ਪ੍ਰਵਾਹ ਚਲਾਇਆ ਗਿਆ ਅਤੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋਡ਼ਿਆ ਗਿਆ। ਇਸ ਮੌਕੇ ਤੇ ਪ੍ਰਬੰਧਕਾਂ ਵੱਲੋਂ ਸਤਿਕਾਰਤ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਚਾਹ, ਪਕੌਡ਼ੇ, ਮਠਿਆਈਆਂ ਅਤੇ ਫਲਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਭਾਰੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀਆਂ ਭਰ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪ੍ਰਧਾਨ ਰਘਬੀਰ ਸਿੰਘ, ਖ਼ਜ਼ਾਨਚੀ ਡਾਕਟਰ ਗੁਰਦੇਵ ਸਿੰਘ, ਹਰਭਜਨ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ, ਬਲਦੇਵ ਸਿੰਘ, ਤੇਜਵੰਤ ਸਿੰਘ, ਡਾ. ਹਰਜੀਤ ਸਿੰਘ, ਦਇਆ ਸਿੰਘ, ਮਨਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਬਲਬੀਰ ਸਿੰਘ, ਰਨਵੀਰ ਸਿੰਘ, ਲਵਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਮਹਿਤਾਬ ਸਿੰਘ, ਜਰਨੈਲ ਸਿੰਘ, ਹਰਪ੍ਰੀਤ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਹਰਮਿੰਦਰ ਸਿੰਘ, ਸਾਹਿਲਪ੍ਰੀਤ ਸਿੰਘ, ਹਰਮਨ ਸਿੰਘ, ਅੰਮ੍ਰਿਤ ਸਿੰਘ, ਗੁਰਦੀਪ ਸਿੰਘ ਖੁਰਾਣਾ, ਚੰਨ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ ਲੱਕੀ, ਰਣਧੀਰ ਸਿੰਘ, ਸੋਨੀ ਸਿੰਘ, ਬਲਕਾਰ ਸਿੰਘ, ਬਲਦੇਵ ਸਿੰਘ ਖ਼ਾਲਸਾ, ਮਾਸਟਰ ਬਲਵੰਤ ਸਿੰਘ, ਦਰਸ਼ਨ ਸਿੰਘ, ਸੁੱਚਾ ਸਿੰਘ, ਸਰਬਜੀਤ ਸਿੰਘ, ਭਜਨ ਸਿੰਘ, ਦਵਿੰਦਰ ਸਿੰਘ ਰਾਜੂ, ਕੁਲਦੀਪ ਸਿੰਘ, ਜਰਨੈਲ ਸਿੰਘ, ਵਰਿੰਦਰਪਾਲ ਸਿੰਘ ਭਵਾਨੀਪੁਰੀ, ਹਰਭਜਨ ਸਿੰਘ ਰਾਜੂ, ਰਣਜੀਤ ਸਿੰਘ ਅਤੇ ਹੋਰ ਸਤਿਕਾਰ ਯੋਗ ਸ਼ਖ਼ਸੀਅਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਂ ਅੰਬੇ ਗਰਲਜ਼ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਅਗਲੀ ਖ਼ਬਰ ‘ ਆਪ’ ਆਗੂਆਂ ਵਲੋਂ ਲੋਕਾਂ ਨਾਲ ਪਿੰਡ-ਪਿੰਡ ਜਾ ਕੇ ਸੰਪਰਕ ਕੀਤਾ ਜਾ ਰਿਹਾ-ਢਿੱਲੋਂ, ਭੰਮਰਾ
Ad Position 24