ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਧਾਰਮਿਕ ਸਮਾਗਮ ਕਰਵਾਏ
ਕਪੂਰਥਲਾ, 2 ਨਵੰਬਰ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ।
ਕਪੂਰਥਲਾ, 2 ਨਵੰਬਰ (ਸਡਾਨਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲਡ਼ਕੀਆਂ ਫੱਤੂਢੀਂਗਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਿਆ। ਸਮੂਹ ਸਟਾਫ਼ ਤੇ ਵਿਦਿਆਰਥਣਾਂ ਨੇ ਸ਼ਰਧਾ ਭਾਵਨਾ ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਕਾਲਜ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਦੇਖ ਰੇਖ ਹੇਠ ਕਰਵਾਏ ਸਮਾਗਮ ਦੌਰਾਨ ਵਿਦਿਆਰਥਣਾਂ ਲਈ ਆਉਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਚਡ਼੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਵਿਦਿਆਰਥਣਾਂ ਨੂੰ ਗੁਰਬਾਣੀ ਨਾਲ ਜੁਡ਼ਣ ਤੇ ਜੀਵਨ ’ਚ ਨੈਤਿਕ ਕਦਰਾਂ ਕੀਮਤਾਂ, ਸਦਭਾਵਨਾ ਤੇ ਸਕਾਰਾਤਮਿਕ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਮਾਗਮ ਦੇ ਅੰਤ ’ਚ ਸਟਾਫ਼ ਤੇ ਵਿਦਿਆਰਥਣਾਂ ਲਈ ਲੰਗਰ ਵੀ ਲਗਾਇਆ ।