ਵਿਧਾਨ ਸਭਾ ਹਲਕਾ ਵੈਸਟ ਤੋਂ ਵਾਲਮੀਕਿ ਭਾਈਚਾਰੇ ਦੇ ਆਗੂ ਨੂੰ ਦਿੱਤੀ ਜਾਵੇ ਟਿਕਟ-ਸਤਪਾਲ ਗਿੱਲ
ਜਲੰਧਰ, 9 ਨਵੰਬਰ (ਸ਼ਿਵ)- ਵਿਧਾਨ ਸਭਾ ਹਲਕਾ ਵੈਸਟ ਤੋਂ ਸਮਾਜ ਸੇਵਕ ਤੇ ਵਾਲਮੀਕਿ ਭਾਈਚਾਰੇ ਦੇ ਆਗੂ ਸਤਪਾਲ ਗਿੱਲ ਨੇ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਸਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਵੈਸਟ ਤੋਂ ਵਾਲਮੀਕਿ ਭਾਈਚਾਰੇ ਦੇ ਕਿਸੇ ਯੋਗ ਵਿਅਕਤੀ ਨੂੰ ਪਾਰਟੀ ਦੀ ਟਿਕਟ ਦਿੱਤੀ ਜਾਵੇ। ਸਤਪਾਲ ਗਿੱਲ ਨੇ ਕਿਹਾ ਕਿ ਪਿਛਲੇ ਲਗਭਗ 20 ਸਾਲਾਂ ਤੋਂ ਰਾਜਨੀਤਿਕ ਪਾਰਟੀਆਂ ਵਲੋਂ ਵਿਧਾਨ ਸਭਾ ਹਲਕਾ ਵੈਸਟ ਤੋਂ ਪੁਰਾਣੇ ਤੇ ਰਵਾਇਤੀ ਚਿਹਰਿਆਂ ਨੂੰ ਹੀ ਵਾਰ-ਵਾਰ ਉਮੀਦਵਾਰ ਬਣਾਇਆ ਜਾ ਰਿਹਾ ਹੈ।
ਜਲੰਧਰ, 9 ਨਵੰਬਰ (ਸ਼ਿਵ)- ਵਿਧਾਨ ਸਭਾ ਹਲਕਾ ਵੈਸਟ ਤੋਂ ਸਮਾਜ ਸੇਵਕ ਤੇ ਵਾਲਮੀਕਿ ਭਾਈਚਾਰੇ ਦੇ ਆਗੂ ਸਤਪਾਲ ਗਿੱਲ ਨੇ ਸੂਬੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਸਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਵੈਸਟ ਤੋਂ ਵਾਲਮੀਕਿ ਭਾਈਚਾਰੇ ਦੇ ਕਿਸੇ ਯੋਗ ਵਿਅਕਤੀ ਨੂੰ ਪਾਰਟੀ ਦੀ ਟਿਕਟ ਦਿੱਤੀ ਜਾਵੇ। ਸਤਪਾਲ ਗਿੱਲ ਨੇ ਕਿਹਾ ਕਿ ਪਿਛਲੇ ਲਗਭਗ 20 ਸਾਲਾਂ ਤੋਂ ਰਾਜਨੀਤਿਕ ਪਾਰਟੀਆਂ ਵਲੋਂ ਵਿਧਾਨ ਸਭਾ ਹਲਕਾ ਵੈਸਟ ਤੋਂ ਪੁਰਾਣੇ ਤੇ ਰਵਾਇਤੀ ਚਿਹਰਿਆਂ ਨੂੰ ਹੀ ਵਾਰ-ਵਾਰ ਉਮੀਦਵਾਰ ਬਣਾਇਆ ਜਾ ਰਿਹਾ ਹੈ। ਹੁਣ ਸਮਾਂ ਆ ਗਿਆ ਹੈ ਕਿ ਰਾਜਨੀਤਿਕ ਪਾਰਟੀਆਂ ਵਾਲਮੀਕੀ ਭਾਈਚਾਰੇ ਨੂੰ ਵੀ ਰਾਜਨੀਤੀ ਵਿਚ ਬਣਦਾ ਮਾਣ-ਸਨਮਾਨ ਤੇ ਪ੍ਰਤੀਨਿਧਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਵਾਲਮੀਕਿ ਭਾਈਚਾਰੇ ’ਚੋਂ ਕਿਸੇ ਵਿਅਕਤੀ ਨੂੰ ਉਮੀਦਵਾਰ ਨਹੀਂ ਬਣਾਉਂਦੀ ਤਾਂ ਵਾਲਮੀਕਿ ਸਮਾਜ ਵਲੋਂ ਉਸ ਪਾਰਟੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।