07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਨਸ਼ਾ ਪ੍ਰਭਾਵਿਤ 15 ਹੌਟ ਸਪੌਟ ਪਿੰਡਾਂ ’ਚ ਸਟਰੀਟ ਲਾਈਟਾਂ ਤੇ ਸੀ.ਸੀ.ਟੀ.ਵੀ. ਲਾਉਣ ਦਾ ਕੰਮ ਜਲਦੀ ਸ਼ੁਰੂ ਹੋਵੇਗਾ-ਅਕਾਸ਼ ਬਾਂਸਲ, ਗੌਰਵ ਤੂਰਾ ਕਿਹਾ-ਪ੍ਰਸ਼ਾਸਨ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਸਾਂਝੇ ਯਤਨਾਂ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ

ਕਪੂਰਥਲਾ, 6 ਨਵੰਬਰ (ਅਮਰਜੀਤ ਕੋਮਲ)-ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਸਾਂਝੇ ਯਤਨਾ ਸਦਕਾ ਜ਼ਿਲ੍ਹੇ ਦੇ 15 ਸੰਵੇਦਨਸ਼ੀਲ ਨਸ਼ਾ ਪ੍ਰਭਾਵਿਤ ਹੌਟ ਸਪੌਟ ਪਿੰਡਾਂ ’ਚ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਐਸ.

Ad Position 21
No active advertisement
ਅਜੀਤ ਡੈਸਕ 07-11-2026
ਕਪੂਰਥਲਾ, 6 ਨਵੰਬਰ (ਅਮਰਜੀਤ ਕੋਮਲ)-ਨਸ਼ਿਆਂ ਦੀ ਸਮੱਸਿਆ ’ਤੇ ਕਾਬੂ ਪਾਉਣ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਸਾਂਝੇ ਯਤਨਾ ਸਦਕਾ ਜ਼ਿਲ੍ਹੇ ਦੇ 15 ਸੰਵੇਦਨਸ਼ੀਲ ਨਸ਼ਾ ਪ੍ਰਭਾਵਿਤ ਹੌਟ ਸਪੌਟ ਪਿੰਡਾਂ ’ਚ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਗੱਲ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਤੇ ਐਸ.ਐਸ.ਪੀ. ਗੌਰਵ ਤੂਰਾ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਵੱਖ-ਵੱਖ ਵਿਭਾਗਾਂ ਦੇ ਮੁਖੀਆਂ, ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਤੇ ਨਸ਼ਾ ਪ੍ਰਭਾਵਿਤ ਹੌਟ ਸਪੌਟ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕਰਕੇ ਪਿੰਡਾਂ ਵਿਚ ਚੱਲ ਰਹੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ’ਚ ਨਸ਼ਿਆਂ ਵਿਰੁੱਧ ਕਾਰਵਾਈ, ਜਾਗਰੂਕਤਾ ਮੁਹਿੰਮਾਂ, ਮੁਡ਼ ਵਸੇਬਾ, ਬੁਨਿਆਦੀ ਢਾਂਚੇ ਦੇ ਵਿਕਾਸ, ਸਟਰੀਟ ਲਾਈਟਾਂ, ਸੀ.ਸੀ.ਟੀ.ਵੀ. ਕੈਮਰੇ ਲਗਾਉਣ, ਰੋਜ਼ਗਾਰ ਤੇ ਕਰਜ਼ਾ ਕੈਂਪ ਲਗਾਉਣ, ਨਸ਼ਾ ਕਰਨ ਵਾਲੇ ਵਿਅਕਤੀਆਂ ਨੂੰ ਮੁਡ਼ ਵਸੇਬੇ ਲਈ ਵੱਖ-ਵੱਖ ਕੇਂਦਰਾਂ ’ਚ ਭੇਜਣ, ਨਸ਼ੇ ਦੀ ਵਰਤੋਂ ਲਈ ਕੀਤੀਆਂ ਜਾ ਰਹੀਆਂ ਖਾਲੀ ਹੋਈ ਥਾਵਾਂ ਨੂੰ ਮੁਡ਼ ਵਰਤੋਂ ਵਿਚ ਲਿਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਥਾਨਕ ਲੋਕਾਂ ਵਲੋਂ ਮਿਲ ਰਹੇ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਐੱਸ.ਡੀ.ਐਮ. ਤੇ ਡੀ.ਐਸ.ਪੀਜ਼ ਨਾਲ ਵਰਚੂਅਲ ਮੀਟਿੰਗ ਦੌਰਾਨ ਜਾਗਰੂਕਤਾ ਲਾਗੂ ਕਰਨ ਤੇ ਵਿਕਾਸ ਨਾਲ ਸਬੰਧਿਤ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ। ਐਸ.ਐਸ.ਪੀ. ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵਲੋਂ ਨਿਰਧਾਰਿਤ 60 ਦਿਨਾਂ ਦੇ ਟੀਚੇ ਤਹਿਤ ਇਨ੍ਹਾਂ 15 ਪਿੰਡਾਂ ਤੋਂ ਨਸ਼ਾ ਪ੍ਰਭਾਵਿਤ ਹੌਟ ਸਪੌਟ ਦਾ ਦਰਜਾ ਖ਼ਤਮ ਕਰਨ ਲਈ ਸਾਰੇ ਵਿਭਾਗ ਪੂਰੀ ਵਚਨਬੱਧਤਾ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਇਨ੍ਹਾਂ ਪਿੰਡਾਂ ਦੀ ਪਹਿਚਾਣ ਕਰ ਲਈ ਗਈ ਹੈ ਤੇ ਇਨ੍ਹਾਂ ਪਿੰਡਾਂ ਨਾਲ ਸਬੰਧਿਤ ਨੌਜਵਾਨਾਂ ਦੀ ਊਰਜਾ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਉਤਸ਼ਾਹਿਤ ਕਰਨ ਲਈ ਖੇਡ ਮੈਦਾਨ ਵਿਕਸਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਵਿਚ ਸਟਰੀਟ ਲਾਈਟਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੌਟ ਸਪੌਟ ਵਾਲੇ ਪਿੰਡਾਂ ਤੋਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਪ੍ਰਸ਼ਾਸਨ ਤੇ ਪੁਲਿਸ ਵਲੋਂ ਲੋਕਾਂ ਦੇ ਸਾਂਝੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਰਾਜ ’ਚ ਨਸ਼ਿਆਂ ਦੇ ਸਮੱਸਿਆ ਦੇ ਹੱਲ ਲਈ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪੂਰੇ ਜ਼ੋਰ ਸ਼ੋਰ ਨਾਲ ਲਾਗੂ ਕੀਤਾ ਜਾ ਰਿਹਾ ਹੈ। ਮੀਟਿੰਗ ’ਚ ਡੀ.ਡੀ.ਪੀ.ਓ. ਗੁਰਪ੍ਰਤਾਪ ਸਿੰਘ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸੀਮਾ ਰਾਣਾ ਤੇ ਹੋਰ ਅਧਿਕਾਰੀ ਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 200 ਕਿੱਲੋ ਲਾਹਣ ਤੇ ਭੱਠੀ ਦਾ ਸਾਮਾਨ ਬਰਾਮਦ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਅਗਲੀ ਖ਼ਬਰ ਦਰਿਆ ਬਿਆਸ ਦੇ ਕੰਢੇ ਹਡ਼੍ਹਾਂ ਨਾਲ ਨਜਿੱਠਣ ਲਈ ਐਨ.ਡੀ. ਆਰ.ਐੱਫ. ਸਮੇਤ ਵੱਖ-ਵੱਖ ਵਿਭਾਗਾਂ ਵਲੋਂ ਸਾਂਝੀ ਮੌਕ ਡਰਿੱਲ
Ad Position 24