ਅਜੋਕੇ ਸਮੇਂ ਵਿਚ ਲਡ਼ਕੀਆਂ ਦਾ ਆਤਮ ਨਿਰਭਰ ਹੋਣ ਬੇਹੱਦ ਜ਼ਰੂਰੀ-ਨੈਨਸੀ ਗਰਗ
ਕਪੂਰਥਲਾ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕੀਤੇ ਤੇ ਬਾਅਦ ਵਿਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਵਲੋਂ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਹਾਇਕ ਸਕੱਤਰ ਆਦਰਸ਼ ਪ੍ਰਤੀ ਨੂੰ ਸਿਰੋਪਾਓ ਭੇਟ ਕੀਤਾ ਗਿਆ।
ਕਪੂਰਥਲਾ, 6 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਕਾਲਜ ਦੇ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਕੀਤੇ ਤੇ ਬਾਅਦ ਵਿਚ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਅਰਦਾਸ ਕੀਤੀ ਗਈ। ਗੁਰਦੁਆਰਾ ਸਾਹਿਬ ਵਲੋਂ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਹਾਇਕ ਸਕੱਤਰ ਆਦਰਸ਼ ਪ੍ਰਤੀ ਨੂੰ ਸਿਰੋਪਾਓ ਭੇਟ ਕੀਤਾ ਗਿਆ। ਸਮਾਗਮ ਵਿਚ ਨੈਨਸੀ ਗਰਗ, ਉੱਘੀ ਸਨਅਤਕਾਰ ਅਤੇ ਅਜੈ ਫੋਰਜਿੰਗਜ਼ ਦੇ ਸੰਸਥਾਪਕ ਮੁੱਖ ਮਹਿਮਾਨ ਵਜੋਂ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤਿਲਕਰਾਜ ਅਗਰਵਾਲ, ਸਹਾਇਕ ਸਕੱਤਰ ਆਦਰਸ਼ ਪ੍ਰਤੀ ਤੇ ਮੈਂਬਰ ਓ.ਪੀ. ਬਹਿਲ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਸਾਲ 2024-25 ਤੇ 2025-26 ਦੇ ਅਕਾਦਮਿਕ ਸੈਸ਼ਨ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਲਗਭਗ 200 ਵਿਦਿਆਰਥੀਆਂ ਨੂੰ ਨੈਨਸੀ ਗਰਗ ਤੇ ਹੋਰ ਸ਼ਖ਼ਸੀਅਤਾਂ ਨੇ ਇਨਾਮ ਤਕਸੀਮ ਕੀਤੇ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਅਜੋਕੇ ਸਮੇਂ ਵਿਚ ਲਡ਼ਕੀਆਂ ਦਾ ਆਤਮਨਿਰਭਰ ਹੋਣਾ ਬੇਹੱਦ ਜ਼ਰੂਰੀ ਹੈ ਤੇ ਇਹ ਸਭ ਕੁੱਝ ਵਿੱਦਿਆ ਹਾਸਲ ਕਰਕੇ ਹੀ ਸੰਭਵ ਹੋ ਸਕਦਾ ਹੈ। ਨੈਨਸੀ ਗਰਗ ਨੇ ਕਿਹਾ ਕਿ ਪੁਰਸਕਾਰ ਨਾ ਕੇਵਲ ਪ੍ਰਾਪਤੀਆਂ ਨੂੰ ਮਾਨਤਾ ਦਿੰਦੇ ਹਨ ਸਗੋਂ ਭਵਿੱਖ ਦੇ ਸੁਪਨਿਆਂ ਨੂੰ ਸਾਕਾਰ ਕਰਨ ਤੇ ਅੱਗੇ ਵਧਣ ਲਈ ਉਤਸ਼ਾਹਿਤ ਤੇ ਪ੍ਰੇਰਨਾ ਵੀ ਪ੍ਰਦਾਨ ਕਰਦੇ ਹਨ। ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਨੈਨਸੀ ਗਰਗ ਨੂੰ ਸਨਮਾਨਿਤ ਕੀਤਾ ਗਿਆ। ਕਾਲਜ ਦੀ ਪ੍ਰਿੰਸੀਪਲ ਡਾ. ਅਰਚਨਾ ਗਰਗ ਨੇ ਸਮਾਗਮ ਵਿਚ ਸ਼ਮੂਲੀਅਤ ਲਈ ਨੈਨਸੀ ਗਰਗ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਦਾ ਮਿਸ਼ਨ ਸਿਰਫ਼ ਸਿੱਖਿਆ ਪ੍ਰਦਾਨ ਕਰਨਾ ਹੀ ਨਹੀਂ ਸਗੋਂ ਵਿਦਿਆਰਥੀਆਂ ਦਾ ਸਰਬਪੱਖੀ ਵਿਕਾਸ ਕਰਨਾ ਮੁੱਖ ਉਦੇਸ਼ ਹੈ। ਸਮਾਗਮ ਦੌਰਾਨ ਮੰਚ ਸੰਚਾਲਨ ਦੇ ਫ਼ਰਜ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋ. ਡਾ. ਜਸਦੀਪ ਕੌਰ ਨੇ ਨਿਭਾਏ। ਸਮਾਗਮ ਦੀ ਸਮਾਪਤੀ ’ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਕਾਲਜ ਦੇ ਅਕਾਦਮਿਕ ਇੰਚਾਰਜ ਸੰਜੀਵ ਭੱਲਾ ਤੋਂ ਇਲਾਵਾ ਕਾਲਜ ਦੇ ਸਟਾਫ਼ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।