08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਗੁਲਜ਼ਾਰ ਸਿੰਘ ਥਿੰਦ ਵਲੋਂ ਨਗਰ ਪੰਚਾਇਤ ਦੇ ਸਮੂਹ ਕਰਮਚਾਰੀਆਂ ਨੂੰ ਦੀਵਾਲੀ ਦੇ ਤੋਹਫ਼ੇ ਵੰਡੇ

ਕਪੂਰਥਲਾ, 7 ਨਵੰਬਰ (ਵਿ. ਪ੍ਰ.)

Ad Position 21
No active advertisement
ਨਗਰ ਪੰਚਾਇਤ ਸ਼ਾਹਕੋਟ ਦੇ ਮੁਲਾਜ਼ਮਾਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦੇਣ ਮੌਕੇ ਪ੍ਰਧਾਨ ਗੁਲਜ਼ਾਰ ਸਿੰਘ ਥਿੰਦ, ਸੋਨੂੰ ਕੰਗ ਪੀ.ਏ. ਤੇ ਹੋਰ। ਤਸਵੀਰ: ਬਾਂਸਲ 08-11-2026
ਕਪੂਰਥਲਾ, 7 ਨਵੰਬਰ (ਵਿ.ਪ੍ਰ.)-ਜੀ. ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਵਲੋਂ ਦੀਵਾਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ। ਅਧਿਆਪਕਾਂ ਤੇ ਵਿਦਿਆਰਥੀਆਂ ਵਲੋਂ ਸਕੂਲ ਨੂੰ ਬਹੁਤ ਹੀ ਸੁੰਦਰ ਢੰਗ ਨਾਲ ਸਜਾਇਆ। ਉਪਰੰਤ ਨਰਸਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੀਆਂ ਵਿਦਿਆਰਥੀਆਂ ਦੀ ਵੱਖ-ਵੱਖ ਗਤੀਵਿਧੀਆਂ ਜਿਨ੍ਹਾਂ ਵਿਚ ਰੰਗੋਲੀ ਬਣਾਉਣਾ, ਦੀਵੇ ਸਜਾਉਣ ਤੇ ਹੋਰ ਸੱਭਿਆਚਾਰਕ ਵੰਨਗੀਆਂ ਸ਼ਾਮਿਲ ਸਨ। ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੇ ਆਪਣੀ ਕਲਾ ਤੇ ਸਿਰਜਣਾਤਮਕਤਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ। ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ, ਸਕੱਤਰ ਪਰਮਿੰਦਰ ਕੌਰ ਤੇ ਪ੍ਰਿੰਸੀਪਲ ਰਜਿੰਦਰ ਕੌਰ ਢਿੱਲੋਂ ਨੇ ਸਕੂਲ ਦੇ ਸਟਾਫ ਤੇ ਵਿਦਿਆਰਥੀਆਂ ਨੂੰ ਦੀਵਾਲੀ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਤੇ ਸਟਾਫ ਮੈਂਬਰਾਂ ਨੂੰ ਤੋਹਫ਼ੇ ਵੰਡ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਬੋਲਦਿਆਂ ਸੁਖਦੇਵ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਨ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਪ੍ਰਦੂਸ਼ਿਤ ਰਹਿਤ ਤੇ ਹਰੀ ਦੀਵਾਲੀ ਮਨਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਟਾਕੇ ਚਲਾਉਣ ਤੋਂ ਗੁਰੇਜ ਕਰਦਿਆਂ ਸਾਨੂੰ ਆਪਣੇ ਘਰਾਂ ਵਿਚ ਦੀਵੇ ਜਗਾਕੇ ਇਸ ਪਵਿੱਤਰ ਤਿਉਹਾਰ ਨੂੰ ਮਨਾਕੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਪ੍ਰਬੰਧਕਾਂ, ਪ੍ਰਿੰਸੀਪਲ, ਅਧਿਆਪਕਾਂ ਤੇ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮਿਡਲ ਸਕੂਲ ਚੂਹਡ਼ਵਾਲ ਵਿਚ ਗਰੀਨ ਦੀਵਾਲੀ ਉਤਸਵ ਸੰਬੰਧੀ ਸਮਾਗਮ ਅਗਲੀ ਖ਼ਬਰ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਸਾਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਲੋਡ਼-ਅਸ਼ੋਕ ਕੁਮਾਰ ਕਾਲਡ਼ਾ ਐਲ.ਆਈ.ਸੀ. ਦੇ ਕੰਪ...
Ad Position 24