06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਦੀਵਾਲੀ ਮੌਕੇ ਜ਼ਿਲ੍ਹੇ ’ਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੇ ਕੀਤੀ ਤਿਆਰੀ

ਦੀਵਾਲੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿਖੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਸਤੈਦ ਰਹਿਣਗੀਆਂ–ਡਾ. ਰਾਜੇਸ਼ ਗਰਗ ਜਲੰਧਰ, 5 ਨਵੰਬਰ (ਜਤਿੰਦਰ ਪੰਮੀ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਐਮਰਜੈਂਸੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਦੁਰਸਤ ਰੱਖਣ ਤੇ ਮੈਡੀਸਨ ਦੇ ਨਾਲ-ਨਾਲ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Ad Position 21
No active advertisement
ਸਿਵਲ ਸਰਜਨ ਡਾ. ਰਾਜੇਸ਼ ਗਰਗ 06-11-2026
ਦੀਵਾਲੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਹਸਪਤਾਲਾਂ ਵਿਖੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਸਤੈਦ ਰਹਿਣਗੀਆਂ–ਡਾ. ਰਾਜੇਸ਼ ਗਰਗ ਜਲੰਧਰ, 5 ਨਵੰਬਰ (ਜਤਿੰਦਰ ਪੰਮੀ)- ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਐਮਰਜੈਂਸੀ ਸਿਹਤ ਸੇਵਾਵਾਂ ਪੂਰੀ ਤਰ੍ਹਾਂ ਦੁਰਸਤ ਰੱਖਣ ਤੇ ਮੈਡੀਸਨ ਦੇ ਨਾਲ-ਨਾਲ ਹੋਰ ਜ਼ਰੂਰੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਈਕੋ ਫਰੈਂਡਲੀ, ਪ੍ਰਦੂਸ਼ਣ ਮੁਕਤ ਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਦਿਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਦੀਵਾਲੀ ਦੇ ਤਿਉਹਾਰ ਤੇ ਪਟਾਕੇ ਚਲਾਉਣੇ ਹਨ ਤਾਂ ਅੱਖਾਂ ਦੇ ਬਚਾਓ ਲਈ ਜ਼ਰੂਰੀ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ। ਬੱਚਿਆਂ ਦੁਆਰਾ ਪਟਾਕੇ ਚਲਾਉਣ ਸਮੇਂ ਉਨ੍ਹਾਂ ਕੋਲ ਵੱਡਿਆਂ ਦੀ ਮੌਜੂਦਗੀ ਤੇ ਨਿਗਰਾਨੀ ਹੋਣਾ ਬਹੁਤ ਜ਼ਰੂਰੀ ਹੈ। ਸਿਵਲ ਸਰਜਨ ਨੇ ਕਿਹਾ ਕਿ ਤੁਹਾਡੀ ਸੁਰੱਖਿਆ ਲਈ ਸਾਡਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਜ਼ਿਲ੍ਹੇ ਦੇ ਜ਼ਿਲ੍ਹਾ ਸਿਵਲ ਹਸਪਤਾਲ, ਸਾਰੀਆਂ ਸੀ.ਐਚ.ਸੀ. ਤੇ ਪੀ.ਐਚ.ਸੀ. ਵਿਖੇ ਐਮਰਜੈਂਸੀ ਸੇਵਾਵਾਂ 24 ਘੰਟੇ ਮੁਸਤੈਦ ਰਹਿਣਗੀਆਂ। ਡਾਕਟਰ, ਪੈਰਾ-ਮੈਡੀਕਲ ਸਟਾਫ਼ ਤੇ ਐਂਬੂਲੈਂਸ ਸੇਵਾਵਾਂ ਕਿਸੇ ਵੀ ਅਣਸੁਖਾਂਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਹਨ। ਸਿਵਲ ਸਰਜਨ ਨੇ ਲੋਕਾਂ ਨੂੰ ਸਚੇਤ ਕਰਦਿਆਂ ਕਿਹਾ ਕਿ ਤਿਉਹਾਰਾਂ ਦੌਰਾਨ ਖਾਣ-ਪੀਣ ਦਾ ਖਾਸ ਧਿਆਨ ਰੱਖੋ। ਮਿਠਾਈਆਂ ਦਾ ਸੇਵਨ ਕਰਨ ਤੋਂ ਬਚੋ ਤੇ ਤਾਜ਼ੀਆਂ ਤੇ ਘਰ ਦੀਆਂ ਬਣੀਆਂ ਚੀਜ਼ਾਂ ਨੂੰ ਪਹਿਲ ਦਿਓ। ਪਟਾਕਿਆਂ ਦਾ ਰੌਲਾ ਅਤੇ ਧੂੰਆਂ ਬਜ਼ੁਰਗਾਂ, ਸਾਹ ਦੇ ਮਰੀਜ਼ਾਂ ,ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਲਈ ਹਾਨੀਕਾਰਕ ਹੈ, ਇਸ ਲਈ ਆਪਣੇ ਆਲੇ-ਦੁਆਲੇ ਸ਼ਾਂਤ ਅਤੇ ਸਾਫ਼ ਸੁਥਰਾ ਮਾਹੌਲ ਬਣਾ ਕੇ ਰੱਖੋ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਸਕੂਲ ਖੇਡਾਂ ਕੁਰਾਸ਼ ਮੁਕਾਬਲੇ ਸਮਾਪਤ ਅੰਡਰ-17 ਸਾਲ ਵਰਗ ’ਵਿੱਚ ਜਲੰਧਰ ਤੇ ਅੰਡਰ-19 ਸਾਲ ਵਰਗ ’ਚ ਪਟਿਆਲਾ... ਅਗਲੀ ਖ਼ਬਰ ਕਈ ਥਾਵਾਂ ’ਤੇ ਗਲਤ ਤਰੀਕੇ ਨਾਲ ਲੱਗੀਆਂ ਗੱਡੀਆਂ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਬਣ ਰਹੀ ਪ੍ਰੇਸ਼ਾਨੀ
Ad Position 24