06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਕਈ ਥਾਵਾਂ ’ਤੇ ਗਲਤ ਤਰੀਕੇ ਨਾਲ ਲੱਗੀਆਂ ਗੱਡੀਆਂ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਬਣ ਰਹੀ ਪ੍ਰੇਸ਼ਾਨੀ

ਜਲੰਧਰ, 5 ਨਵੰਬਰ (ਸ਼ਿਵ)- 6 ਨਵੰਬਰ ਨੂੰ ਧਨਤੇਰਸ ਤੇ ਐਤਵਾਰ ਨੂੰ ਦੀਵਾਲੀ ਦਾ ਤਿਉਹਾਰ ਹੋਣ ਕਾਰਨ ਸ਼ਹਿਰ ਦੇ ਬਾਜ਼ਾਰਾਂ ਵਿਚ ਖੂਬ ਰੌਣਕ ਦੇਖਣ ਨੂੰ ਮਿਲ ਰਹੀ ਹੈ। ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਵਲੋਂ ਖਰੀਦਦਾਰੀ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 06-11-2026
ਜਲੰਧਰ, 5 ਨਵੰਬਰ (ਸ਼ਿਵ)- 6 ਨਵੰਬਰ ਨੂੰ ਧਨਤੇਰਸ ਤੇ ਐਤਵਾਰ ਨੂੰ ਦੀਵਾਲੀ ਦਾ ਤਿਉਹਾਰ ਹੋਣ ਕਾਰਨ ਸ਼ਹਿਰ ਦੇ ਬਾਜ਼ਾਰਾਂ ਵਿਚ ਖੂਬ ਰੌਣਕ ਦੇਖਣ ਨੂੰ ਮਿਲ ਰਹੀ ਹੈ। ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਵਲੋਂ ਖਰੀਦਦਾਰੀ ਕੀਤੀ ਜਾ ਰਹੀ ਹੈ। ਰੈਣਕ ਬਾਜ਼ਾਰ, ਸ਼ੇਖਾਂ ਬਾਜ਼ਾਰ, ਭਾਂਡਿਆਂ ਵਾਲਾ ਬਾਜ਼ਾਰ ਤੇ ਮਾਈ ਹੀਰਾਂ ਗੇਟ ਸਮੇਤ ਸ਼ਹਿਰ ਦੇ ਕਈ ਪ੍ਰਮੁੱਖ ਬਾਜ਼ਾਰਾਂ ਵਿਚ ਲੋਕਾਂ ਦੀ ਚਹਿਲ-ਪਹਿਲ ਲੱਗੀ ਹੋਈ ਹੈ। ਇੱਕ ਪਾਸੇ ਜਿੱਥੇ ਤਿਉਹਾਰਾਂ ਨੂੰ ਲੈ ਕੇ ਦੁਕਾਨਦਾਰਾਂ ਵਿਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਅੰਦਰੂਨੀ ਬਾਜ਼ਾਰਾਂ ਵਿੱਚ ਲੋਕਾਂ ਦੀ ਭੀੜ ਕਾਰਨ ਟ੍ਰੈਫਿਕ ਵਿਵਸਥਾ ਵੀ ਪ੍ਰਭਾਵਿਤ ਹੋ ਰਹੀ ਹੈ। ਕੰਪਨੀ ਬਾਗ ’ਚ ਪਾਰਕਿੰਗ ਦੀ ਸਹੂਲਤ ਹੋਣ ਦੇ ਬਾਵਜੂਦ ਕਈ ਵਾਹਨ ਲੰਬੇ ਸਮੇਂ ਤੱਕ ਓਲਡ ਜੀ.ਟੀ. ਰੋਡ ਦੇ ਨੇੜੇ ਖੜ੍ਹੇ ਰਹਿੰਦੇ ਹਨ, ਜਿਸ ਕਾਰਨ ਆਵਾਜਾਈ ’ਚ ਰੁਕਾਵਟ ਪੈਦਾ ਹੁੰਦੀ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਕਈ ਇਲਾਕਿਆਂ ’ਚ ਆਮ ਜਾਮ ਦੀ ਸਥਿਤੀ ਬਣੀ ਹੋਈ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਸੜਕਾਂ ਦੇ ਕਿਨਾਰਿਆਂ ‘ਤੇ ਵਾਹਨ ਖੜ੍ਹੇ ਕਰਨ ‘ਤੇ ਰੋਕ ਲਗਾਈ ਜਾਵੇ ਤਾਂ ਇਸ ਨਾਲ ਦੁਕਾਨਦਾਰਾਂ ਦਾ ਕੋਈ ਨੁਕਸਾਨ ਨਹੀਂ ਹੋਵੇਗਾ, ਸਗੋਂ ਗਾਹਕਾਂ ਨੂੰ ਵੀ ਬਾਜ਼ਾਰਾਂ ਵਿਚ ਆਸਾਨੀ ਨਾਲ ਖਰੀਦਦਾਰੀ ਕਰਨ ਦਾ ਮੌਕਾ ਮਿਲੇਗਾ। ਇਸ ਦੇ ਬਾਵਜੂਦ ਰੇਲਵੇ ਸਟੇਸ਼ਨ ਦੇ ਸਾਹਮਣੇ ਵਾਲੀ ਸੜਕ ‘ਤੇ ਵੀ ਹੁਣ ਆਮ ਤੌਰ ‘ਤੇ ਜਾਮ ਲੱਗਣ ਲੱਗ ਪਏ ਹਨ। ਅੱਡਾ ਹੁਸ਼ਿਆਰਪੁਰ ਚੌਕ ’ਚ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲਿਸ ਮੁਲਾਜ਼ਮ ਮੁਸਤੈਦ ਨਜ਼ਰ ਆਉਂਦੇ ਹਨ ਪਰ ਇਸ ਦੇ ਬਾਵਜੂਦ ਕਈ ਲੋਕ ਆਪਣੇ ਵਾਹਨ ਸੜਕਾਂ ਦੇ ਕਿਨਾਰਿਆਂ ‘ਤੇ ਖੜ੍ਹੇ ਕਰ ਦਿੰਦੇ ਹਨ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਜਾਮ ਦੀ ਸਥਿਤੀ ਬਣ ਜਾਂਦੀ ਹੈ। ਲੋਕਾਂ ਦਾ ਇਹ ਵੀ ਸੁਝਾਅ ਹੈ ਕਿ ਅੱਡਾ ਹੁਸ਼ਿਆਰਪੁਰ ਚੌਕ ਤੋਂ ਭਗਤ ਸਿੰਘ ਚੌਕ ਵੱਲ ਜਾਣ ਵਾਲੀ ਸੜਕ ‘ਤੇ ਵਨ-ਵੇਅ ਟ੍ਰੈਫਿਕ ਵਿਵਸਥਾ ਲਾਗੂ ਕੀਤੀ ਜਾਵੇ ਤਾਂ ਇਸ ਰਸਤੇ ‘ਤੇ ਟ੍ਰੈਫਿਕ ਦੀ ਸਮੱਸਿਆ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ। ਤਿਉਹਾਰਾਂ ਦੇ ਦਿਨਾਂ ਵਿਚ ਵਧ ਰਹੀ ਭੀੜ ਨੂੰ ਦੇਖਦੇ ਹੋਏ ਟ੍ਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੀ ਲੋੜ ਮਹਿਸੂਸ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਮੌਕੇ ਜ਼ਿਲ੍ਹੇ ’ਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੇ ਕੀਤੀ ਤਿਆਰੀ ਅਗਲੀ ਖ਼ਬਰ ਕੀਰਤਨ ਦਰਬਾਰ ਸਬੰਧੀ ਸੀਨੀ: ਡਿਪਟੀ ਮੇਅਰ ਬਿੱਟੂ, ਜੌਹਲ ਤੇ ਭਾਈ ਰਵਿੰਦਰ ਸਿੰਘ ਸਮੇਤ ਵੱਖ -ਵੱਖ ਸ਼ਖ਼ਸੀਅਤਾਂ ਵਲੋਂ ਪੋਸਟ...
Ad Position 24