05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਭਾਸ਼ਾ ਵਿਭਾਗ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਮੁਕਾਬਲੇ ’ਚ ਬਾਵਾ ਲਾਲਵਾਨੀ ਸਕੂਲ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ

ਕਪੂਰਥਲਾ,5 ਨਵੰਬਰ (ਵਿ. ਪ੍ਰ.)

Ad Position 21
No active advertisement
ਭਾਸ਼ਾ ਵਿਭਾਗ ਪੰਜਾਬ ਵਲੋਂ ਕਰਵਾਏ ਜ਼ਿਲ੍ਹਾ ਪੱਧਰੀ ਸਾਹਿਤ ਸਿਰਜਣ ਤੇ ਕਾਵਿ ਗਾਇਨ ਦੇ ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੇ ਬਾਵਾ ਲਾਲਵਾਨੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਤੋਂ ਬਾਅਦ ਕਾਲਜ ਦੀ ਪ੍ਰਿੰਸੀਪਲ ਡਾ. ਏਕਤਾ ਧਵਨ ਹੋਰ ਸਟਾਫ਼ ਮੈਂਬਰਾਂ ਨਾਲ। ਅਜੀਤ ਤਸਵੀਰ 06-11-2026
ਕਪੂਰਥਲਾ,5 ਨਵੰਬਰ (ਵਿ.ਪ੍ਰ.)-ਭਾਸ਼ਾ ਵਿਭਾਗ ਪੰਜਾਬ ਵਲੋਂ ਬੀਤੇ ਦਿਨ ਐਮ.ਜੀ.ਐਨ. ਪਬਲਿਕ ਸਕੂਲ ਵਿਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਤੇ ਕਾਵਿ ਗਾਇਨ ਦੇ ਮੁਕਾਬਲੇ ’ਚ ਬਾਵਾ ਲਾਲਵਾਨੀ ਪਬਲਿਕ ਸਕੂਲ ਦੀ 11ਵੀਂ ਜਮਾਤ ਦੀ ਵਿਦਿਆਰਥਣ ਪ੍ਰਭਨੂਰ ਕੌਰ ਨੇ ਪੰਜਾਬੀ ਲੇਖ ਲਿਖਣ ਦੇ ਮੁਕਾਬਲੇ ਵਿਚ ਪਹਿਲਾ ਤੇ 9ਵੀਂ ਜਮਾਤ ਦੀ ਵਿਦਿਆਰਥਣ ਪਰਮਪ੍ਰੀਤ ਕੌਰ ਨੇ ਵੀ ਕਹਾਣੀ ਲਿਖਣ ਦੇ ਮੁਕਾਬਲੇ ਵਿਚ ਪਹਿਲਾ, 8ਵੀਂ ਜਮਾਤ ਦੀ ਵਿਦਿਆਰਥਣ ਗੁਰਨੂਰ ਕੌਰ ਨੇ ਪੰਜਾਬੀ ਕਵਿਤਾ ਲੇਖ ਲਿਖਣ ਦੇ ਮੁਕਾਬਲੇ ਵਿਚ ਵੀ ਪਹਿਲਾ ਸਥਾਨ ਲਿਆ ਜਦਕਿ 9ਵੀਂ ਜਮਾਤ ਦੇ ਵਿਦਿਆਰਥੀ ਅਨੰਤਬੀਰ ਸਿੰਘ ਨੇ ਪੰਜਾਬੀ ਕਵਿਤਾ ਲਿਖਣ ਦੇ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ 12 ਸਕੂਲਾਂ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਸੀ। ਬਾਵਾ ਲਾਲਵਾਨੀ ਪਬਲਿਕ ਸਕੂਲ ਦੀ ਪ੍ਰਿੰਸੀਪਲ ਡਾ. ਏਕਤਾ ਧਵਨ ਨੇ ਸਕੂਲ ਦੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਮੁਕਾਬਲੇ ਨਾਲ ਉਤਸ਼ਾਹ ਨਾਲ ਭਾਗ ਲੈਣ ਤੇ ਪੰਜਾਬੀ ਭਾਸ਼ਾ ਦੀ ਅਮੀਰ ਵਿਰਾਸਤ ਨੂੰ ਸਾਂਭਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਕਬੱਡੀ ਟੂਰਨਾਮੈਂਟ ਆਪਸੀ ਭਾਈਚਾਰੇ, ਅਨੁਸ਼ਾਸਨ ਤੇ ਖੇਡ ਭਾਵਨਾ ਨੂੰ ਵਧਾਉਂਦੇ ਹਨ-ਆਹਲੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ... ਅਗਲੀ ਖ਼ਬਰ ਫਗਵਾਡ਼ਾ ’ਚ ਪਟਾਕਿਆਂ ਦੀਆਂ ਦੁਕਾਨਾਂ ’ਤੇ ਪ੍ਰਸ਼ਾਸਨ ਦੀ ਅਚਨਚੇਤ ਚੈਕਿੰਗ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਹੋਵੇ...
Ad Position 24