ਪੰਜਾਬ ਰਾਜ ਸਕੂਲ ਖੇਡਾਂ ਕੁਰਾਸ਼ ਮੁਕਾਬਲੇ ਸਮਾਪਤ
ਅੰਡਰ-17 ਸਾਲ ਵਰਗ ’ਵਿੱਚ ਜਲੰਧਰ ਤੇ ਅੰਡਰ-19 ਸਾਲ ਵਰਗ ’ਚ ਪਟਿਆਲਾ ਬਣੇ ਓਵਰਆਲ ਚੈਂਪੀਅਨ
ਜਲੰਧਰ, 5 ਨਵੰਬਰ(ਡਾ. ਜਤਿੰਦਰ ਸਾਬੀ)- 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲੇ ਅੰਡਰ-14, ਅੰਡਰ-17 ਤੇ ਅੰਡਰ-19 ਸਾਲ ਵਰਗ ਦੀਆਂ ਲੜਕੀਆਂ ਲਈ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਕਰਵਾਏ ਗਏ।
ਜਲੰਧਰ, 5 ਨਵੰਬਰ(ਡਾ. ਜਤਿੰਦਰ ਸਾਬੀ)- 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ ਦੇ ਕੁਰਾਸ਼ ਮੁਕਾਬਲੇ ਅੰਡਰ-14, ਅੰਡਰ-17 ਤੇ ਅੰਡਰ-19 ਸਾਲ ਵਰਗ ਦੀਆਂ ਲੜਕੀਆਂ ਲਈ ਸਕੂਲ ਆਫ਼ ਐਮੀਨੈਂਸ, ਲਾਡੋਵਾਲੀ ਰੋਡ, ਜਲੰਧਰ ਵਿਖੇ ਕਰਵਾਏ ਗਏ। ਇਹ ਖੇਡ ਮੁਕਾਬਲੇ ਕਨਵੀਨਰ ਪ੍ਰਿੰਸੀਪਲ ਡਾ. ਯੋਗੇਸ਼ ਕੁਮਾਰ ਅਤੇ ਸਹਾਇਕ ਕਨਵੀਨਰ ਸਟੇਟ ਅਵਾਰਡੀ ਸੁਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਅਤੇ ਅੰਤਰਰਾਸ਼ਟਰੀ ਜੂਡੋ ਰੈਫਰੀ ਦੀ ਸੁਚੱਜੀ ਦੇਖ-ਰੇਖ ਹੇਠ ਸੰਪੰਨ ਹੋਏ। ਮੁਕਾਬਲਿਆਂ ਦੇ ਸਮਾਪਤੀ ਸਮਾਗਮ ਮੌਕੇ ਪ੍ਰਿੰਸੀਪਲ ਸੁਖਦੇਵ ਲਾਲ, ਵਾਈਸ ਪ੍ਰਧਾਨ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਜਲੰਧਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੇ ਓਵਰਆਲ ਨਤੀਜੇ ਇਸ ਪ੍ਰਕਾਰ ਰਹੇ।ਅੰਡਰ-17 ਸਾਲ ਵਰਗ ਵਿੱਚ ਜਲੰਧਰ ਨੇ ਪਹਿਲਾ ਸਥਾਨ ਹਾਸਲ ਕਰਕੇ ਓਵਰਆਲ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ, ਜਦਕਿ ਪਟਿਆਲਾ ਨੇ ਦੂਜਾ ਤੇ ਗੁਰਦਾਸਪੁਰ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 ਸਾਲ ਵਰਗ ’ਚ ਪਟਿਆਲਾ ਦੀਆਂ ਖਿਡਾਰਨਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਜਲੰਧਰ ਨੇ ਦੂਜਾ ਤੇ ਲੁਧਿਆਣਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤਰ੍ਹਾਂ ਕੁਰਾਸ਼ ਦੇ ਇਨ੍ਹਾਂ ਰਾਜ ਪੱਧਰੀ ਮੁਕਾਬਲਿਆਂ ’ਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਖਿਡਾਰਨਾਂ ਨੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਖੇਡ ਭਾਵਨਾ ਤੇ ਅਨੁਸ਼ਾਸਨ ਦੀ ਮਿਸਾਲ ਪੇਸ਼ ਕੀਤੀ। ਟੂਰਨਾਮੈਂਟ ’ਚ ਸੁਰਜੀਤ ਵਾਲੀਆ ਪਟਿਆਲਾ ਰਜਨੀ ਠਾਕੁਰ,ਦੀਪਿਕਾ, ਰਾਕੇਸ਼ ਕੁਮਾਰ, ਨਰੇਸ਼ ਕੁਮਾਰ, ਆਸ਼ਾ ਰਾਣੀ, ਪਵਨ, ਪਿ੍ਆ ਨੀਸਾ, ਸੁਲਿੰਦਰ ਸਿੰਘ, ਰਕੇਸ਼ ਕੁਮਾਰ ਨੇ ਰੈਫਰੀ ਦੀ ਭੂਮਿਕਾ ਵਾਖੂਬੀ ਨਿਭਾਈ।