ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਕਾਬੂ
ਫਗਵਾਡ਼ਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ. ਡੀ.
ਫਗਵਾਡ਼ਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਰਾਵਲਪਿੰਡੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਥਾਣੇਦਾਰ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਪਿੰਡ ਬਘਾਣਾ ਲਾਗਿਉਂ ਜਸਕਰਨਵੀਰ ਸਿੰਘ ਉਰਫ਼ ਮਿੱਠੂ ਪੁੱਤਰ ਰਾਮ ਮੂਰਤੀ ਨੂੰ ਕਾਬੂ ਕਰਕੇ ਉਸ ਪਾਸੋਂ 20 ਨਸ਼ੀਲੀਆਂ ਗੋਲੀਆਂ ਤੇ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਰਾਵਲਪਿੰਡੀ ਪੁਲਿਸ ਨੇ ਨਸ਼ੇ ਦਾ ਸੇਵਨ ਕਰਨ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਕੇਸ ਦਰਜ ਕੀਤਾ ਹੈ। ਥਾਣੇਦਾਰ ਰਾਮ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਹਰਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਰਾਵਲਪਿੰਡੀ ਨੂੰ ਨਸ਼ੇ ਦਾ ਸੇਵਨ ਕਰਦੇ ਸਮੇਂ ਕਾਬੂ ਕੀਤਾ ਹੈ।