ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਦੌਰਾ
ਜਲੰਧਰ, 5 ਨਵੰਬਰ (ਜਸਪਾਲ ਸਿੰਘ)-ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੇ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਛੇ ਰੋਜ਼ਾ ਵਿੱਦਿਅਕ ਅਤੇ ਤਕਨੀਕੀ ਦੌਰਾ ਕੀਤਾ ਗਿਆ ।
ਮ
ਮੇਹਰ ਚੰਦ ਪੌਲੀਟੈਕਨਿਕ ਕਾਲਜ ਦੇ ਵਿਦਿਆਰਥੀ ਵਿੱਦਿਅਕ ਦੌਰੇ ਦੌਰਾਨ ਅਧਿਆਪਕਾਂ ਦੇ ਨਾਲ। ਅਜੀਤ ਤਸਵੀਰ
06-11-2026
ਜਲੰਧਰ, 5 ਨਵੰਬਰ (ਜਸਪਾਲ ਸਿੰਘ)-ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੇ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਇਲੈਕਟ੍ਰੀਕਲ ਇੰਜੀਨੀਅਰਿੰਗ ਵਿਭਾਗ ਦੇ ਪੰਜਵੇਂ ਸਮੈਸਟਰ ਦੇ ਵਿਦਿਆਰਥੀਆਂ ਵਲੋਂ ਪਿਛਲੇ ਦਿਨੀਂ ਛੇ ਰੋਜ਼ਾ ਵਿੱਦਿਅਕ ਅਤੇ ਤਕਨੀਕੀ ਦੌਰਾ ਕੀਤਾ ਗਿਆ । ਇਸ ਦੌਰੇ ਦਾ ਸਫ਼ਲ ਆਯੋਜਨ ਵਿਕਰਮਜੀਤ ਸਿੰਘ ਸੰਘੋਤਰਾ ਤੇ ਉਨ੍ਹਾਂ ਦੇ ਸਹਿਯੋਗੀ ਗਗਨਦੀਪ ਵਲੋਂ ਕੀਤਾ ਗਿਆ। ਦੌਰੇ ਦੌਰਾਨ ਵਿਦਿਆਰਥੀਆਂ ਨੇ ਕਈ ਮਹੱਤਵਪੂਰਨ ਉਦਯੋਗਿਕ ਤੇ ਤਕਨੀਕੀ ਸੰਸਥਾਵਾਂ ਤੇ ਸਥਾਨਾਂ ਦਾ ਦੌਰਾ ਕਰਕੇ ਵਿਹਾਰਕ ਜਾਣਕਾਰੀ ਪ੍ਰਾਪਤ ਕੀਤੀ। ਇਨ੍ਹਾਂ ’ਚ ਭਾਖੜਾ ਡੈਮ, ਗੰਗੂਵਾਲ ਪਾਵਰ ਸਟੇਸ਼ਨ, ਪੰਜਾਬ ਐਨਰਜੀ ਡਿਵੈਲਪਮੈਂਟ ਅਥਾਰਟੀ, ਏਅਰ ਫੋਰਸ ਮਿਊਜ਼ੀਅਮ, ਵਿੰਡ ਮਿਲ ਤੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਖੇ ਸਥਿਤ ਮਲਾਣਾ ਹਾਈਡ੍ਰੋ ਪਾਵਰ ਪਲਾਂਟ ਸ਼ਾਮਲ ਸਨ। ਇਸ ਤੋਂ ਇਲਾਵਾ, ਵਿਦਿਆਰਥੀਆਂ ਨੇ ਸੁੰਦਰ ਨਗਰ ਵਿਖੇ ਪੰਡੋਹ ਡੈਮ ਦਾ ਦੌਰਾ ਕੀਤਾ। ਮਨਾਲੀ ਵਿਖੇ ਉਨ੍ਹਾਂ ਨੇ ਬਿਆਸ ਕੁੰਡ ਦੇ ਦਰਸ਼ਨ ਕਰਨ ਦੇ ਨਾਲ-ਨਾਲ ਸੂਰਜੀ ਤੇ ਪੌਣ ਊਰਜਾ ਪ੍ਰਣਾਲੀਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਤਕਨੀਕੀ ਸਿੱਖਿਆ ਦੇ ਨਾਲ-ਨਾਲ ਇਸ ਦੌਰੇ ਨੇ ਵਿਦਿਆਰਥੀਆਂ ਨੂੰ ਧਾਰਮਿਕ, ਇਤਿਹਾਸਕ ਤੇ ਸੈਰ-ਸਪਾਟਾ ਸਥਾਨਾਂ ਨੂੰ ਦੇਖਣ ਦਾ ਵੀ ਸੁਨਹਿਰੀ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਵਿਭਾਗ ਦੀ ਮੁਖੀ ਸ੍ਰੀਮਤੀ ਗੀਤਾ ਰਾਣੀ ਨੇ ਦੌਰੇ ਦੇ ਸਫ਼ਲ ਆਯੋਜਨ ਲਈ ਵਿਕਰਮਜੀਤ ਸਿੰਘ ਸੰਘੋਤਰਾ ਅਤੇ ਗਗਨਦੀਪ ਦੀ ਸ਼ਲਾਘਾ ਕੀਤੀ।