ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਮਹਿਲਾ ਸਮੇਤ ਦੋ ਖ਼ਿਲਾਫ਼ ਮੁਕੱਦਮਾ ਦਰਜ
ਨੂਰਮਹਿਲ, 2 ਨਵੰਬਰ (ਤਜਿੰਦਰ ਕੁਮਾਰ)- ਥਾਣਾ ਨੂਰਮਹਿਲ ਦੀ ਪੁਲਿਸ ਵਲੋਂ ਇਲਾਕੇ ’ਚ ਵਾਪਰੀ ਇੱਕ ਦੁਖਦਾਈ ਘਟਨਾ ਸੰਬੰਧੀ ਇੱਕ ਔਰਤ ਸਮੇਤ 2 ਵਿਅਕਤੀਆਂ ਖ਼ਿਲਾਫ਼ ਨੌਜਵਾਨ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.
ਨੂਰਮਹਿਲ, 2 ਨਵੰਬਰ (ਤਜਿੰਦਰ ਕੁਮਾਰ)- ਥਾਣਾ ਨੂਰਮਹਿਲ ਦੀ ਪੁਲਿਸ ਵਲੋਂ ਇਲਾਕੇ ’ਚ ਵਾਪਰੀ ਇੱਕ ਦੁਖਦਾਈ ਘਟਨਾ ਸੰਬੰਧੀ ਇੱਕ ਔਰਤ ਸਮੇਤ 2 ਵਿਅਕਤੀਆਂ ਖ਼ਿਲਾਫ਼ ਨੌਜਵਾਨ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਹੇਠ ਅਪਰਾਧਿਕ ਮਾਮਲਾ ਦਰਜ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਇਹਮੁਕੱਦਮਾ ਮ੍ਰਿਤਕ ਦੀ ਮਾਂ ਸ੍ਰੀਮਤੀ ਰਛਪਾਲ ਕੌਰ ਵਾਸੀ ਸ਼ਮਸ਼ਾਬਾਦ ਦੀ ਲਿਖਤੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਕੀ ਹੈ ਪੂਰਾ ਮਾਮਲਾ? ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ’ਚ ਸ੍ਰੀਮਤੀ ਰਛਪਾਲ ਕੌਰ ਨੇ ਦੱਸਿਆ ਕਿ ਬੀਤੀ 30 ਅਕਤੂਬਰ ਨੂੰ ਸ਼ਾਮ ਕਰੀਬ 4:00 ਵਜੇ ਉਸ ਦੇ ਲੜਕੇ ਗੁਰਜੀਤ ਸਿੰਘ ਨੂੰ ਪਰਮਜੀਤ ਕੌਰ ਵਾਸੀ ਧਨੀ ਪਿੰਡ ਅਤੇ ਉਸ ਦੇ ਜਵਾਈ ਨਿਸ਼ਾਨ ਸਿੰਘ ਵਾਸੀ ਅਛੀਏਕੇ (ਥਾਣਾ ਮੱਲਾਂਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ) ਵਲੋਂ ਲਗਾਤਾਰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਪੀੜਤਾ ਅਨੁਸਾਰ ਉਪਰੋਕਤ ਵਿਅਕਤੀਆਂ ਵਲੋਂ ਦਿੱਤੀ ਗਈ ਮਾਨਸਿਕ ਪ੍ਰੇਸ਼ਾਨੀ ਤੋਂ ਅੱਕ ਕੇ ਉਸ ਦੇ ਪੁੱਤਰ ਗੁਰਜੀਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਜ਼ਹਿਰੀਲੀ ਚੀਜ਼ ਨਿਗਲਣ ਕਾਰਨ ਗੁਰਜੀਤ ਸਿੰਘ ਦੀ ਤਬੀਤਤ ਅਚਾਨਕ ਵਿਗੜ ਗਈ, ਜਿਸ ਨੂੰ ਤੁਰੰਤ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪਰ ਹਸਪਤਾਲ ’ਚ ਇਲਾਜ ਦੌਰਾਨ ਨੌਜਵਾਨ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋਇਆ ਤੇ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਮਾਂ ਦੇ ਬਿਆਨਾਂ ਨੂੰ ਆਧਾਰ ਬਣਾਉਂਦਿਆਂ ਨਾਮਜ਼ਦ ਕੀਤੇ ਗਏ ਦੋਵਾਂ ਦੋਸ਼ੀਆਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਤੇ ਮਾਮਲੇ ਦੀ ਗੰਭੀਰਤਾ ਨਾਲ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੋਸ਼ੀਆਂ ਨੂੰ ਜਲਦ ਹੀ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇਗਾ।