05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

18 ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਭਾਜਪਾ ਦੀ ਸਮਾਜਿਕ ਸਮਰਸਤਾ ਯਾਤਰਾ- ਸ਼ੀਤਲ ਅੰਗੁਰਾਲ

ਜਲੰਧਰ, 5 ਨਵੰਬਰ (ਸ਼ਿਵ)- ਫਗਵਾੜਾ ਵਿਖੇ ਪੰਜਾਬ ਐਸ. ਸੀ.

Ad Position 21
No active advertisement
ਅਜੀਤ ਡੈਸਕ 06-11-2026
ਜਲੰਧਰ, 5 ਨਵੰਬਰ (ਸ਼ਿਵ)- ਫਗਵਾੜਾ ਵਿਖੇ ਪੰਜਾਬ ਐਸ.ਸੀ. ਮੋਰਚਾ ਦੀ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਐਸ.ਸੀ. ਮੋਰਚਾ ਦੇ ਪ੍ਰਧਾਨ ਸ਼ੀਤਲ ਅੰਗੁਰਾਲ ਨੇ ਕੀਤੀ। ਅੰਗੁਰਾਲ ਨੇ ਪਾਰਟੀ ਵਲੋਂ ਕੱਢੀ ਜਾ ਰਹੀ ਸਮਾਜਿਕ ਸਮਰਸਤਾ ਯਾਤਰਾ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਸਮਾਜ ’ਚ ਆਪਸੀ ਭਾਈਚਾਰੇ, ਸਮਾਨਤਾ, ਸਦਭਾਵਨਾ ਤੇ ਮਹਾਪੁਰਸ਼ਾਂ ਦੇ ਵਿਚਾਰਾਂ ਦਾ ਸੰਦੇਸ਼ ਹਰ ਵਿਅਕਤੀ ਤੱਕ ਪਹੁੰਚਾਉਣਾ ਹੈ। ਇਹ ਯਾਤਰਾ 18 ਨਵੰਬਰ ਨੂੰ ਜਲੰਧਰ ਤੋਂ ਸ਼ੁਰੂ ਹੋਵੇਗੀ ਤੇ 3 ਦਸੰਬਰ ਨੂੰ ਵਾਰਾਣਸੀ ਵਿਖੇ ਸਮਾਪਤ ਹੋਵੇਗੀ। ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਪੰਜਾਬ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਹਰਿਆਣਾ, ਦਿੱਲੀ ਤੇ ਉੱਤਰ ਪ੍ਰਦੇਸ਼ ਸਮੇਤ ਅੱਠ ਰਾਜਾਂ ਵਿੱਚੋਂ ਲੰਘਣ ਵਾਲੀ ਇਹ ਯਾਤਰਾ ਲਗਭਗ 2,558 ਕਿਲੋਮੀਟਰ ਦਾ ਸਫ਼ਰ ਤੈਅ ਕਰੇਗੀ। ਯਾਤਰਾ ਦੌਰਾਨ ਹਰ ਰੋਜ਼ ਅੱਠ ਤਰ੍ਹਾਂ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਨ੍ਹਾਂ ’ਚ ਸਮਾਜਿਕ ਸਮਰਸਤਾ, ਸਦਭਾਵਨਾ ਤੇ ਮਹਾਪੁਰਸ਼ਾਂ ਦੇ ਵਿਚਾਰਾਂ ਨੂੰ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯਾਤਰਾ ਦੇ ਰੂਟ ਦੌਰਾਨ ਸਫ਼ਾਈ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ ਅਤੇ ਗੁਰੂ ਰਵਿਦਾਸ ਜੀ ਦੇ ਮੰਦਰਾਂ ਵਿਚ ਉਨ੍ਹਾਂ ਦੇ ਜੀਵਨ ਅਤੇ ਵਿਚਾਰਧਾਰਾ ਨੂੰ ਦਰਸਾਉਂਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਮੌਕੇ ਰਾਜੇਸ਼ ਬਾਘਾ , ਪੰਜਾਬ ਐਸ.ਸੀ. ਮੋਰਚਾ ਦੇ ਜਨਰਲ ਸਕੱਤਰ ਯਸ਼ਪਾਲ ਜੰਗੋਤਰਾ, ਮਨੋਜ ਚੰਦੇਲ ਅਤੇ ਵਿਕਾਸ ਗਿੱਲ, ਜਦਕਿ ਮੋਰਚਾ ਦੇ ਮੀਤ ਪ੍ਰਧਾਨ ਆਸ਼ੂ ਸਾਂਪਲਾ ਅਤੇ ਸੰਜੀਵ ਕੁਮਾਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਾਰਦਾਤ ਮਗਰੋਂ ਮੌਕੇ ’ਤੇ ਜਾਂਚ ਕਰਦੀ ਹੋਈ ਥਾਣਾ ਡਿਵੀਜ਼ਨ ਨੰਬਰ 1 ਦੀ ਪੁਲਿਸ ਗੁਰੂ ਨਾਨਕ ਨਗਰ ਫਾਇਰਿੰਗ ਮਾਮਲਾ ਹਮਲਾਵ... ਅਗਲੀ ਖ਼ਬਰ ਜ਼ਿਲ੍ਹੇ ’ਚ ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਪੱਬਾਂ ਭਾਰ ਪੁਲਿਸ ਤੇ ਪ੍ਰਸ਼ਾਸਨਿਕ ਟੀਮਾਂ ਖੇਤਾਂ ’...
Ad Position 24