05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਲੋਕਾਂ ਤੇ ਬੱਚਿਆਂ ਨੂੰ ਖੇਡਾਂ ਨਾਲ ਜੋਡ਼ਣ ਲਈ ਖੇਡ ਵਿਭਾਗ ਨੇ ਕਰਵਾਇਆ ਸੈਮੀਨਾਰ

ਕਪੂਰਥਲਾ, 4 ਨਵੰਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 05-11-2026
ਕਪੂਰਥਲਾ, 4 ਨਵੰਬਰ (ਵਿ.ਪ੍ਰ.)-ਖੇਡ ਵਿਭਾਗ ਵਲੋਂ ਆਮ ਲੋਕਾਂ ਦੇ ਬੱਚਿਆਂ ਨੂੰ ਖੇਡਾਂ ਨਾਲ ਜੋਡ਼ਣ ਦੇ ਮਨੋਰਥ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਨਵਾਂ ਪਿੰਡ ਭੱਠੇ ’ਚ ਸੈਮੀਨਾਰ ਕਰਵਾਇਆ ਗਿਆ ਜਿਸ ’ਚ ਬਾਸਕਿਟਬਾਲ ਕੋਚ ਸੁਨੀਤਾ ਦੇਵੀ ਤੇ ਸੁਨੀਲ ਕੁਮਾਰ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸੁਨੀਤਾ ਦੇਵੀ ਤੇ ਸੁਨੀਲ ਕੁਮਾਰ ਨੇ ਸਕੂਲ ਦੇ ਬੱਚਿਆਂ ਤੇ ਪਿੰਡ ਲੋਕਾਂ ਨੂੰ ਖੇਡ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਵੱਖ-ਵੱਖ ਖੇਡਾਂ ’ਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਖੇਡਾਂ ਰਾਹੀਂ ਅਸੀਂ ਆਪਣੇ ਵਿਹਲੇ ਸਮੇਂ ਦੀ ਸੁਚਾਰੂ ਵਰਤੋਂ ਕਰਕੇ ਨਾ ਕੇਵਲ ਅਸੀਂ ਆਪਣੇ ਆਪ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰੱਖ ਸਕਦੇ ਹਾਂ ਸਗੋਂ ਸਮਾਜ ਤੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰ ਸਕਦੇ ਹਾਂ। ਉਨ੍ਹਾਂ ਸਕੂਲ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੂਰੀ ਲਗਨ ਤੇ ਮਿਹਨਤ ਨਾਲ ਖੇਡਾਂ ਵਿਚ ਭਾਗ ਲੈਣ ਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕਰਕੇ ਜ਼ਿਲ੍ਹੇ, ਸੂਬੇ ਤੇ ਦੇਸ਼ ਦਾ ਨਾਂਅ ਰੌਸ਼ਨ ਕਰਨ। ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਤੇ ਪਿੰਡ ਦੇ ਸਰਕਰਦਾ ਵਿਅਕਤੀਆਂ ਨੇ ਵੀ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੇ ਧੂੰਏਂ ਨੇ ਧੁੰਦ ਨਾਲ ਮਿਲ ਕੇ ਹਵਾ ਕੀਤੀ ਦੂਸ਼ਿਤ ਸਵੇਰ ਦੀ ਸੈਰ ਕਰਨ ਵਾਲੇ ਲੋਕਾਂ ਨੂੰ ਸਾਹ ਲੈਣ ’ਚ ਆ ਰਹੀ ਦਿ... ਅਗਲੀ ਖ਼ਬਰ ਐੱਸ.ਡੀ. ਕਾਲਜ ’ਚ ਰਾਸ਼ਟਰੀ ਏਕਤਾ ਦਿਵਸ ਮਨਾਇਆ
Ad Position 24