ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨੰਗਲ ਮੱਝਾ ਸਕੂਲ ਨੂੰ ਮਿਲਿਆ ਨਵਾਂ ਸਮਾਰਟ ਰੂਮ
ਡਡਵਿੰਡੀ, 3 ਨਵੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਰਟੀ ਦੇ ਕੋਰ ਕਮੇਟੀ ਦੇ ਮੈਂਬਰਾਂ ਤੇ ਦੁਆਬਾ ਜ਼ੋਨ ਦੇ ਇੰਚਾਰਜਾਂ ਦੀ ਸਾਂਝੀ ਮੀਟਿੰਗ ਡਡਵਿੰਡੀ ਵਿਖੇ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਦੀ ਅਗਵਾਈ ’ਚ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਦੁਆਬਾ ਜ਼ੋਨ ਦੇ ਇੰਚਾਰਜ ਡਾ.
ਪ
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਨੰਗਲ ਮੱਝਾ ਸਕੂਲ ਨੂੰ ਮਿਲਿਆ ਨਵਾਂ ਸਮਾਰਟ ਰੂਮ
04-11-2026
ਡਡਵਿੰਡੀ, 3 ਨਵੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਰਟੀ ਦੇ ਕੋਰ ਕਮੇਟੀ ਦੇ ਮੈਂਬਰਾਂ ਤੇ ਦੁਆਬਾ ਜ਼ੋਨ ਦੇ ਇੰਚਾਰਜਾਂ ਦੀ ਸਾਂਝੀ ਮੀਟਿੰਗ ਡਡਵਿੰਡੀ ਵਿਖੇ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ ਦੀ ਅਗਵਾਈ ’ਚ ਕੀਤੀ ਗਈ। ਇਸ ਮੌਕੇ ਉਚੇਚੇ ਤੌਰ ’ਤੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਦੁਆਬਾ ਜ਼ੋਨ ਦੇ ਇੰਚਾਰਜ ਡਾ. ਹਰਜਿੰਦਰ ਸਿੰਘ ਜੱਖੂ ਨੇ ਕਿਹਾ ਕਿ ਪੰਥ ਹਿਤੈਸ਼ੀ ਜਥੇਬੰਦੀਆਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕਜੁੱਟ ਹੋ ਕੇ ਹੰਬਲਾ ਮਾਰਨਾ ਪਵੇਗਾ ਤਾਂ ਹੀ ਪੰਜਾਬ ਦੇ ਦੋਖੀਆਂ ਤੋਂ ਸੂਬੇ ਨੂੰ ਆਜ਼ਾਦ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁਆਬਾ ਜ਼ੋਨ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ 10 ਨਵੰਬਰ ਨੂੰ ਕੋਟਫਤੂਈ ਗਡ਼੍ਹਸ਼ੰਕਰ ਤੇ ਚੱਬੇਵਾਲ ਹਲਕੇ ਵਿਖੇ ਦੁਆਬਾ ਜ਼ੋਨ ਦੇ ਇੰਚਾਰਜਾਂ, ਬਲਾਕ ਪ੍ਰਧਾਨ ਅਤੇ ਬੂਥ ਪ੍ਰਧਾਨਾਂ ਦੀ ਮੀਟਿੰਗ ਕੀਤੀ ਜਾਵੇਗੀ ਤੇ ਇਸ ਤੋਂ ਉਪਰੰਤ 30 ਨਵੰਬਰ ਨੂੰ ਟਾਂਡਾ ਵਿਖੇ ਪਾਰਟੀ ਵਲੋਂ ਵੱਡਾ ਇਕੱਠ ਕਰਕੇ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਕਤ ਦੋਵੇਂ ਸਮਾਗਮਾਂ ਨੂੰ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ ਸੰਗਤਾਂ ਨੂੰ ਸੰਬੋਧਨ ਕਰਨਗੇ। ਇਸ ਮੌਕੇ ਡਾ. ਜੱਖੂ ਵਲੋਂ ਹਲਕਾ ਸੁਲਤਾਨਪੁਰ ਲੋਧੀ ਦੇ ਪਾਰਟੀ ਦਫ਼ਤਰ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਨੇ ਸਾਰੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਲਾਮਬੰਦ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਕਪੂਰਥਲਾ ਦੇ ਪ੍ਰਧਾਨ ਜਥੇ. ਮੁਖ਼ਤਿਆਰ ਸਿੰਘ ਸੋਢੀ, ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਸੁਖਜੀਤ ਕੌਰ, ਹੁਸ਼ਿਆਰਪੁਰ ਦੇ ਜ਼ਿਲ੍ਹਾ ਪ੍ਰਧਾਨ ਬੀਬੀ ਰਾਜਵਿੰਦਰ ਕੌਰ, ਯੂਥ ਪ੍ਰਧਾਨ ਕਪੂਰਥਲਾ ਸੰਤੋਖ ਸਿੰਘ, ਦਵਿੰਦਰ ਸਿੰਘ ਖ਼ਾਲਸਾ, ਸਰਬਜੀਤ ਸਿੰਘ ਖ਼ਾਲਸਾ, ਸਤਬੀਰ ਸਿੰਘ, ਮਹਿੰਦਰ ਸਿੰਘ, ਜਗਦੀਪ ਸਿੰਘ ਚੱਬੇਵਾਲ, ਗੁਰਮੁਖ ਸਿੰਘ, ਹੈਪੀ ਕੌਲ, ਹਰਵਿੰਦਰ ਸਿੰਘ ਹੀਰਾ, ਪ੍ਰਿੰਸੀਪਲ ਗੁਰਨਾਮ ਸਿੰਘ, ਗੁਰਨਾਮ ਸਿੰਘ ਜਿੰਗਡ਼ੀਵਾਲ, ਪਰਵਿੰਦਰ ਸਿੰਘ ਖ਼ਾਲਸਾ, ਕੁਲਵਿੰਦਰ ਸਿੰਘ ਢਿਲਵਾਂ, ਗੁਰਵਿੰਦਰ ਸਿੰਘ ਮਿਆਣੀ, ਅਮਨਦੀਪ ਸਿੰਘ, ਜਸਵੰਤ ਸਿੰਘ, ਬਲਵੀਰ ਸਿੰਘ, ਆਕਾਸ਼ਦੀਪ ਸਿੰਘ, ਸੁਖਮਿੰਦਰਦੀਪ ਸਿੰਘ, ਚਰਨਜੀਤ ਸਿੰਘ, ਪਰਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੁਰਚਰਨ ਸਿੰਘ, ਦਰਬਾਰਾ ਸਿੰਘ ਅਤੇ ਨਿਰਮਲ ਸਿੰਘ ਸਮਰਾ ਆਦਿ ਹਾਜ਼ਰ ਸਨ।