05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਰਕਾਰ ਵਲੋਂ ਝੋਨੇ ਦੀ ਖ਼ਰੀਦ ਰੋਕਣ ਕਾਰਨ ਕਿਸਾਨਾਂ ਅਤੇ ਆਡ਼੍ਹਤੀਆਂ ’ਚ ਚਿੰਤਾ ਵਿਧਾਇਕ ਧਾਲੀਵਾਲ ਨੇ ਨਵੀਂ ਦਾਣਾ ਮੰਡੀ ਪਹੁੰਚ ਕੇ ਸੁਣੀਆਂ ਮੁਸ਼ਕਲਾਂ

ਫਗਵਾਡ਼ਾ, 5 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਦਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦੌਰਾ ਕਰਕੇ ਆਡ਼੍ਹਤੀਆਂ ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਝੋਨੇ ਦੀ ਸਰਕਾਰੀ ਖ਼ਰੀਦ ’ਚ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਆਡ਼੍ਹਤੀਆਂ ਤੇ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਰੋਕ ਦਿੱਤੇ ਜਾਣ ਕਾਰਨ ਮੰਡੀਆਂ ’ਚ ਆਪਣੀ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਨਵੀਂ ਦਾਣਾ ਮੰਡੀ ਵਿਖੇ ਕਾਂਗਰਸ ਆਗੂਆਂ ਦੇ ਨਾਲ ਪਹੁੰਚੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਨਾਲ ਆਡ਼੍ਹਤੀ ਅਤੇ ਹੋਰ। ਤਸਵੀਰ: ਚਾਨਾ 06-11-2026
ਫਗਵਾਡ਼ਾ, 5 ਨਵੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਹੁਸ਼ਿਆਰਪੁਰ ਰੋਡ ਸਥਿਤ ਨਵੀਂ ਦਾਣਾ ਮੰਡੀ ਦਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਦੌਰਾ ਕਰਕੇ ਆਡ਼੍ਹਤੀਆਂ ਤੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਤੇ ਝੋਨੇ ਦੀ ਸਰਕਾਰੀ ਖ਼ਰੀਦ ’ਚ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਆਡ਼੍ਹਤੀਆਂ ਤੇ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਰੋਕ ਦਿੱਤੇ ਜਾਣ ਕਾਰਨ ਮੰਡੀਆਂ ’ਚ ਆਪਣੀ ਫ਼ਸਲ ਲੈ ਕੇ ਪਹੁੰਚ ਰਹੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀ ’ਚ ਪਹੁੰਚੇ ਕਿਸਾਨਾਂ ਤੇ ਆਡ਼੍ਹਤੀਆਂ ਨੇ ਖ਼ਰੀਦ ਦੇ ਅਲਾਟਮੈਂਟ ਤੇ ਫ਼ਸਲ ਦੀ ਅਸਲ ਆਮਦ ਵਿਚਲੇ ਵੱਡੇ ਅੰਤਰ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਖ਼ਰੀਦ ਦਾ ਪ੍ਰਬੰਧ ਨਾ ਕੀਤਾ ਗਿਆ ਤਾਂ ਕਿਸਾਨਾਂ ਦੀ ਵੱਡੀ ਮਾਤਰਾ ’ਚ ਫ਼ਸਲ ਮੰਡੀਆਂ ’ਚ ਰੁਕ ਸਕਦੀ ਹੈ। ਵਿਧਾਇਕ ਧਾਲੀਵਾਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਭਰ’ਚ ਝੋਨੇ ਦੀ ਸਰਕਾਰੀ ਖ਼ਰੀਦ ਲਈ ਕੁੱਲ 1.80 ਕਰੋਡ਼ ਮੀਟਰਿਕ ਟਨ ਦਾ ਟੀਚਾ ਮਿਥਿਆ ਗਿਆ ਸੀ, ਜਦਕਿ ਇਸ ਸੀਜ਼ਨ ਦੌਰਾਨ ਫ਼ਸਲ ਦੀ ਕੁੱਲ ਆਮਦ ਲਗਭਗ 2.20 ਕਰੋਡ਼ ਮੀਟਰਿਕ ਟਨ ਹੋਣ ਦੀ ਉਮੀਦ ਹੈ। ਇਸ ਤਰ੍ਹਾਂ ਪੰਜਾਬ ਭਰ ’ਚ ਕਰੀਬ 40 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਪ੍ਰਬੰਧਾਂ ਦੀ ਘਾਟ ਰਹਿਣ ਦਾ ਖ਼ਦਸ਼ਾ ਹੈ। ਉਨ੍ਹਾਂ ਦੱਸਿਆ ਕਿ ਫਗਵਾਡ਼ਾ ਦੀ ਨਵੀਂ ਦਾਣਾ ਮੰਡੀ ਵਿਖੇ ਝੋਨੇ ਦੀ ਹੁਣ ਤੱਕ 8,17,000 ਕੁਇੰਟਲ ਖ਼ਰੀਦ ਹੋਈ ਹੈ, ਜਦਕਿ 4 ਨਵੰਬਰ 2026 ਤੱਕ ਮੰਡੀ ਵਿਚ 10,22,000 ਕੁਇੰਟਲ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਸਿਰਫ਼ ਫਗਵਾਡ਼ਾ ਮੰਡੀ ਵਿਚ ਹੀ ਲਗਭਗ ਇੱਕ ਲੱਖ ਮੀਟਰਿਕ ਟਨ ਹੋਰ ਝੋਨਾ ਆਉਣ ਦੀ ਉਮੀਦ ਹੈ, ਜਿਸ ਕਾਰਨ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਹੋਰ ਵਧ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦਾ ਅਸਰ ਸਿਰਫ਼ ਫਗਵਾਡ਼ਾ ਦੀ ਮੁੱਖ ਦਾਣਾ ਮੰਡੀ ਤੱਕ ਹੀ ਸੀਮਤ ਨਹੀਂ ਰਹਿਣ ਵਾਲਾ, ਸਗੋਂ ਇਲਾਕੇ ਦੀਆਂ ਹੋਰ ਛੇ ਮੰਡੀਆਂ ਰਾਵਲਪਿੰਡੀ, ਰਿਹਾਣਾ ਜੱਟਾਂ, ਵਾਹਦ, ਜਗਤਪੁਰ ਜੱਟਾਂ, ਰਾਣੀਪੁਰ ਅਤੇ ਪਾਂਛਟਾ ਵਿਖੇ ਵੀ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਪ੍ਰਭਾਵਿਤ ਹੋਵੇਗੀ। ਜੇਕਰ ਫਗਵਾਡ਼ਾ ਖੇਤਰ ਦੀਆਂ ਉਕਤ ਸਾਰੀਆਂ ਮੰਡੀਆਂ ਨੂੰ ਧਿਆਨ ਵਿਚ ਰੱਖਿਆ ਜਾਵੇ ਤਾਂ ਕਰੀਬ 1.50 ਤੋਂ 1.75 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਹਾਲ ੇ ਬਾਕੀ ਹੈ। ਇਸ ਮੌਕੇ ਮੌਜੂਦ ਆਡ਼੍ਹਤੀ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੇ ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਤੁਰੰਤ ਸੁਚਾਰੂ ਢੰਗ ਨਾਲ ਸ਼ੁਰੂ ਕਰਵਾਈ ਜਾਵੇ ਤੇ ਮੰਡੀਆਂ ਵਿਚ ਪਹੁੰਚ ਰਹੀ ਫ਼ਸਲ ਦੀ ਖ਼ਰੀਦ ਲਈ ਲੋਡ਼ੀਂਦਾ ਅਲਾਟਮੈਂਟ ਵਧਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਨਾ ਹੋਣਾ ਪਵੇ। ਇਸ ਮੌਕੇ ਬਲਾਕ ਕਾਂਗਰਸ ਫਗਵਾਡ਼ਾ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਹੁਸਨ ਸਿੰਘ ਘੁੰਮਣ, ਰਾਕੇਸ਼ ਪ੍ਰਭਾਕਰ, ਵਿਨੀਸ਼ ਸੂਦ, ਪ੍ਰਵੇਸ਼ ਗੁਪਤਾ, ਅਨਿਲ ਗੁਪਤਾ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ’ਚ ਇੰਟਰ ਹਾਊਸ ਮੁਕਾਬਲਾ ਅਗਲੀ ਖ਼ਬਰ ਕਬੱਡੀ ਟੂਰਨਾਮੈਂਟ ਆਪਸੀ ਭਾਈਚਾਰੇ, ਅਨੁਸ਼ਾਸਨ ਤੇ ਖੇਡ ਭਾਵਨਾ ਨੂੰ ਵਧਾਉਂਦੇ ਹਨ-ਆਹਲੀ ਸੰਤ ਬਾਬਾ ਤੁਲਸੀ ਦਾਸ ਜੀ ਝੁੱਗੀ...
Ad Position 24