ਘਰੇਲੂ ਝਗਡ਼ੇ ਉਪਰੰਤ ਨੌਜਵਾਨ ਨੇ ਪੀਤੀ ਜ਼ਹਿਰੀਲੀ ਦਵਾਈ
ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਬਰਿੰਦਪੁਰ ਵਿਖੇ ਘਰੇਲੂ ਝਗਡ਼ੇ ਦੇ ਚੱਲਦਿਆਂ ਇਕ ਨੌਜਵਾਨ ਨੇ ਜਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸ ਦੀ ਸਿਹਤ ਖਰਾਬ ਗਈ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖ਼ਲ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੂਨਮ ਦੇਵੀ ਨੇ ਦੱਸਿਆ ਕਿ ਉਸ ਦਾ ਪਤੀ ਸੂਰਜ ਜੋ ਕਿ ਮਜ਼ਦੂਰੀ ਦਾ ਕੰਮ ਕਰਦਾ ਹੈ ਤੇ ਅੱਜ ਜਦੋਂ ਕੰਮ ਤੋਂ ਵਾਪਸ ਆਇਆ ਤਾਂ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ, ਜਿਸ ਉਪਰੰਤ ਉਸ ਦਾ ਪਤੀ ਘਰ ਤੋਂ ਬਾਹਰ ਚਲਾ ਗਿਆ ਅਤੇ ਜਦੋਂ ਵਾਪਸ ਆਇਆ ਤਾਂ ਉਸ ਨੇ ਕੋਈ ਜਹਿਰੀਲੀ ਦਵਾਈ ਪੀਤੀ ਹੋਈ ਸੀ, ਜਿਸ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ , ਜਿੱਥੇ ਡਿਊਟੀ ਡਾਕਟਰ ਨਵਜੋਤ ਸਿੰਘ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ।
ਅਜੀਤ ਡੈਸਕ
10-11-2026