ਟਰੇਨ ਦੀ ਲਪੇਟ ਵਿਚ ਆਉਣ ਕਾਰਨ ਬਜ਼ੁਰਗ ਦੀ ਮੌਤ
ਕਪੂਰਥਲਾ, 7 ਨਵੰਬਰ (ਅਮਨਜੋਤ ਸਿੰਘ ਵਾਲੀਆ)-ਆਰ. ਸੀ.
ਕਪੂਰਥਲਾ, 7 ਨਵੰਬਰ (ਅਮਨਜੋਤ ਸਿੰਘ ਵਾਲੀਆ)-ਆਰ. ਸੀ. ਐਫ. ਵਿਖੇ ਟਰੇਨ ਦੀ ਲਪੇਟ ’ਚ ਆਉਣ ਕਾਰਨ ਇਕ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਰੇਲਵੇ ਦੇ ਏ. ਐਸ. ਆਈ. ਸ਼ਕੀਲ ਮੁਹੰਮਦ ਨੇ ਦੱਸਿਆ ਕਿ ਅਹਿਮਦਾਬਾਦ ਤੋਂ ਜੰਮੂ ਕਟਡ਼ਾ ਜਾਣ ਵਾਲੀ ਟਰੇਨ ਦੀ ਲਪੇਟ ਵਿਚ ਇਕ ਬਜ਼ੁਰਗ ਵਿਅਕਤੀ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਬਜ਼ੁਰਗ ਵਿਅਕਤੀ ਦੀ ਸ਼ਨਾਖ਼ਤ ਸਤੀਸ਼ ਰਾਏ ਗਰੋਵਰ ਪੁੱਤਰ ਹਰੀਸ਼ ਗਰੋਵਰ ਵਾਸੀ ਕਰਤਾਰ ਇਨਕਲੇਵ ਆਰ. ਸੀ. ਐਫ. ਵਜੋਂ ਹੋਈ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ।