05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਫਗਵਾਡ਼ਾ ’ਚ ਪਟਾਕਿਆਂ ਦੀਆਂ ਦੁਕਾਨਾਂ ’ਤੇ ਪ੍ਰਸ਼ਾਸਨ ਦੀ ਅਚਨਚੇਤ ਚੈਕਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ

ਫਗਵਾਡ਼ਾ, 4 ਨਵੰਬਰ (ਹਰਜੋਤ ਸਿੰਘ ਚਾਨਾ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਐੱਸ. ਡੀ.

Ad Position 21
No active advertisement
ਅਜੀਤ ਡੈਸਕ 06-11-2026
ਫਗਵਾਡ਼ਾ, 4 ਨਵੰਬਰ (ਹਰਜੋਤ ਸਿੰਘ ਚਾਨਾ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਐੱਸ.ਡੀ.ਐਮ. ਫਗਵਾਡ਼ਾ ਡਾ. ਨਵਜੋਤ ਕੌਰ ਸ਼ਰਮਾ ਨੇ ਡੀ.ਐੱਸ.ਪੀ. ਫਗਵਾਡ਼ਾ ਸਮੇਤ ਸ਼ਹਿਰ ਦੀਆਂ ਵੱਖ-ਵੱਖ ਪਟਾਕਿਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਤੇ ਦੁਕਾਨਦਾਰਾਂ ਨੂੰ ਸਰਕਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਐੱਸ.ਡੀ.ਐਮ ਨੇ ਸਪੱਸ਼ਟ ਕੀਤਾ ਕਿ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿੱਕਰੀ ਲਈ ਜਿਹਡ਼ੀਆਂ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਪਟਾਕੇ ਸਿਰਫ਼ ਉਨ੍ਹਾਂ ਥਾਵਾਂ ’ਤੇ ਹੀ ਵੇਚੇ ਜਾ ਸਕਦੇ ਹਨ। ਕਿਸੇ ਵੀ ਦੁਕਾਨਦਾਰ ਨੂੰ ਨਿਰਧਾਰਿਤ ਥਾਂ ਤੋਂ ਬਾਹਰ ਪਟਾਕੇ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਤੇ ਸਰਕਾਰ ਵਲੋਂ ਪਟਾਕਿਆਂ ਦੀ ਵਿੱਕਰੀ ਅਤੇ ਵਰਤੋਂ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਜੇਕਰ ਕੋਈ ਵੀ ਵਿਅਕਤੀ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੀਵਾਲੀ ਦੇ ਮੱਦੇਨਜ਼ਰ ਸ਼ਹਿਰ ’ਚ ਚੈਕਿੰਗ ਮੁਹਿੰਮ ਲਗਾਤਾਰ ਜਾਰੀ ਰਹੇਗੀ ਤਾਂ ਜੋ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਭਾਸ਼ਾ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਬਾਵਾ ਲਾਲਵਾਨੀ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਅਗਲੀ ਖ਼ਬਰ ਗਾਇਕ ਕੇ.ਐਸ. ਮੱਖਣ ਦਾ ਨਡਾਲਾ ਪੁੱਜਣ ’ਤੇ ਦਲਜੀਤ ਨਡਾਲਾ ਵਲੋਂ ਮਾਨ ਸਨਮਾਨ
Ad Position 24