04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਐਲਪਾਈਨ ਪਬਲਿਕ ਹਾਈ ਸਕੂਲ ਨੇ ਕੈਨੇਡਾ ਦੇ ਓਨਟਾਰੀਓ ਸਿੱਖਿਆ ਪ੍ਰੋਗਰਾਮ ਨਾਲ ਕੀਤੀ ਸਾਂਝ ਇਸ ਸਾਂਝ ਨਾਲ ਵਿਦਿਆਰਥੀਆਂ ਲਈ ਖੁੱਲ੍ਹਣਗੇ ਵਿਦੇਸ਼ੀ ਸਿੱਖਿਆ ਦੇ ਨਵੇਂ ਰਾਹ-ਕੁਲਵੰਤ ਸਿੰਘ

ਭੁਲੱਥ, 3 ਨਵੰਬਰ (ਮਨਜੀਤ ਸਿੰਘ ਰਤਨ)-ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਨਾਲ ਜੋਡ਼ਨ ਦੇ ਉਦੇਸ਼ ਨਾਲ ਐਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ ਵਲੋਂ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ। ਸਕੂਲ ਨੇ ਕੈਨੇਡਾ ਦੇ ਓਨਟਾਰੀਓ ਸੈਕੰਡਰੀ ਸਕੂਲ ਡਿਪਲੋਮਾ ਸਿੱਖਿਆ ਪ੍ਰੋਗਰਾਮ ਨਾਲ ਸਾਂਝ ਪਾਈ ਹੈ।

Ad Position 21
No active advertisement
ਅਜੀਤ ਡੈਸਕ 04-11-2026
ਭੁਲੱਥ, 3 ਨਵੰਬਰ (ਮਨਜੀਤ ਸਿੰਘ ਰਤਨ)-ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਨਾਲ ਜੋਡ਼ਨ ਦੇ ਉਦੇਸ਼ ਨਾਲ ਐਲਪਾਈਨ ਪਬਲਿਕ ਹਾਈ ਸਕੂਲ ਭਟਨੂਰਾ ਕਲਾਂ ਵਲੋਂ ਇੱਕ ਮਹੱਤਵਪੂਰਨ ਪਹਿਲਕਦਮੀ ਕੀਤੀ ਗਈ ਹੈ। ਸਕੂਲ ਨੇ ਕੈਨੇਡਾ ਦੇ ਓਨਟਾਰੀਓ ਸੈਕੰਡਰੀ ਸਕੂਲ ਡਿਪਲੋਮਾ ਸਿੱਖਿਆ ਪ੍ਰੋਗਰਾਮ ਨਾਲ ਸਾਂਝ ਪਾਈ ਹੈ। ਇਸ ਸਾਂਝ ਨਾਲ ਇਲਾਕੇ ਦੇ ਵਿਦਿਆਰਥੀਆਂ ਲਈ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਪ੍ਰਾਪਤ ਕਰਨ ਦੇ ਨਵੇਂ ਮੌਕੇ ਪੈਦਾ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪ੍ਰਧਾਨ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਸਕੂਲ ਵਲੋਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਕਾਲਰਸ਼ਿਪ ਟੈੱਸਟ ਕਰਵਾਇਆ ਗਿਆ। ਇਸ ਟੈੱਸਟ ਵਿਚ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਤੇ ਲਗਨ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਆਪਣੀ ਯੋਗਤਾ ਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਪ੍ਰਾਪਤ ਕੀਤੇ ਤੇ ਆਪਣੀ ਕਾਰਗੁਜ਼ਾਰੀ ਦੇ ਆਧਾਰ ’ਤੇ ਸਕਾਲਰਸ਼ਿਪ ਹਾਸਲ ਕੀਤੀ। ਸਕੂਲ ਪ੍ਰਬੰਧਕਾਂ ਅਨੁਸਾਰ ਇਸ ਸਾਂਝ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪਾਠਕ੍ਰਮ ਨਾਲ ਜਾਣੂ ਕਰਵਾਉਣਾ, ਉਨ੍ਹਾਂ ਨੂੰ ਸਿੱਖਿਆ ਦੇ ਬਿਹਤਰ ਵਿਕਲਪ ਮੁਹੱਈਆ ਕਰਵਾਉਣਾ ਅਤੇ ਵਿਸ਼ਵ ਪੱਧਰ ’ਤੇ ਮਾਨਤਾ ਪ੍ਰਾਪਤ ਸੈਕੰਡਰੀ ਸਿੱਖਿਆ ਹਾਸਲ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਅਤੇ ਮੈਨੇਜਮੈਂਟ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਆਧੁਨਿਕ ਸਿੱਖਿਆ ਪ੍ਰਦਾਨ ਕਰਨਾ ਤੇ ਉਨ੍ਹਾਂ ਦੀ ਪ੍ਰਤਿਭਾ ਨੂੰ ਨਿਖਾਰ ਕੇ ਵਿਸ਼ਵ ਪੱਧਰ ’ਤੇ ਸਫਲਤਾ ਹਾਸਲ ਕਰਨ ਦੇ ਯੋਗ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਸੰਤ ਹੀਰਾ ਦਾਸ ਕੰਨਿਆ ਮਹਾਂ ਵਿਦਿਆਲਿਆ ਵਿਖੇ ਮਨਾਇਆ ਵਿਸ਼ਵ ਏਕਤਾ ਦਿਵਸ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਕੇ ਇਤਿਹਾਸ ਰਚਿਆ-ਚੀਮਾ
Ad Position 24