04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਆਟੋ ਚਾਲਕ ਦੀ ਤਿੰਨ ਨੌਜਵਾਨਾਂ ਵਲੋਂ ਕੁੱਟਮਾਰ, ਕਡ਼ੇ ਮਾਰ ਕੇ ਕੀਤਾ ਜ਼ਖਮੀ

ਫਗਵਾਡ਼ਾ, 4 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਗੌਂਸਪੁਰ ਇਲਾਕੇ ਵਿਖੇ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਇੱਕ ਆਟੋ ਚਾਲਕ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਆਟੋ ਚਾਲਕ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾਡ਼ਾ ਵਿਖੇ ਦਾਖਲ ਕਰਵਾਇਆ ਗਿਆ ਹੈ।

Ad Position 21
No active advertisement
ਘਟਨਾ ਸੰਬੰਧੀ ਜਾਣਕਾਰੀ ਦਿੰਦਾ ਹੋਇਆ ਪੀਡ਼ਤ। ਤਸਵੀਰ : ਚਾਨਾ 05-11-2026
ਫਗਵਾਡ਼ਾ, 4 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਗੌਂਸਪੁਰ ਇਲਾਕੇ ਵਿਖੇ ਤਿੰਨ ਅਣਪਛਾਤੇ ਨੌਜਵਾਨਾਂ ਵਲੋਂ ਇੱਕ ਆਟੋ ਚਾਲਕ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਗਿਆ। ਜ਼ਖਮੀ ਆਟੋ ਚਾਲਕ ਨੂੰ ਇਲਾਜ ਲਈ ਸਿਵਲ ਹਸਪਤਾਲ ਫਗਵਾਡ਼ਾ ਵਿਖੇ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਦਿੰਦਿਆਂ ਪੀਡ਼ਤ ਸੌਰਵ ਨੇ ਦੱਸਿਆ ਕਿ ਉਹ ਆਟੋ ਚਲਾਉਣ ਦਾ ਕੰਮ ਕਰਦਾ ਹੈ। ਅੱਜ ਉਹ ਬੱਸ ਅੱਡੇ ਤੋਂ ਸਵਾਰੀ ਲੈ ਕੇ ਅਰੋਡ਼ਾ ਹਸਪਤਾਲ ਵਾਲੇ ਪਾਸੇ ਆਇਆ ਸੀ। ਸਵਾਰੀ ਛੱਡ ਕੇ ਜਦੋਂ ਉਹ ਵਾਪਸ ਬੱਸ ਅੱਡੇ ਵੱਲ ਜਾ ਰਿਹਾ ਸੀ ਤਾਂ ਰਸਤੇ ’ਚ ਇੱਕ ਨੌਜਵਾਨ ਨੇ ਉਸ ਨੂੰ ਗੌਂਸਪੁਰ ਜਾਣ ਲਈ ਕਿਹਾ। ਐਮਰਜੈਂਸੀ ਦੱਸਣ ’ਤੇ ਆਟੋ ਦਾ ਕਿਰਾਇਆ 200 ਰੁਪਏ ਤੈਅ ਹੋਇਆ ਅਤੇ ਨੌਜਵਾਨ ਆਟੋ ਵਿਚ ਬੈਠ ਗਿਆ। ਸੌਰਵ ਮੁਤਾਬਿਕ ਜਦੋਂ ਉਹ ਗੌਂਸਪੁਰ ਵੱਲ ਇੱਕ ਸੁੰਨਸਾਨ ਜਗ੍ਹਾ ’ਤੇ ਪਹੁੰਚੇ ਤਾਂ ਆਟੋ ’ਚ ਬੈਠੇ ਨੌਜਵਾਨ ਨੇ ਉਸ ਨੂੰ ਆਟੋ ਰੋਕਣ ਲਈ ਕਿਹਾ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਹੋਰ ਨੌਜਵਾਨ ਉੱਥੇ ਪਹੁੰਚ ਗਏ ਤੇ ਤਿੰਨਾਂ ਨੇ ਮਿਲ ਕੇ ਉਸ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ। ਪੀਡ਼ਤ ਨੇ ਦੋਸ਼ ਲਗਾਇਆ ਕਿ ਨੌਜਵਾਨਾਂ ਨੇ ਕਡ਼ਿਆਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਫ਼ਿਲਹਾਲ ਘਟਨਾ ਦੀ ਸੂਚਨਾ ਫਗਵਾਡ਼ਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪੇਸ਼ੀ ਦੌਰਾਨ ਹਵਾਲਾਤੀ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਸੰਬੰਧੀ 2 ਵਿਰੁੱਧ ਕੇਸ ਦਰਜ ਅਗਲੀ ਖ਼ਬਰ ਐਲੀਮੈਂਟਰੀ ਸਕੂਲ ਮੁਸ਼ਕਵੇਦ ’ਚ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ
Ad Position 24