08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸਤਿਸੰਗ ਸੁਣ ਕੇ ਆ ਰਹੀ ਬਜ਼ੁਰਗ ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋਏ ਲੁਟੇਰੇ

ਨਡਾਲਾ, 7 ਨਵੰਬਰ (ਰਘਬਿੰਦਰ ਸਿੰਘ)-ਕਸਬਾ ਨਡਾਲਾ ਵਿਖੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਅੱਜ ਸਰਕਾਰੀ ਸਕੂਲ ਦੇ ਸਾਹਮਣੇ ਵਾਲੀ ਗਲੀ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਬਿਆਸ ਸਤਿਸੰਗ ਘਰ ਤੋਂ ਸਤਿਸੰਗ ਸੁਣ ਕੇ ਘਰ ਪਰਤ ਰਹੀ ਇਕ ਬਜ਼ੁਰਗ ਮਹਿਲਾ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ।

Ad Position 21
No active advertisement
ਸਕੂਲ ’ਚ ਦੀਵਾਲੀ ਦਾ ਤਿਉਹਾਰ ਮਨਾਉਣ ਮੌਕੇ ਪ੍ਰਿੰਸੀਪਲ ਪਲਵਿੰਦਰ ਕੌਰ ਅਤੇ ਸਟਾਫ ਮੈਂਬਰ। ਤਸਵੀਰ : ਤਿਲਕ ਰਾਜ ਸ਼ਰਮਾ 08-11-2026
ਨਡਾਲਾ, 7 ਨਵੰਬਰ (ਰਘਬਿੰਦਰ ਸਿੰਘ)-ਕਸਬਾ ਨਡਾਲਾ ਵਿਖੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਅੱਜ ਸਰਕਾਰੀ ਸਕੂਲ ਦੇ ਸਾਹਮਣੇ ਵਾਲੀ ਗਲੀ ਵਿਚ ਦੋ ਮੋਟਰਸਾਈਕਲ ਸਵਾਰ ਲੁਟੇਰੇ ਬਿਆਸ ਸਤਿਸੰਗ ਘਰ ਤੋਂ ਸਤਿਸੰਗ ਸੁਣ ਕੇ ਘਰ ਪਰਤ ਰਹੀ ਇਕ ਬਜ਼ੁਰਗ ਮਹਿਲਾ ਦੀਆਂ ਵਾਲੀਆਂ ਝਪਟ ਕੇ ਫ਼ਰਾਰ ਹੋ ਗਏ। ਇਸ ਸੰਬੰਧੀ ਪੀਡ਼ਤ ਮਹਿਲਾ ਸੁਰਿੰਦਰ ਕੌਰ ਪਤਨੀ ਪ੍ਰਕਾਸ਼ ਸਿੰਘ ਵਾਸੀ ਨਡਾਲਾ ਦੇ ਪੁੱਤਰ ਰਣਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਮਾਤਾ ਸਤਿਸੰਗ ਸੁਣ ਕੇ ਘਰ ਵਾਪਸ ਆ ਰਹੀ ਸੀ। ਜਦੋਂ ਉਹ ਸਰਕਾਰੀ ਸਕੂਲ ਦੇ ਸਾਹਮਣੇ ਵਾਲੀ ਗਲੀ ਵਿਚ ਆਪਣੇ ਘਰ ਵੱਲ ਜਾ ਰਹੀ ਸੀ ਤਾਂ ਦੋ ਮੋਟਰਸਾਈਕਲ ਸਵਾਰ ਨੌਜਵਾਨ, ਜਿਨ੍ਹਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ, ਅਚਾਨਕ ਉਸ ਕੋਲ ਆਏ ਅਤੇ ਉਸ ਦੀਆਂ ਕੰਨਾਂ ਵਿਚ ਪਾਈਆਂ ਵਾਲੀਆਂ ਝਪਟ ਕੇ ਮੌਕੇ ਤੋਂ ਫ਼ਰਾਰ ਹੋ ਗਏ।ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਵੀ ਕਰਵਾ ਚੌਥ ਤੋਂ ਇਕ ਦਿਨ ਪਹਿਲਾਂ ਇਸੇ ਜਗ੍ਹਾ ਦੇ ਨੇਡ਼ੇ ਦੋ ਲੁਟੇਰੇ ਇਸੇ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ ਸਨ। ਉਸ ਸਮੇਂ ਸ਼ਾਪਿੰਗ ਕਰਕੇ ਘਰ ਪਰਤ ਰਹੀਆਂ ਦੋ ਔਰਤਾਂ ਤੋਂ ਸੂਟ ਖੋਹ ਲਏ ਗਏ ਸਨ। ਲਗਾਤਾਰ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ ਕਾਰਨ ਇਲਾਕੇ ਦੇ ਲੋਕਾਂ ਵਿਚ ਡਰ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਇਲਾਕਾ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਡਾਲਾ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਜਲਦ ਕਾਬੂ ਕੀਤਾ ਜਾਵੇ ਅਤੇ ਕਸਬੇ ਦੀਆਂ ਗਲੀਆਂ ਤੇ ਮੁੱਖ ਚੌਕਾਂ ਵਿਚ ਪੁਲਿਸ ਗਸ਼ਤ ਵਧਾਈ ਜਾਵੇ।
Ad Position 22
No active advertisement
ਪਿਛਲੀ ਖ਼ਬਰ ਮਾਡਰਨ ਜੇਲ੍ਹ ਵਿਚ ਬੰਦ ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਵਿਧਾਇਕ ਰਾਣਾ ਵਲੋਂ ਹਲਕੇ ਦੀਆਂ ਸੰਗਤਾਂ ਨੂੰ ਦੀਵਾਲੀ, ਬੰਦੀ ਛੋਡ਼ ਅਤੇ ਵਿਸ਼ਵਕਰਮਾ ਦਿਵਸ ਦੀਆਂ ਮੁਬਾਰਕਾਂ
Ad Position 24