06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰ ਹਾਈਕੋਰਟ ਵਲੋਂ ਦਿੱਤੇ ਗਏ ਫ਼ੈਸਲਿਆਂ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਨੂੰ ਇਨ-ਬਿਨ ਲਾਗੂ ਕਰੇ-ਸੁੱਚਾ ਸਿੰਘ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਕਪੂਰਥਲਾ, 5 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਗਈ ਨੀਤੀ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 06-11-2026
ਕਪੂਰਥਲਾ, 5 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜ਼ਿਲ੍ਹਾ ਕਪੂਰਥਲਾ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਪ੍ਰਤੀ ਅਪਣਾਈ ਗਈ ਨੀਤੀ ਦੀ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਗੁਰਦੀਪ ਸਿੰਘ, ਵਿਨੋਦ ਕਪੂਰ, ਸੁੱਚਾ ਸਿੰਘ ਸੁਲਤਾਨਪੁਰ ਲੋਧੀ, ਤਰਲੋਚਨ ਸਿੰਘ ਤੇ ਜਸਵੰਤ ਵਿਰਲੀ ਤੇ ਹੋਰ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਦਿੱਤੇ ਗਏ ਫ਼ੈਸਲੇ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਨੂੰ ਇਨ-ਬਿਨ ਲਾਗੂ ਕਰੇ। ਮੀਟਿੰਗ ’ਚ ਸਰਬਸੰਮਤੀ ਨਾਲ 13 ਨਵੰਬਰ ਤੋਂ 19 ਨਵੰਬਰ ਤੱਕ ਸੰਗਰੂਰ ਵਿਚ ਲੱਗੇ ਪੱਕੇ ਧਰਨੇ ਵਿਚ ਵੱਡੀ ਗਿਣਤੀ ਵਿਚ ਪੈਨਸ਼ਨਰਜ਼ ਸਾਥੀਆਂ ਸਮੇਤ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਸਟੇਟ ਐਵਾਰਡੀ ਅਧਿਆਪਕ ਸੰਤੋਖ ਸਿੰਘ ਮੱਲ੍ਹੀ ਨੂੰ ਵੀ ਐਸੋਸੀਏਸ਼ਨ ਵਲੋਂ ਸਨਮਾਨਿਤ ਕਰਕੇ ਉਨ੍ਹਾਂ ਦੀ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਮੀਟਿੰਗ ਵਿਚ ਜਰਨੈਲ ਸਿੰਘ, ਮੰਗਲ ਸਿੰਘ ਭੰਡਾਲ ਨੈਸ਼ਨਲ ਐਵਾਰਡੀ, ਐਡਵੋਕੇਟ ਦਲਜੀਤ ਸਿੰਘ ਸਹੋਤਾ, ਜਗਜੀਤ ਸਿੰਘ, ਪ੍ਰਮੋਦ ਕੁਮਾਰ ਆਨੰਦ, ਜੋਗਿੰਦਰਪਾਲ, ਗੋਬਿੰਦਪਾਲ ਆਨੰਦ, ਸੁਕੇਸ਼ ਕੁਮਾਰ ਜੋਸ਼ੀ, ਸ਼ਿਵਦੱਤ ਕਾਲੀਆ, ਰਾਜ ਕੁਮਾਰ ਮਨੋਚਾ, ਮਹਿੰਦਰਪਾਲ ਸਿੰਘ, ਮਦਨ ਲਾਲ, ਅਮਰਜੀਤ ਸਿੰਘ, ਇੰਦਰਪਾਲ ਸਿੰਘ, ਅਮਰਜੀਤ ਸਿੰਘ, ਹਰਚਰਨ ਸਿੰਘ, ਦਲੀਪ ਸਿੰਘ, ਦਲੀਪ ਸਿੰਘ, ਸੁਰਿੰਦਰਪਾਲ, ਰਾਜ ਰਾਣੀ, ਕਸ਼ਮੀਰ ਕੌਰ, ਗੁਰਦੇਵ ਸਿੰਘ, ਗੁਰਦਿਆਲ ਸਿੰਘ ਆਦਿ ਐਸੋਸੀਏਸ਼ਨ ਦੇ ਆਗੂ ਤੇ ਮੈਂਬਰ ਸ਼ਾਮਲ ਸਨ।
Ad Position 22
No active advertisement
ਪਿਛਲੀ ਖ਼ਬਰ ਕਰਮਯੋਗ ਵਿੱਦਿਆ ਪੀਠ ਨੇ ਲਾਇਆ ਸ੍ਰੀ ਰਾਮਨਾਥ ਸ਼ਿਵ ਮੰਦਿਰ ’ਚ ਅੰਤਰਰਾਸ਼ਟਰੀ ਹੀਲਿੰਗ ਥੈਰੇਪੀ ਕੈਂਪ ਭਾਜਪਾ ਵਲੋਂ ਆਏ ਵਿਦੇ... ਅਗਲੀ ਖ਼ਬਰ ਥਿੰਦ ਮਸ਼ੀਨਰੀ ਸਟੋਰ ਵਲੋਂ ਦੀਵਾਲੀ ਮੌਕੇ ਨਿਊ ਹਾਲੈਂਡ ਟਰੈਕਟਰਾਂ ਅਤੇ ਸ਼ਕਤੀਮਾਨ ਦੇ ਸੰਦਾਂ ਉੱਪਰ ਵਿਸ਼ੇਸ਼ ਛੋਟ
Ad Position 24