05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

’84 ਦੇ ਸਿੱਖ ਕਤਲੇਆਮ ਦੇ ਨਿਰਦੋਸ਼ ਪੀਡ਼ਤਾਂ ਦੀ ਯਾਦ ’ਚ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵਲੋਂ ਮੋਮਬੱਤੀ ਮਾਰਚ

ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-1984 ਦੇ ਸਿੱਖ ਕਤਲੇਆਮ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਨਿਰਦੋਸ਼ ਲੋਕਾਂ ਦੀ ਯਾਦ ਵਿਚ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਨਡਾਲਾ ਚੌਂਕ ਵਿਖੇ ਮੋਮਬਤੀਆਂ ਜਗਾ ਕੇ ਕਤਲੇਆਮ ਦੇ ਪੀਡ਼ਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 05-11-2026
ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-1984 ਦੇ ਸਿੱਖ ਕਤਲੇਆਮ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਨਿਰਦੋਸ਼ ਲੋਕਾਂ ਦੀ ਯਾਦ ਵਿਚ ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਦੀ ਅਗਵਾਈ ਹੇਠ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਨਡਾਲਾ ਚੌਂਕ ਵਿਖੇ ਮੋਮਬਤੀਆਂ ਜਗਾ ਕੇ ਕਤਲੇਆਮ ਦੇ ਪੀਡ਼ਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਐਡਵੋਕੇਟ ਹਰਸਿਮਰਨ ਸਿੰਘ ਘੁੰਮਣਨੇ ਕਿਹਾ ਕਿ 1984 ਵਿਚ ਦਿੱਲੀ ਵਿਖੇ ਵਾਪਰਿਆ ਸਿੱਖ ਕਤਲੇਆਮ ਮਨੁੱਖਤਾ ਦੇ ਇਤਿਹਾਸ ਦਾ ਬੇਹੱਦ ਦੁਖਦਾਈ ਕਾਂਡ ਹੈ। ਉਨ੍ਹਾਂ ਕਿਹਾ ਕਿ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣਾ ਇਨਸਾਫ਼ ਦੀ ਮੰਗ ਹੈ। ਉਨ੍ਹਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕਾਲੇ ਦੌਰ ਦੇ ਪੀਡ਼ਤਾਂ ਨੂੰ ਯਾਦ ਰੱਖਣ ਅਤੇ ਆਪਸੀ ਭਾਈਚਾਰਕ ਸਾਂਝ ਤੇ ਮਨੁੱਖਤਾ ਦਾ ਸੰਦੇਸ਼ ਦੇਣ। ਇਸ ਮੌਕੇ ਕੌਂਸਲਰ ਸੰਦੀਪ ਸੈਣੀ, ਸਰਪੰਚ ਵਰਿੰਦਰ ਕੁਮਾਰ ਪਰਾਸ਼ਰ, ਨੰਬਰਦਾਰ ਵਿਲੀਅਮ, ਨੰਬਰਦਾਰ ਕੁਲਜੀਤ ਸਿੰਘ, ਸੰਦੀਪ ਕੁਮਾਰ ਨਡਾਲਾ, ਦਲਵਿੰਦਰ ਸਿੰਘ ਜਰਮਨੀ, ਲੱਖਾ ਲਹੌਰੀਆ, ਸਰਪੰਚ ਸਰਬਜੀਤ ਸਿੰਘ ਅੱਜੂ, ਸੰਨੀ ਨਡਾਲਾ, ਕਾਲੀ ਬਿੱਲਪੁਰ ਅਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ 14 ਨੂੰ ਅਗਲੀ ਖ਼ਬਰ ਸਭ ਡਿਵੀਜ਼ਨ ਪਾਤੜਾਂ ਦੇ ਪਿੰਡ ਅਰਨੇਟੂ ਵਿਖੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ 334 ਪਰਿਵਾਰਾਂ ਨੂੰ ਦਿੱਤੇ ਮਾਲਕੀ ਦੇ ਸ...
Ad Position 24