06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਐਮ . ਆਰ. ਇੰਟਰਨੈਸ਼ਨਲ ਸਕੂਲ ਵਿੱਚ ਦੀਵਾਲੀ ਦੀ ਧੂਮ

ਆਦਮਪੁਰ, 6 ਨਵੰਬਰ (ਰਮਨ ਦਵੇਸਰ)- ਐਮ ਆਰ ਇੰਟਰਨੈਸ਼ਨਲ ਸਕੂਲ ’ਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ’ਚ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ, ਧਾਰਮਿਕ ਤੇ ਸੱਭਿਆਚਾਰਕ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 07-11-2026
ਆਦਮਪੁਰ, 6 ਨਵੰਬਰ (ਰਮਨ ਦਵੇਸਰ)- ਐਮ ਆਰ ਇੰਟਰਨੈਸ਼ਨਲ ਸਕੂਲ ’ਚ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ’ਚ ਵਿਦਿਆਰਥੀਆਂ ਨੂੰ ਦੀਵਾਲੀ ਦੇ ਇਤਿਹਾਸਕ, ਧਾਰਮਿਕ ਤੇ ਸੱਭਿਆਚਾਰਕ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਰਵਾਇਤੀ ਮਾਨਤਾਵਾਂ ਅਨੁਸਾਰ, 14 ਸਾਲਾਂ ਦਾ ਬਨਵਾਸ ਪੂਰਾ ਕਰਕੇ ਭਗਵਾਨ ਸ਼੍ਰੀ ਰਾਮ, ਮਾਤਾ ਸੀਤਾਅਤੇ ਲਕਸ਼ਮਣ ਜੀ ਦੇ ਅਯੁੱਧਿਆ ਵਾਪਸ ਪਰਤਣ ਦੀ ਖੁਸ਼ੀ ਵਿੱਚ ਦੀਵਾਲੀ ਮਨਾਈ ਜਾਂਦੀ ਹੈ। ਉਨ੍ਹਾਂ ਦੇ ਸਵਾਗਤ ਲਈ ਅਯੁੱਧਿਆ ਵਾਸੀਆਂ ਨੇ ਦੀਵੇ ਜਗਾ ਕੇ ਪੂਰੇ ਸ਼ਹਿਰ ਨੂੰ ਰੌਸ਼ਨ ਕੀਤਾ ਸੀ। ਇਸ ਮੌਕੇ ਵਿਦਿਆਰਥੀਆਂ ਨੇ ਸ਼ਰਧਾ ਨਾਲ ਸ਼ਬਦ ਗਾਇਨ ਕੀਤਾ ਤੇ ਹਨੂਮਾਨ ਚਾਲੀਸਾ ਦਾ ਪਾਠ ਵੀ ਕੀਤਾ। ਇਨ੍ਹਾਂ ਪੇਸ਼ਕਾਰੀਆਂ ਨੇ ਪੂਰੇ ਮਾਹੌਲ ਨੂੰ ਭਗਤੀਮਈ ਬਣਾ ਦਿੱਤਾ ਅਤੇ ਭਾਰਤ ਦੀ ਧਾਰਮਿਕ ਵਿਭਿੰਨਤਾ, ਏਕਤਾ ਤੇ ਆਪਸੀ ਸਦਭਾਵਨਾ ਦਾ ਸੁੰਦਰ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਵਿੱਚ ਪ੍ਰਿੰਸੀਪਲ ਰਾਜਿੰਦਰ ਕੁਮਾਰ ਦੀ ਅਗਵਾਈ ਹੇਠ ਅੰਤਰ-ਸਦਨੀ ਰੰਗੋਲੀ ਬਣਾਉਣ ਦੇ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਦਾ ਤਾਲਮੇਲ ਰੁਪਿੰਦਰ ਕੌਰ ਨੇ ਕੀਤਾ। ਚਾਰੇ ਸਦਨਾਂ ਦੀਆਂ ਹਾਊਸ ਮਾਸਟਰਾਂ ਪੂਨਮ, ਕਮਲਜੀਤ, ਏਕਤਾ ਅਤੇ ਮਨਿੰਦਰ ਨੇ ਵਿਦਿਆਰਥੀਆਂ ਨੂੰ ਮਾਰਗਦਰਸ਼ਨ ਅਤੇ ਉਤਸ਼ਾਹ ਪ੍ਰਦਾਨ ਕੀਤਾ। ਮੁਕਾਬਲੇ ਦੀ ਜੱਜ ਚੰਡੀਗੜ੍ਹ ਦੀ ਪ੍ਰਸਿੱਧ ਇਸਤਰੀ ਰੋਗਾਂ ਦੀ ਮਾਹਿਰ ਡਾ. ਰੂਪਾਲੀ ਟੰਡਨ ਸਨ। ਮੁਕਾਬਲੇ ਵਿੱਚ ਮਾਣਿਕ, ਰਤਨ, ਪਟੇਲ ਤੇ ਗਾਂਧੀ ਸਦਨ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰੰਗਾਂ ਅਤੇ ਆਕਰਸ਼ਕ ਡਿਜ਼ਾਈਨਾਂ ਰਾਹੀਂ ਆਪਣੀ ਕਲਾਤਮਕ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਾਰੇ ਸਦਨਾਂ ਦੀਆਂ ਰੰਗੋਲੀਆਂ ਖਿੱਚ ਦਾ ਕੇਂਦਰ ਰਹੀਆਂ।
Ad Position 22
No active advertisement
ਪਿਛਲੀ ਖ਼ਬਰ ਪਟਾਕੇ ਚਲਾਉਣ ਦੀ ਥਾਂ ਲੋੜਵੰਦਾਂ ਦੀ ਮਦਦ ਕਰਕੇ ਮਨਾਈਏ ਅਸਲੀ ਦੀਵਾਲੀ- ਪ੍ਰੋ. ਸਚਦੇਵਾ ਅਗਲੀ ਖ਼ਬਰ ਏ.ਪੀ.ਐਸ. ਕਾਲਜ ਆਫ਼ ਨਰਸਿੰਗ ਮਲਸੀਆਂ ਵਿਖੇ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ
Ad Position 24