05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਜ਼ਿਲ੍ਹੇ ’ਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਪੱਬਾਂ ਭਾਰ ਪੁਲਿਸ ਤੇ ਪ੍ਰਸ਼ਾਸਨਿਕ ਟੀਮਾਂ ਖੇਤਾਂ ’ਚ ਪੁੱਜੀਆਂ

ਜਲੰਧਰ, 5 ਨਵੰਬਰ (ਜਤਿੰਦਰ ਪੰਮੀ)–ਪਿਛਲੇ ਦਿਨੀਂ ਦੌਰਾਨ ਜ਼ਿਲ੍ਹੇ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਆਈ ਤੇਜ਼ੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਦੀ ਅੱਗ ਰੋਕਣ ਲਈ ਪੱਬਾਂ ਭਾਰ ਹੋ ਗਿਆ ਹੈ। ਅੱਜ ਸਵੇਰੇ ਡਿਪਟੀ ਕਮਿਸ਼ਨਰ ਵਲੋਂ ਜਿੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਥਿਤ ਮੀਟਿੰਗ ਹਾਲ ’ਚ ਸੰਬੰਧਤ ਵਿਭਾਗਾਂ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰਿਆਂ ਨੂੰ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਮਝਾਉਣ ਦੇ ਨਾਲ ਹੀ ਸਖ਼ਤੀ ਵਰਤਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ, ਉਥੇ ਹੀ ਉਹ ਖੁਦ ਵੀ ਪਰਾਲੀ ਪ੍ਰੋਟੈਕਸ਼ਨ ਫੋਰਸ ਸਮੇਤ ਖੇਤਾਂ ’ਚ ਪੁੱਜੇ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ।

Ad Position 21
No active advertisement
ਅਜੀਤ ਡੈਸਕ 06-11-2026
ਜਲੰਧਰ, 5 ਨਵੰਬਰ (ਜਤਿੰਦਰ ਪੰਮੀ)–ਪਿਛਲੇ ਦਿਨੀਂ ਦੌਰਾਨ ਜ਼ਿਲ੍ਹੇ ’ਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਸਾੜੇ ਜਾਣ ਦੀਆਂ ਘਟਨਾਵਾਂ ਵਿੱਚ ਆਈ ਤੇਜ਼ੀ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਦੀ ਅੱਗ ਰੋਕਣ ਲਈ ਪੱਬਾਂ ਭਾਰ ਹੋ ਗਿਆ ਹੈ। ਅੱਜ ਸਵੇਰੇ ਡਿਪਟੀ ਕਮਿਸ਼ਨਰ ਵਲੋਂ ਜਿੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਥਿਤ ਮੀਟਿੰਗ ਹਾਲ ’ਚ ਸੰਬੰਧਤ ਵਿਭਾਗਾਂ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਾਰਿਆਂ ਨੂੰ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਸਮਝਾਉਣ ਦੇ ਨਾਲ ਹੀ ਸਖ਼ਤੀ ਵਰਤਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ, ਉਥੇ ਹੀ ਉਹ ਖੁਦ ਵੀ ਪਰਾਲੀ ਪ੍ਰੋਟੈਕਸ਼ਨ ਫੋਰਸ ਸਮੇਤ ਖੇਤਾਂ ’ਚ ਪੁੱਜੇ ਅਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ। ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਨਕੋਦਰ ਦੇ ਪਿੰਡ ਗੋਹੀਰ ’ਚ ਝੋਨੇ ਦੀ ਵਾਢੀ ਵਾਲੇ ਖੇਤ ਵਿੱਚ ਜਾ ਕੇ ਉਥੋਂ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਪਰਾਲੀ ਸਾੜਨ ਨਾਲ ਵਾਤਾਵਰਣ ਤੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਮਸ਼ੀਨਰੀ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਤੋਂ ਇਲਾਵਾ ਸਮੂਹ ਐੱਸ. ਡੀ. ਐੱਮ. ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਪਰਾਲੀ ਪ੍ਰੋਟੈਕਸ਼ਨ ਟੀਮਾਂ, ਜਿਨ੍ਹਾਂ ਵਿਚ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ, ਨੇ ਜ਼ਿਲ੍ਹੇ ’ਚ ਹਾਟ-ਸਪਾਟ ਇਲਾਕਿਆਂ ’ਚ ਨਿਗਰਾਨੀ ਕੀਤੀ। ਓਧਰ ਜ਼ਿਲ੍ਹੇ ’ਚ ਅੱਜ ਵੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਖੇਤਾਂ ’ਚ ਸਾੜਨ ਦੇ 12 ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਕੁੱਲ ਮਾਮਲੇ 79 ਹੋ ਗਏ ਹਨ। ਅੱਜ ਦੇ ਮਾਮਲਿਆਂ ਵਿੱਚੋਂ ਬਹੁਤੇ ਨਕੋਦਰ ਤੇ ਫਿਲੌਰ ਸਬ-ਡਵੀਜ਼ਨਾਂ ਨਾਲ ਸੰਬੰਧਤ ਹਨ। ਓਧਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਨੇ ਵੀ ਪਿੰਡਾਂ ’ਚ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਪਰਾਲੀ ਨੂੰ ਜ਼ਮੀਨ ’ਚ ਵਾਹੁਣ ਨਾਲ ਹੋਣ ਵਾਲੇ ਲਾਭਾਂ ਬਾਰੇ ਜਾਣੂ ਕਰਵਾਇਆ। ਜ਼ਿਲ੍ਹਾ ਮੁੱਖ ਖੇਤੀਬਾੜੀ ਤੇ ਕਿਸਾਨ ਭਲਾਈ ਅਫਸਰ ਡਾ. ਰਣਧੀਰ ਸਿੰਘ ਠਾਕੁਰ ਨੇ ਨੂਰਮਹਿਲ ਬਲਾਕ ਦੇ ਪਿੰਡ ਸਰਹਾਲੀ ਵਿਖੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪਰਾਲੀ ਸਾੜਨ ਨਾਲ ਹੋਣ ਜ਼ਮੀਨ ਨੂੰ ਪੁੱਜਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਨਾਲ ਏ. ਡੀ. ਓ. ਜਸਬੀਰ ਸਿੰਘ ਤੇ ਅਮਰੀਕ ਸਿੰਘ ਵੀ ਮੌਜੂਦ ਸਨ। 28 ਐੱਫ. ਆਈ. ਆਰ. ਤੇ ਰੈੱਡ ਐਂਟਰੀਆਂ ਦਰਜ, ਡੇਢ ਲੱਖ ਦੇ ਕਰੀਬ ਲਾਇਆ ਜੁਰਮਾਨਾ ਕਿਸਾਨਾਂ ਨੂੰ ਜਿੱਥੇ ਪਰਾਲੀ ਦੀ ਰਹਿੰਦ-ਖੂੰਹਦ ਖੇਤਾਂ ਵਿੱਚ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਪ੍ਰਸ਼ਾਸਨਿਕ ਟੀਮਾਂ ਵਲੋਂ ਅੱਗ ਲਾਉਣ ਤੋਂ ਬਾਜ਼ ਨਾ ਆਉਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤੀ ਵੀ ਵਰਤੀ ਜਾ ਰਹੀ ਹੈ। ਪ੍ਰਦੂਸ਼ਣ ਵਿਭਾਗ ਵਲੋਂ 4 ਨਵੰਬਰ ਤੱਕ ਦੀ ਜਾਰੀ ਕੀਤੀ ਗਈ ਕਾਰਵਾਈ ਰਿਪੋਰਟ (ਏ. ਟੀ. ਆਰ.) ਮੁਤਾਬਕ ਹੁਣ ਤੱਕ ਜ਼ਿਲ੍ਹੇ ’ਚ ਪਰਾਲੀ ਸਾੜਨ ਦੇ ਆਏ 67 ਮਾਮਲਿਆਂ ਦੀ ਮੌਕੇ ’ਤੇ ਜਾ ਕੇ ਕੀਤੀ ਗਈ ਪੜਤਾਲ ਵਿੱਚ ਪਰਾਲੀ ਦੀ ਅੱਗ ਦੇ 29 ਮਾਮਲੇ ਪਾਏ ਗਏ ਹਨ। ਇਨ੍ਹਾਂ ਮਾਮਲਿਆਂ ਲਈ ਜ਼ਿੰਮੇਵਾਰ ਕਿਸਾਨਾਂ ਖ਼ਿਲਾਫ਼ ਬੀ. ਐੱਨ. ਐੱਸ. ਦੀ ਧਾਰਾ 223 ਦੇ ਤਹਿਤ 28 ਦੇ ਕਰੀਬ ਐੱਫ. ਆਈ. ਆਰ. ਤੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀਆਂ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਸੰਬੰਧਤ ਕਿਸਾਨਾਂ ਨੂੰ ਹੁਣ ਤੱਕ 1,45,000 ਰੁਪਏ ਜੁਰਮਾਨਾ ਕੀਤਾ ਜਾ ਚੁੱਕਾ ਹੈ।
Ad Position 22
No active advertisement
ਪਿਛਲੀ ਖ਼ਬਰ 18 ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ਸਮਾਜਿਕ ਸਮਰਸਤਾ ਯਾਤਰਾ- ਸ਼ੀਤਲ ਅੰਗੁਰਾਲ ਅਗਲੀ ਖ਼ਬਰ ਦੋਆਬਾ ਕਾਲਜ ’ ਚ ਐਮਰਜੈਂਸੀ ਦੇਖਭਾਲ ਲਈ ‘ ਬਲੱਡ ਟੈਸਟਿੰਗ ’ ਵਰਕਸ਼ਾਪ
Ad Position 24