ਸੁਖਬੀਰ ਦੀ ਹਲਕਾ ਭੁਲੱਥ ਦੀ ਫੇਰੀ ਅਕਾਲੀ ਦਲ ਨੂੰ ਮੁਡ਼ ਕਰੇਗੀ ਸੁਰਜੀਤ
ਬੇਗੋਵਾਲ, 7 ਨਵੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਨਾਲ ਆਪਸੀ ਵਿਚਾਰਾਂ ਦੀ ਮਤਭੇਦ ਹੋਣ ’ਤੇ ਉਨ੍ਹਾਂ ਨੂੰ ਅਕਾਲੀ ਦਲ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਿਸ ਨਾਲ ਹਲਕੇ ਦੇ ਬਹੁਤ ਸਾਰੇ ਅਕਾਲੀ ਵਰਕਰ ਤੇ ਆਗੂ ਆਪਣੇ-ਆਪਣੇ ਘਰਾਂ ਵਿਚ ਬੈਠ ਗਏ ਸਨ ਤੇ ਕੁਝ ਅਕਾਲੀ ਵਰਕਰ ਤੇ ਆਗੂ ‘ਆਪ’ ’ਚ ਸ਼ਮੂਲੀਅਤ ਕਰ ਗਏ ਸਨ। ਇਸ ਤੋਂ ਇਲਾਵਾ ਹਲਕੇ ਦੇ ਟਕਸਾਲੀ ਅਕਾਲੀ ਬੀਬੀ ਜਗੀਰ ਕੌਰ ਦੇ ਨਾਲ ਚਟਾਨ ਬਣ ਕੇ ਖਡ਼੍ਹੇ ਰਹੇ ਸਨ, ਪੰਜਾਬ ਵਿਚ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋਂ ਆਪਣੇ ਨਾਰਾਜ਼ ਵਰਕਰਾਂ ਨੂੰ ਆਪਣੇ ਨਾਲ ਤੋਰਨ ਲਈ ਹਰ ਵਸੀਲੇ ਤੇ ਯਤਨ ਕੀਤੇ ਜਾ ਰਹੇ ਸਨ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨਾਲ ਅਕਾਲੀ ਦਲ ਵਲੋਂ ਰਾਬਤਾ ਲਗਾਤਾਰ ਕੀਤਾ ਜਾ ਰਿਹਾ ਸੀ, ਜਿਸ ਤਹਿਤ ਬੀਤੇ ਦਿਨੀ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਜਗਜੀਤ ਸਿੰਘ ਦੇ ਅਕਾਲ ਚਲਾਣਾ ਕਰੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਜਗੀਰ ਕੌਰ ਦੇ ਨਾਲ ਅਫ਼ਸੋਸ ਜ਼ਾਹਿਰ ਕੀਤਾ ਜਿਸ ਉੱਪਰ ਇਨ੍ਹਾਂ ਦੋਹਾਂ ਲੀਡਰਾਂ ਦੀ ਆਪਸੀ ਵਿਚਾਰਾਂ ਹੋਈਆਂ, ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 13 ਨਵੰਬਰ ਨੂੰ ਬੇਗੋਵਾਲ ਵਿਖੇ ਆਉਣ ਦਾ ਫ਼ੈਸਲਾ ਕੀਤਾ।
ਬੇਗੋਵਾਲ, 7 ਨਵੰਬਰ (ਸੁਖਜਿੰਦਰ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਬੀਬੀ ਜਗੀਰ ਕੌਰ ਦੀ ਅਕਾਲੀ ਦਲ ਨਾਲ ਆਪਸੀ ਵਿਚਾਰਾਂ ਦੀ ਮਤਭੇਦ ਹੋਣ ’ਤੇ ਉਨ੍ਹਾਂ ਨੂੰ ਅਕਾਲੀ ਦਲ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਸੀ, ਜਿਸ ਨਾਲ ਹਲਕੇ ਦੇ ਬਹੁਤ ਸਾਰੇ ਅਕਾਲੀ ਵਰਕਰ ਤੇ ਆਗੂ ਆਪਣੇ-ਆਪਣੇ ਘਰਾਂ ਵਿਚ ਬੈਠ ਗਏ ਸਨ ਤੇ ਕੁਝ ਅਕਾਲੀ ਵਰਕਰ ਤੇ ਆਗੂ ‘ਆਪ’ ’ਚ ਸ਼ਮੂਲੀਅਤ ਕਰ ਗਏ ਸਨ। ਇਸ ਤੋਂ ਇਲਾਵਾ ਹਲਕੇ ਦੇ ਟਕਸਾਲੀ ਅਕਾਲੀ ਬੀਬੀ ਜਗੀਰ ਕੌਰ ਦੇ ਨਾਲ ਚਟਾਨ ਬਣ ਕੇ ਖਡ਼੍ਹੇ ਰਹੇ ਸਨ, ਪੰਜਾਬ ਵਿਚ ਹੋ ਰਹੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਾਰੀਆਂ ਪਾਰਟੀਆਂ ਵਲੋਂ ਆਪਣੇ ਨਾਰਾਜ਼ ਵਰਕਰਾਂ ਨੂੰ ਆਪਣੇ ਨਾਲ ਤੋਰਨ ਲਈ ਹਰ ਵਸੀਲੇ ਤੇ ਯਤਨ ਕੀਤੇ ਜਾ ਰਹੇ ਸਨ, ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੀਬੀ ਜਗੀਰ ਕੌਰ ਨਾਲ ਅਕਾਲੀ ਦਲ ਵਲੋਂ ਰਾਬਤਾ ਲਗਾਤਾਰ ਕੀਤਾ ਜਾ ਰਿਹਾ ਸੀ, ਜਿਸ ਤਹਿਤ ਬੀਤੇ ਦਿਨੀ ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਦੇ ਪਿਤਾ ਜਗਜੀਤ ਸਿੰਘ ਦੇ ਅਕਾਲ ਚਲਾਣਾ ਕਰੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਜਗੀਰ ਕੌਰ ਦੇ ਨਾਲ ਅਫ਼ਸੋਸ ਜ਼ਾਹਿਰ ਕੀਤਾ ਜਿਸ ਉੱਪਰ ਇਨ੍ਹਾਂ ਦੋਹਾਂ ਲੀਡਰਾਂ ਦੀ ਆਪਸੀ ਵਿਚਾਰਾਂ ਹੋਈਆਂ, ਜਿਸ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 13 ਨਵੰਬਰ ਨੂੰ ਬੇਗੋਵਾਲ ਵਿਖੇ ਆਉਣ ਦਾ ਫ਼ੈਸਲਾ ਕੀਤਾ। ਉਨ੍ਹਾਂ ਦੇ ਆਉਣ ਦੇ ਐਲਾਨ ਨਾਲ ਹਲਕੇ ਦੇ ਟਕਸਾਲੀ ਅਕਾਲੀ ਆਗੂਆਂ ਤੋਂ ਇਲਾਵਾ ਵੱਖ-ਵੱਖ ਪਾਰਟੀਆਂ ’ਚ ਗਏ ਅਕਾਲੀ ਵਰਕਰਾਂ ਵਿਚ ਇਕ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ ਅਤੇ ਕਿਆਸਰਾਈਆਂ ਕੀਤੀਆਂ ਜਾ ਰਹੀਆਂ ਹਨ ਕਿ ਸੁਖਬੀਰ ਸਿੰਘ ਬਾਦਲ ਦੇ ਆਉਣ ਨਾਲ ਅਕਾਲੀ ਦਲ ਇਕ ਵਾਰ ਫਿਰ ਹਲਕਾ ਭੁਲੱਥ ਵਿਚ ਮਜ਼ਬੂਤ ਪਾਰਟੀ ਬਣ ਕੇ ਉੱਭਰੇਗਾ। ਇਥੇ ਇਹ ਗੱਲ ਜ਼ਿਕਰਯੋਗ ਹੈ ਕਿ ਜਦੋਂ ਬੀਬੀ ਜਗੀਰ ਕੌਰ ਤੇ ਸ਼੍ਰੋਮਣੀ ਅਕਾਲੀ ਦਲ ਵਿਚ ਆਪਸੀ ਮਤਭੇਦ ਹੋ ਗਏ ਸਨ ਉਸ ਉਪਰੰਤ ਟਕਸਾਲੀ ਅਕਾਲੀ ਆਗੂ ਜੋ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਨੂੰ ਮੁਡ਼ ਸੁਰਜੀਤ ਕਰਨ ਦੇ ਉਦੇਸ਼ ਨਾਲ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਹੋਂਦ ਵਿਚ ਲਿਆਂਦਾ ਸੀ ਪਰ ਪੁਨਰ ਸੁਰਜੀਤ ਅਕਾਲੀ ਦਲ ਨੂੰ ਪੁਨਰ ਸੁਰਜੀਤ ਕਰਨ ਵਿਚ ਕੁਝ ਖ਼ਾਸ ਨਹੀਂ ਕਰ ਸਕੀ ਕਿਉਂਕਿ ਵੱਡੇ ਲੀਡਰਾਂ ਦੇ ਆਪਸੀ ਇਤਫ਼ਾਕ ਦੀ ਘਾਟ ਰਹੀ ਤੇ ਪੰਜਾਬ ਦੇ ਲੋਕਾਂ ਵਿਚ ਆਪਣੀ ਗੱਲ ਰੱਖਣ ਵਿਚ ਅਸਮਰਥ ਰਹੇ ਤੇ ਨਾ ਹੀ ਕੋਈ ਵੱਡੀਆਂ ਕਾਨਫ਼ਰੰਸਾਂ ਜਾਂ ਜਲਸੇ ਨਹੀਂ ਕਰ ਸਕੇ, ਜਿਸ ਕਰਕੇ ਉਹ ਪੰਜਾਬ ਵਿਚ ਕੋਈ ਆਪਣੀ ਸ਼ਾਖ ਨਹੀਂ ਛੱਡ ਸਕੇ। ਹੁਣ ਦੇਖਣਾ ਹੋਵੇਗਾ ਕਿ ਹਲਕਾ ਭੁਲੱਥ ਜੋ ਪੰਥਕ ਹਲਕਿਆਂ ਵਿਚੋਂ ਜਾਣਿਆ ਜਾਂਦਾ ਹੈ। ਬੀਬੀ ਜਗੀਰ ਕੌਰ ਦਾ ਮੁਡ਼ ਅਕਾਲੀ ਦਲ ਵਿਚ ਜਾਣ ਨਾਲ ਹਲਕਾ ਮਜ਼ਬੂਤ ਹੋਵੇਗਾ ਇਹ ਤਾਂ ਹੁਣ ਸਮਾਂ ਹੀ ਦੱਸੇਗਾ ਪਰ ਅਕਾਲੀ ਵਰਕਰ ’ਚ ਖ਼ੁਸ਼ੀ ਦੀ ਲਹਿਰ ਪਈ ਜਾ ਰਹੀ।