05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਪਰਾਲੀ ਦੇ ਧੂੰਏਂ ਨੇ ਧੁੰਦ ਨਾਲ ਮਿਲ ਕੇ ਹਵਾ ਕੀਤੀ ਦੂਸ਼ਿਤ ਸਵੇਰ ਦੀ ਸੈਰ ਕਰਨ ਵਾਲੇ ਲੋਕਾਂ ਨੂੰ ਸਾਹ ਲੈਣ ’ਚ ਆ ਰਹੀ ਦਿੱਕਤ

ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-ਠੰਢ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਇਲਾਕੇ ’ਚ ਧੁੰਦ ਦੇ ਨਾਲ-ਨਾਲ ਪਰਾਲੀ ਸਾਡ਼ਨ ਕਾਰਨ ਉੱਠ ਰਿਹਾ ਧੂੰਆਂ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਸਵੇਰ ਸਮੇਂ ਧੁੰਦ ’ਚ ਪਰਾਲੀ ਦਾ ਧੂੰਆਂ ਰਲਣ ਕਾਰਨ ਹਵਾ ਦੀ ਗੁਣਵੱਤਾ ਖ਼ਰਾਬ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਲੋਕਾਂ ਦੀ ਸਿਹਤ ’ਤੇ ਪੈਣ ਦਾ ਖ਼ਦਸ਼ਾ ਹੈ।

Ad Position 21
No active advertisement
ਸਵੇਰ ਸਮੇਂ ਪਈ ਧੁੰਦ ’ਤੇ ਧੂੰਏਂ ਦੀ ਚਾਦਰ ਦਾ ਦ੍ਰਿਸ਼। ਤਸਵੀਰ: ਰਘਬਿੰਦਰ ਸਿੰਘ 05-11-2026
ਨਡਾਲਾ, 4 ਨਵੰਬਰ (ਰਘਬਿੰਦਰ ਸਿੰਘ)-ਠੰਢ ਦਾ ਮੌਸਮ ਸ਼ੁਰੂ ਹੁੰਦਿਆਂ ਹੀ ਇਲਾਕੇ ’ਚ ਧੁੰਦ ਦੇ ਨਾਲ-ਨਾਲ ਪਰਾਲੀ ਸਾਡ਼ਨ ਕਾਰਨ ਉੱਠ ਰਿਹਾ ਧੂੰਆਂ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਿਹਾ ਹੈ। ਸਵੇਰ ਸਮੇਂ ਧੁੰਦ ’ਚ ਪਰਾਲੀ ਦਾ ਧੂੰਆਂ ਰਲਣ ਕਾਰਨ ਹਵਾ ਦੀ ਗੁਣਵੱਤਾ ਖ਼ਰਾਬ ਹੋ ਰਹੀ ਹੈ, ਜਿਸ ਦਾ ਸਿੱਧਾ ਅਸਰ ਲੋਕਾਂ ਦੀ ਸਿਹਤ ’ਤੇ ਪੈਣ ਦਾ ਖ਼ਦਸ਼ਾ ਹੈ। ਸਵੇਰ ਦੀ ਸੈਰ ਕਰਨ ਲਈ ਘਰਾਂ ਤੋਂ ਬਾਹਰ ਨਿਕਲਣ ਵਾਲੇ ਲੋਕਾਂ ਨੂੰ ਸਾਹ ਲੈਣ ’ਚ ਦਿੱਕਤ ਮਹਿਸੂਸ ਹੋ ਰਹੀ ਹੈ। ਕਈ ਥਾਵਾਂ ’ਤੇ ਹਵਾ ’ਚ ਧੂੰਏਂ ਦੀ ਪਰਤ ਤੇ ਧੁੰਦ ਕਾਰਨ ਸਾਹ ਲੈਣਾ ਵੀ ਔਖਾ ਹੋ ਰਿਹਾ ਹੈ। ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਤੇ ਸਾਹ ਦੀਆਂ ਸਮੱਸਿਆਵਾਂ ਤੋਂ ਪੀਡ਼ਤ ਲੋਕਾਂ ਲਈ ਇਹ ਸਥਿਤੀ ਚਿੰਤਾ ਦਾ ਵਿਸ਼ਾ ਬਣੀ ਹੋਈ ਹੈ।ਭਾਵੇਂ ਕਿ ਸਰਕਾਰ ਤੇ ਖੇਤੀਬਾਡ਼ੀ ਵਿਭਾਗ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਪਰ ਇਸ ਦੇ ਬਾਵਜੂਦ ਕੁੱਝ ਕਿਸਾਨਾਂ ਵਲੋਂ ਖੇਤਾਂ ’ਚ ਪਰਾਲੀ ਨੂੰ ਅੱਗ ਲਗਾਉਣ ਦਾ ਸਿਲਸਿਲਾ ਜਾਰੀ ਹੈ। ਇਸ ਕਾਰਨ ਵਾਤਾਵਰਨ ’ਚ ਪ੍ਰਦੂਸ਼ਣ ਦਾ ਪੱਧਰ ਵਧਣ ਨਾਲ ਆਮ ਲੋਕਾਂ ਨੂੰ ਇਸ ਦੀ ਕੀਮਤ ਚੁਕਾਉਣੀ ਪੈ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸੇ ਤਰ੍ਹਾਂ ਖੇਤਾਂ ਵਿਚ ਪਰਾਲੀ ਸਾਡ਼ਨ ਦਾ ਸਿਲਸਿਲਾ ਜਾਰੀ ਰਿਹਾ ਤਾਂ ਆਉਣ ਵਾਲੇ ਦਿਨਾਂ ’ਚ ਹਵਾ ਹੋਰ ਵੀ ਪ੍ਰਦੂਸ਼ਿਤ ਹੋ ਸਕਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਖੇਤੀਬਾਡ਼ੀ ਵਿਭਾਗ ਵਲੋਂ ਦੱਸੇ ਬਦਲਵੇਂ ਤਰੀਕੇ ਅਪਣਾਉਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਪ੍ਰਸ਼ਾਸਨ ਤੋਂ ਵੀ ਮੰਗ ਕੀਤੀ ਹੈ ਕਿ ਪਰਾਲੀ ਸਾਡ਼ਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀ ਹਵਾ ਵਿਚ ਸਾਹ ਲੈਣ ਦਾ ਮੌਕਾ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਦਰਬਾਰ 14 ਨੂੰ ਅਗਲੀ ਖ਼ਬਰ ਲੋਕਾਂ ਤੇ ਬੱਚਿਆਂ ਨੂੰ ਖੇਡਾਂ ਨਾਲ ਜੋਡ਼ਣ ਲਈ ਖੇਡ ਵਿਭਾਗ ਨੇ ਕਰਵਾਇਆ ਸੈਮੀਨਾਰ
Ad Position 24