04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਚੋਰਾਂ ਨੇ ਪਾਰਕ ਦੇ ਵਾਟਰ ਕੂਲਰ ਦੀਆਂ ਟੂਟੀਆਂ ਤੇ ਪਾਈਪ ਚੋਰੀ ਕੀਤੇ

ਫਗਵਾਡ਼ਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾਡ਼ਾ ਸ਼ਹਿਰ ’ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਚੋਰਾਂ ਵਲੋਂ ਸ਼ਹਿਰ ਦੇ ਮਾਡਲ ਟਾਊਨ ਇਲਾਕੇ ’ਚ ਸਥਿਤ ਇੱਕ ਪਾਰਕ ’ਚ ਲੱਗੇ ਜਨਤਕ ਵਾਟਰ ਕੂਲਰ ਦੀਆਂ ਟੂਟੀਆਂ ਤੇ ਪਾਣੀ ਵਾਲਾ ਪਾਈਪ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 04-11-2026
ਫਗਵਾਡ਼ਾ, 3 ਨਵੰਬਰ (ਹਰਜੋਤ ਸਿੰਘ ਚਾਨਾ)-ਫਗਵਾਡ਼ਾ ਸ਼ਹਿਰ ’ਚ ਚੋਰੀ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ। ਚੋਰਾਂ ਵਲੋਂ ਸ਼ਹਿਰ ਦੇ ਮਾਡਲ ਟਾਊਨ ਇਲਾਕੇ ’ਚ ਸਥਿਤ ਇੱਕ ਪਾਰਕ ’ਚ ਲੱਗੇ ਜਨਤਕ ਵਾਟਰ ਕੂਲਰ ਦੀਆਂ ਟੂਟੀਆਂ ਤੇ ਪਾਣੀ ਵਾਲਾ ਪਾਈਪ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਪਾਰਕ ’ਚ ਲੋਕਾਂ ਨੂੰ ਠੰਢਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਕੂਲਰ ਲਗਾਇਆ ਗਿਆ ਹੈ। ਚੋਰ ਇਸ ਦੀਆਂ ਟੂਟੀਆਂ ਤੇ ਪਾਈਪ ਚੋਰੀ ਕਰਕੇ ਫ਼ਰਾਰ ਹੋ ਗਏ। ਉਨ੍ਹਾਂ ਕਿਹਾ ਕਿ ਇਲਾਕੇ ’ਚ ਪੁਲਿਸ ਦੀ ਗਸ਼ਤ ਨਾ ਹੋਣ ਕਾਰਨ ਚੋਰਾਂ ਦੇ ਹੌਸਲੇ ਬੁਲੰਦ ਹਨ। ਮੁਹੱਲਾ ਵਾਸੀਆਂ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ’ ਚ ਰੋਜ਼ਾਨਾ ਚੋਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਨਸ਼ੇ ਦੀ ਪੂਰਤੀ ਲਈ ਕੁੱਝ ਵਿਅਕਤੀ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਭਾਈ ਉੱਜਲ ਸਿੰਘ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ ਪਾਰਟੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਣੇ ਕਾਬੂ
Ad Position 24