06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਪ੍ਰਸ਼ਾਸਨ ਵਲੋਂ ਨਿਰਧਾਰਿਤ ਥਾਵਾਂ ’ਤੇ ਹੀ ਪਟਾਕੇ ਵੇਚਣ ਦੀ ਹਦਾਇਤ

ਫਗਵਾਡ਼ਾ, 5 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਐਸ. ਡੀ.

Ad Position 21
No active advertisement
ਡਾ. ਨਵਜੋਤ ਸ਼ਰਮਾ, ਐਸ.ਡੀ.ਐਮ. ਫਗਵਾਡ਼ਾ ਦੀ ਤਸਵੀਰ। 06-11-2026
ਫਗਵਾਡ਼ਾ, 5 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਐਸ.ਡੀ.ਐਮ. ਫਗਵਾਡ਼ਾ ਡਾ. ਨਵਜੋਤ ਸ਼ਰਮਾ ਨੇ ਸਮੂਹ ਫਗਵਾਡ਼ਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋਡ਼ ਦਿਵਸ ਦੀਆਂ ਸ਼ੁੱਭ ਇੱਛਾਵਾਂ ਦਿੰਦਿਆਂ ਅਪੀਲ ਕੀਤੀ ਹੈ ਕਿ ਇਹ ਤਿਉਹਾਰ ਪ੍ਰਦੂਸ਼ਣ ਮੁਕਤ ਤੇ ਗ੍ਰੀਨ ਦੀਵਾਲੀ ਵਜੋਂ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਤੇ ਰੌਸ਼ਨੀਆਂ ਦਾ ਤਿਉਹਾਰ ਹੈ, ਇਸ ਨੂੰ ਸੁਰੱਖਿਅਤ ਤੇ ਸੁਖਾਵੇਂ ਮਾਹੌਲ ਵਿਚ ਮਨਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਪਟਾਕੇ ਸਿਰਫ਼ ਪ੍ਰਸ਼ਾਸਨ ਵਲੋਂ ਨਿਰਧਾਰਿਤ ਥਾਵਾਂ ’ਤੇ ਹੀ ਵੇਚੇ ਜਾਣ ਤਾਂ ਜੋ ਆਵਾਜਾਈ ਵਿਚ ਰੁਕਾਵਟ ਪੈਦਾ ਨਾ ਹੋਵੇ ਅਤੇ ਟਰੈਫ਼ਿਕ ਵਿਵਸਥਾ ਸੁਚਾਰੂ ਬਣੀ ਰਹੇ। ਐਸ.ਡੀ.ਐਮ. ਨੇ ਲੋਕਾਂ ਨੂੰ ਘੱਟ ਆਵਾਜ਼ ਵਾਲੇ ਅਤੇ ਪ੍ਰਦੂਸ਼ਣ ਰਹਿਤ ਪਟਾਕਿਆਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਦੀ ਸਿਹਤ ਦਾ ਵੀ ਖ਼ਾਸ ਧਿਆਨ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਛੋਟੇ ਬੱਚਿਆਂ ਨੂੰ ਪਟਾਕਿਆਂ ਤੋਂ ਦੂਰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਇਕੱਲਿਆਂ ਪਟਾਕੇ ਨਾ ਚਲਾਉਣ ਦਿੱਤੇ ਜਾਣ। ਇਸ ਸਬੰਧੀ ਪਟਾਕਿਆਂ ਦੀ ਵਿੱਕਰੀ ਕਰਨ ਵਾਲਿਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਅੱਗ ਤੋਂ ਬਚਾਅ ਲਈ ਲੋਡ਼ੀਂਦੇ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਇਸ ਸਬੰਧੀ ਚੈਕਿੰਗ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਦੀਵਾਲੀ ਦੇ ਤਿਉਹਾਰ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਸੁਰੱਖਿਆ ਦੇ ਮਾਹੌਲ ਵਿਚ ਮਨਾਉਣ ਤਾਂ ਜੋ ਹਰ ਘਰ ਵਿਚ ਖ਼ੁਸ਼ੀਆਂ ਦੀ ਰੌਸ਼ਨੀ ਪਹੁੰਚ ਸਕੇ।
Ad Position 22
No active advertisement
ਪਿਛਲੀ ਖ਼ਬਰ ਅਕਾਲ ਐਜੂਕੇਸ਼ਨਲ ਸਰਵਿਸਿਜ਼ ਵਲੋਂ ਦੀਵਾਲੀ ਮੌਕੇ ਸਟੱਡੀ ਤੇ ਟੂਰਿਸਟ ਵੀਜ਼ਾ ਅਪਲਾਈ ਕਰਨ ਵਾਲਿਆਂ ਨੂੰ ਵਿਸ਼ੇਸ਼ ਛੋਟ ਅਗਲੀ ਖ਼ਬਰ ਤਿਉਹਾਰਾਂ ਦੀਆਂ ਖ਼ੁਸ਼ੀਆਂ ਨੂੰ ਗਿਆਨ ਦੇ ਚਾਨਣ ਨਾਲ ਜੋਡ਼ਣਾ ਸਮੇਂ ਦੀ ਲੋਡ਼ ਹੈ-ਡ. ਹਰਭਜਨ ਸਿੰਘ, ਪ੍ਰੋ. ਕੁਲਵੰਤ ਸਿੰਘ ਔਜ...
Ad Position 24