06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੂਨ ਵਰਲਡ ਸਕੂਲ ਮਲਸੀਆਂ ਦੇ ਬੱਚਿਆਂ ਨੇ ਜਾਗਰੂਕਤਾ ਰੈਲੀ ਕੱਢ ਕੇ ਦਿੱਤਾ ‘ਗ੍ਰੀਨ ਦੀਵਾਲੀ’ ਮਨਾਉਣ ਦਾ ਸੁਨੇਹਾ

ਮਲਸੀਆਂ, 6 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਰੰਗਾ-ਰੰਗ ਗਤੀਵਿਧੀਆਂ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਈ ਵਿਸ਼ੇਸ਼ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਤੇ ਆਮ ਗਿਆਨ ਦੇ ਸਵਾਲਾਂ ਦੇ ਜਵਾਬ ਦੇ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 07-11-2026
ਮਲਸੀਆਂ, 6 ਨਵੰਬਰ (ਦਲਜੀਤ ਸਿੰਘ ਸਚਦੇਵਾ)- ਦੂਨ ਵਰਲਡ ਸਕੂਲ ਮਲਸੀਆਂ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਤੇ ਰੰਗਾ-ਰੰਗ ਗਤੀਵਿਧੀਆਂ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਈ ਵਿਸ਼ੇਸ਼ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਤੇ ਆਮ ਗਿਆਨ ਦੇ ਸਵਾਲਾਂ ਦੇ ਜਵਾਬ ਦੇ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਸਮਾਗਮ ਦੌਰਾਨ ਕਿੰਡਰ ਗਾਰਟਨ ਦੇ ਬੱਚੇ ਰਵਾਇਤੀ ਪਹਿਰਾਵਿਆਂ ’ਚ ਸੱਜ-ਧੱਜ ਕੇ ਸਕੂਲ ਪਹੁੰਚੇ। ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਡਾਂਸ, ਕਵਿਤਾਵਾਂ ਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਮਾਤਾ ਲਕਸ਼ਮੀ ਤੇ ਭਗਵਾਨ ਗਣੇਸ਼ ਦੀ ਪੂਜਾ ਵੀ ਸ਼ਰਧਾ ਤੇ ਰੀਤੀ-ਰਿਵਾਜਾਂ ਅਨੁਸਾਰ ਕੀਤੀ ਗਈ। ਸਕੂਲ ਵਲੋਂ ਇਸ ਵਾਰ ਦੀਵਾਲੀ ਨੂੰ ‘ਗ੍ਰੀਨ ਦੀਵਾਲੀ’ ਦੇ ਸੰਦੇਸ਼ ਨਾਲ ਜੋੜਦਿਆਂ ਵਿਦਿਆਰਥੀਆਂ ਲਈ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਕਰਵਾਈਆਂ ਗਈਆਂ। ਨਰਸਰੀ ਦੇ ਬੱਚਿਆਂ ਨੇ ਦੀਵਿਆਂ ਵਿਚ ਰੰਗ ਭਰੇ, ਐੱਲ.ਕੇ.ਜੀ ਦੇ ਵਿਦਿਆਰਥੀਆਂ ਨੇ ਮੋਮਬੱਤੀਆਂ ਸਜਾਈਆਂ, ਜਦਕਿ ਯੂ.ਕੇ.ਜੀ ਤੇ ਤੀਜੀ ਜਮਾਤ ਦੇ ਬੱਚਿਆਂ ਨੇ ਸੁੰਦਰ ਦੀਵੇ ਤਿਆਰ ਕੀਤੇ। ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਗ੍ਰੀਟਿੰਗ ਕਾਰਡ ਬਣਾਏ। ਪੰਜਵੀਂ ਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਵੱਛ ਤੇ ਹਰਿਆਵਲ ਦੀਵਾਲੀ ਸਬੰਧੀ ਨਾਅਰੇ ਲਿਖ ਕੇ ਜਾਗਰੂਕਤਾ ਰੈਲੀ ਕੱਢੀ। ਸੱਤਵੀਂ ਜਮਾਤ ਦੇ ਬੱਚਿਆਂ ਵਿਚਾਲੇ ਵਾਤਾਵਰਨ ਪੱਖੀ ਰੰਗੋਲੀ ਮੁਕਾਬਲਾ ਕਰਵਾਇਆ ਗਿਆ, ਜਦਕਿ ਅੱਠਵੀਂ ਤੇ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਫ਼ਾਈ ਮੁਹਿੰਮ ਚਲਾ ਕੇ ਵਾਤਾਵਰਨ ਨੂੰ ਸਾਫ਼ ਰੱਖਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਮਲੇਸ਼ੀਆ ’ਚ ਕਰਾਟੇ ਚੈਂਪੀਅਨਸ਼ਿਪ ਦੌਰਾਨ ਕਾਂਸੇ ਦਾ ਤਗਮਾ ਜਿੱਤ ਕੇ ਪਿੰਡ ਪਰਤਣ ’ਤੇ ਰਹਿਮਤ ਮੋਮੀ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਜਲੰਧਰ ਵਿਖੇ ਤਿੰਨ ਜੀ ਰਾਸ਼ਟਰੀ ਸੀ.ਐਮ.ਈ. ਦਾ ਆਯੋਜਨ
Ad Position 24