06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਦੀਵਾਲੀ ਮੌਕੇ ਹਰ ਵਿਅਕਤੀ ਇੱਕ-ਇੱਕ ਬੂਟਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿਚ ਯੋਗਦਾਨ ਪਾਵੇ-ਬਾਬਾ ਸੁਰਜੀਤ ਸਿੰਘ ਸੀਚੇਵਾਲ, ਜੋਗਾ ਸਿੰਘ ਸਰਪੰਚ

ਸ਼ਾਹਕੋਟ, 6 ਨਵੰਬਰ (ਨਗਿੰਦਰ ਸਿੰਘ ਬਾਂਸਲ)- ਦਿਵਾਲੀ ਦਾ ਪਵਿੱਤਰ ਤਿਉਹਾਰ ਖੁਸ਼ੀਆਂ ਤੇ ਰੌਸ਼ਨੀਆਂ ਦਾ ਪ੍ਰਤੀਕ ਹੈ। ਇਸ ਲਈ ਇਸ ਤਿਉਹਾਰ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਕੁਦਰਤ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਹਰੀ ਦਿਵਾਲੀ ਵਜੋਂ ਮਨਾਇਆ ਜਾਣਾ ਚਾਹੀਦਾ ਹੈ।

Ad Position 21
No active advertisement
ਬਾਬਾ ਸੁਰਜੀਤ ਸਿੰਘ ਸੀਚੇਵਾਲ ਅਤੇ ਜੋਗਾ ਸਿੰਘ ਸਰਪੰਚ ਚੱਕ ਚੇਲਾ। 07-11-2026
ਸ਼ਾਹਕੋਟ, 6 ਨਵੰਬਰ (ਨਗਿੰਦਰ ਸਿੰਘ ਬਾਂਸਲ)- ਦਿਵਾਲੀ ਦਾ ਪਵਿੱਤਰ ਤਿਉਹਾਰ ਖੁਸ਼ੀਆਂ ਤੇ ਰੌਸ਼ਨੀਆਂ ਦਾ ਪ੍ਰਤੀਕ ਹੈ। ਇਸ ਲਈ ਇਸ ਤਿਉਹਾਰ ਨੂੰ ਵਾਤਾਵਰਣ ਦੀ ਸ਼ੁੱਧਤਾ ਅਤੇ ਕੁਦਰਤ ਦੀ ਸੰਭਾਲ ਦਾ ਸੁਨੇਹਾ ਦਿੰਦਿਆਂ ਹਰੀ ਦਿਵਾਲੀ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ੴ ਚੈਰੀਟੇਬਲ ਟਰੱਸਟ ਨਿਰਮਲ ਕੁਟੀਆ ਸੀਚੇਵਾਲ ਦੇ ਵਿੱਤ ਸਕੱਤਰ ਬਾਬਾ ਸੁਰਜੀਤ ਸਿੰਘ ਸੀਚੇਵਾਲ ਅਤੇ ਜੋਗਾ ਸਿੰਘ ਸਰਪੰਚ ਚੱਕ ਚੇਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦਿਵਾਲੀ ਮੌਕੇ ਹਰ ਵਿਅਕਤੀ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਵੇ ਅਤੇ ਉਸ ਦੀ ਪੂਰੀ ਦੇਖਭਾਲ ਕਰਨ ਦਾ ਪ੍ਰਣ ਵੀ ਲਵੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਵਾਤਾਵਰਣ ਪ੍ਰਦੂਸ਼ਣ ਇੱਕ ਗੰਭੀਰ ਸਮੱਸਿਆ ਬਣ ਚੁੱਕੀ ਹੈ। ਹਵਾ, ਪਾਣੀ ਤੇ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਤਿਉਹਾਰਾਂ ਦੀ ਖੁਸ਼ੀ ਮਨਾਉਂਦੇ ਸਮੇਂ ਕੁਦਰਤ ਅਤੇ ਵਾਤਾਵਰਣ ਦਾ ਵਿਸ਼ੇਸ਼ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਟਾਕਿਆਂ ਅਤੇ ਆਤਿਸ਼ਬਾਜ਼ੀ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਇਸ ਨਾਲ ਬੱਚਿਆਂ, ਬਜ਼ੁਰਗਾਂ ਅਤੇ ਬਿਮਾਰ ਵਿਅਕਤੀਆਂ ਨੂੰ ਵੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਸਾਨੂੰ ਪਟਾਕਿਆਂ ਤੋਂ ਗੁਰੇਜ਼ ਕਰਦਿਆਂ ਦੀਵੇ ਜਗਾ ਕੇ ਅਤੇ ਬੂਟੇ ਲਗਾ ਕੇ ਦਿਵਾਲੀ ਮਨਾਉਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ‘ਲਾਲ ਲਕੀਰ’ ਅੰਦਰਲੇ ਮਾਲਕਾਂ ਨੂੰ ‘ਮੇਰਾ ਘਰ-ਮੇਰੇ ਨਾਮ’ ਕਰ ਕੇ ‘ਪ੍ਰੇਸ਼ਾਨੀ ਮੁਕਤ’ ਕੀਤਾ : ਇੰਚਾਰਜ ਪ... ਅਗਲੀ ਖ਼ਬਰ ਮਲੇਸ਼ੀਆ ’ਚ ਕਰਾਟੇ ਚੈਂਪੀਅਨਸ਼ਿਪ ਦੌਰਾਨ ਕਾਂਸੇ ਦਾ ਤਗਮਾ ਜਿੱਤ ਕੇ ਪਿੰਡ ਪਰਤਣ ’ਤੇ ਰਹਿਮਤ ਮੋਮੀ ਦਾ ਨਿੱਘਾ ਸਵਾਗਤ
Ad Position 24