04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਗੁਰੂ ਨਾਨਕ ਖ਼ਾਲਸਾ ਕਾਲਜ ਦੀ ਰਗਬੀ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ

ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਰਗਬੀ ਦੀ ਖੇਡ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-21 ਵਰਗ ’ਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ਨਾਲ ਵਿਦਿਆਰਥੀਆਂ ਨੇ ਕਪੂਰਥਲਾ ਜ਼ਿਲ੍ਹੇ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ।

Ad Position 21
No active advertisement
ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੀ ਟੀਮ ‘ਖੇਡਾਂ ਵਤਨ ਪੰਜਾਬ ਦੀਆਂ’ ’ਚੋਂ ਸੋਨੇ ਦਾ ਤਗਮਾ ਜਿੱਤਣ ’ਤੇ ਆਪਣੇ ਕੋਚ ਸਹਿਬਾਨ ਨਾਲ। ਤਸਵੀਰ : ਲਾਡੀ ਸਟੂਡੀਓ 04-11-2026
ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ)-ਪੰਜਾਬ ਸਰਕਾਰ ਵਲੋਂ ਕਰਵਾਈਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਵਿਦਿਆਰਥੀਆਂ ਨੇ ਰਗਬੀ ਦੀ ਖੇਡ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-21 ਵਰਗ ’ਚ ਦੂਜਾ ਸਥਾਨ ਪ੍ਰਾਪਤ ਕਰਕੇ ਚਾਂਦੀ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ਨਾਲ ਵਿਦਿਆਰਥੀਆਂ ਨੇ ਕਪੂਰਥਲਾ ਜ਼ਿਲ੍ਹੇ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਜੇਤੂ ਟੀਮ ਵਿਚ ਕਾਲਜ ਦੇ 11 ਵਿਦਿਆਰਥੀਆਂ ਰੋਹਿਤ, ਅਮਨਪ੍ਰੀਤ ਸਿੰਘ, ਮੋਹਿਤ, ਰਾਜਵੀਰ ਸਿੰਘ, ਦਲਜੀਤ ਸਿੰਘ, ਨਿਸ਼ਾਨ ਸਿੰਘ, ਗੁਰਬਾਜ ਸਿੰਘ, ਆਰੀਅਨ ਮਲਹੋਤਰਾ, ਗੁਰਜੀਤ ਸਿੰਘ, ਹਨੀ ਅਤੇ ਹਰਮਨਦੀਪ ਸਿੰਘ ਨੇ ਭਾਗ ਲਿਆ। ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਦੇ ਪ੍ਰੋ. ਹਰਜਾਪ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ। ਇਸੇ ਤਰ੍ਹਾਂ ਕਾਲਜ ਦੇ ਬੀ.ਏ. ਭਾਗ ਤੀਜਾ ਦੇ ਵਿਦਿਆਰਥੀ ਅਭਿਰਾਜਪਾਲ ਸਿੰਘ ਨੇ ਕਰਾਟੇ ਮੁਕਾਬਲਿਆਂ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਹੋਏ ਇੰਟਰ ਕਾਲਜ ਟੂਰਨਾਮੈਂਟ ’ਚ ਕਾਂਸੇ ਦਾ ਤਗਮਾ ਜਿੱਤ ਕੇ ਕਾਲਜ ਦਾ ਮਾਣ ਵਧਾਇਆ। ਕਾਲਜ ਪਹੁੰਚਣ ’ਤੇ ਜੇਤੂ ਖਿਡਾਰੀਆਂ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਇੰਜ. ਹਰਨਿਆਮਤ ਕੌਰ ਤੇ ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਇਸ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਜਸਬੀਰ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਕਿਊ. ਐਸ. ਏਸ਼ੀਆ ਰੈਂਕਿੰਗ 2027 ’ਚ 37ਵਾਂ ਸਥਾਨ ਰੱਖਿਆ ਬਰਕਰਾਰ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਕਮਰਾਏ ਤੋਂ ਨਗਰ ਕੀਰਤਨ ਸਜਾਇਆ
Ad Position 24