07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੀਵਾਲੀ ਮੌਕੇ ਹਰ ਵਿਅਕਤੀ ਇੱਕ-ਇੱਕ ਬੂਟਾ ਲਗਾ ਕੇ ਹਰੀ ਦੀਵਾਲੀ ਮਨਾਏ-ਬਾਬਾ ਸੁਰਜੀਤ ਸਿੰਘ ਸੀਚੇਵਾਲ, ਸਰਪੰਚ ਜੋਗਾ ਸਿੰਘ

ਡਡਵਿੰਡੀ, 6 ਨਵੰਬਰ (ਦਿਲਬਾਗ ਸਿੰਘ ਝੰਡ)- ਦੀਵਾਲੀ ਦਾ ਪਵਿੱਤਰ ਤਿਉਹਾਰ ਖ਼ੁਸ਼ੀਆਂ ਤੇ ਰੌਸ਼ਨੀਆਂ ਦਾ ਪ੍ਰਤੀਕ ਹੈ। ਇਸ ਤਿਉਹਾਰ ਨੂੰ ਵਾਤਾਵਰਨ ਦੀ ਸ਼ੁੱਧਤਾ ਤੇ ਕੁਦਰਤ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਹਰੀ ਦੀਵਾਲੀ ਵਜੋਂ ਮਨਾਇਆ ਜਾਣਾ ਚਾਹੀਦਾ ਹੈ।

Ad Position 21
No active advertisement
ਬਾਬਾ ਸੁਰਜੀਤ ਸਿੰਘ ਸੀਚੇਵਾਲ ਅਤੇ ਸਰਪੰਚ ਜੋਗਾ ਸਿੰਘ ਚੱਕ ਚੇਲਾ। 07-11-2026
ਡਡਵਿੰਡੀ, 6 ਨਵੰਬਰ (ਦਿਲਬਾਗ ਸਿੰਘ ਝੰਡ)- ਦੀਵਾਲੀ ਦਾ ਪਵਿੱਤਰ ਤਿਉਹਾਰ ਖ਼ੁਸ਼ੀਆਂ ਤੇ ਰੌਸ਼ਨੀਆਂ ਦਾ ਪ੍ਰਤੀਕ ਹੈ। ਇਸ ਤਿਉਹਾਰ ਨੂੰ ਵਾਤਾਵਰਨ ਦੀ ਸ਼ੁੱਧਤਾ ਤੇ ਕੁਦਰਤ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਹਰੀ ਦੀਵਾਲੀ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਾਬਾ ਸੁਰਜੀਤ ਸਿੰਘ ਸੀਚੇਵਾਲ ਤੇ ਸਰਪੰਚ ਜੋਗਾ ਸਿੰਘ ਚੱਕ ਚੇਲਾ ਨੇ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਮੌਕੇ ਹਰ ਵਿਅਕਤੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਵੇ ਤੇ ਉਸ ਦੀ ਪੂਰੀ ਦੇਖਭਾਲ ਕਰਨ ਦਾ ਪ੍ਰਣ ਲਵੇ। ਉਨ੍ਹਾਂ ਕਿਹਾ ਕਿ ਪਟਾਕਿਆਂ ਤੇ ਆਤਿਸ਼ਬਾਜ਼ੀ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਇਸ ਨਾਲ ਬੱਚਿਆਂ, ਬਜ਼ੁਰਗਾਂ ਤੇ ਬਿਮਾਰ ਵਿਅਕਤੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਨੂੰ ਪਟਾਕਿਆਂ ਤੋਂ ਗੁਰੇਜ਼ ਕਰਦਿਆਂ ਦੀਵੇ ਜਗਾ ਕੇ ਅਤੇ ਬੂਟੇ ਲਗਾ ਕੇ ਦੀਵਾਲੀ ਮਨਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਦੀਵਾਲੀ ਮੌਕੇ ਵਾਤਾਵਰਨ ਦੀ ਸੰਭਾਲ ਦਾ ਸੰਕਲਪ ਲੈਣ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਗਤਪੁਰ (ਦੰਦੂਪੁਰ) ਅੱਡੇ ’ਤੇ ਅਣਪਛਾਤੇ ਬਜ਼ੁਰਗ ਵਿਅਕਤੀ ਦੀ ਲਾਸ਼ ਬਰਾਮਦ ਅਗਲੀ ਖ਼ਬਰ ਘਰ ਦੇ ਬਾਹਰੋਂ ਗੱਡੀ ਚੋਰੀ ਹੋਣ ਸੰਬੰਧੀ ਕੇਸ ਦਰਜ
Ad Position 24