05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਲੋਕ ਵਾਤਾਵਰਨ ਦੀ ਸੰਭਾਲ ਵੱਲ ਧਿਆਨ ਦੇਣ-ਡਾਲਾ

ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦਾ ਪਵਿੱਤਰ ਤਿਉਹਾਰ ਪ੍ਰਦੂਸ਼ਣ ਰਹਿਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਆਪਸੀ ਭਾਈਚਾਰੇ ਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਸ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 05-11-2026
ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਮੀਤ ਪ੍ਰਧਾਨ ਮੋਹਨ ਸਿੰਘ ਡਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੀਵਾਲੀ ਦਾ ਪਵਿੱਤਰ ਤਿਉਹਾਰ ਪ੍ਰਦੂਸ਼ਣ ਰਹਿਤ ਤੇ ਵਾਤਾਵਰਨ ਪੱਖੀ ਢੰਗ ਨਾਲ ਮਨਾਉਣ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ, ਆਪਸੀ ਭਾਈਚਾਰੇ ਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਲਈ ਸਾਨੂੰ ਇਸ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਨਾਲ ਨਿਕਲਣ ਵਾਲਾ ਧੂੰਆਂ ਹਵਾ ਨੂੰ ਪ੍ਰਦੂਸ਼ਿਤ ਕਰਦਾ ਹੈ, ਜਿਸ ਨਾਲ ਬਜ਼ੁਰਗਾਂ, ਬੱਚਿਆਂ ਤੇ ਸਾਹ ਦੀਆਂ ਬਿਮਾਰੀਆਂ ਤੋਂ ਪੀਡ਼ਤ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਪਟਾਕਿਆਂ ਦਾ ਸ਼ੋਰ ਪਸ਼ੂ-ਪੰਛੀਆਂ ਲਈ ਵੀ ਨੁਕਸਾਨਦੇਹ ਹੈ। ਮੋਹਨ ਸਿੰਘ ਡਾਲਾ ਨੇ ਕਿਹਾ ਕਿ ਸਾਨੂੰ ਦੀਵਾਲੀ ਮੌਕੇ ਮਿੱਟੀ ਦੇ ਦੀਵੇ ਜਗਾ ਕੇ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਦਾ ਸੰਕਲਪ ਲੈ ਕੇ ਵਾਤਾਵਰਨ ਦੀ ਸੰਭਾਲ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਆਰ.ਸੇਟੀ ਵਲੋਂ ਦਿੱਤੀ ਜਾਂਦੀ ਕਿੱਤਾ ਮੁਖੀ ਮੁਫ਼ਤ ਸਿਖਲਾਈ ਨਾਲ ਆਪਣੇ ਪੈਰਾਂ ’ਤੇ ਖਡ਼ੇ ਹੋ ਸਕਦੇ-ਅਨਿਲ ਛਾਰੀ ਅਗਲੀ ਖ਼ਬਰ ਸ੍ਰੀ ਕ੍ਰਿਸ਼ਨ ਗੀਤਾ ਗਿਆਨ ਮੰਦਰ ’ਚ ਪ੍ਰਕਾਸ਼ ਦਿਵਸ ਮਨਾਇਆ
Ad Position 24