ਪਿੰਡ ਬਾਕਰਪੁਰ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੀ ਇਕਾਈ ਦਾ ਗਠਨ
ਭੁਲੱਥ, 9 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਸੂਬਾ ਪ੍ਰਧਾਨ ਬਾਪੂ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬਾਕਰਪੁਰ ਵਿਖੇ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਦੀ ਮੌਜੂਦਗੀ ’ਚ ਨਵੀਂ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ।
ਭੁਲੱਥ, 9 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਸੂਬਾ ਪ੍ਰਧਾਨ ਬਾਪੂ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸਾਨ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਬਾਕਰਪੁਰ ਵਿਖੇ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਕਿਸਾਨਾਂ ਦੀ ਮੌਜੂਦਗੀ ’ਚ ਨਵੀਂ ਇਕਾਈ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਇਸ ਦੌਰਾਨ ਸੁਖਦੇਵ ਸਿੰਘ ਨੂੰ ਇਕਾਈ ਦਾ ਪ੍ਰਧਾਨ, ਸਰਪੰਚ ਸੰਦੀਪ ਸਿੰਘ ਬਲਾਕ ਪ੍ਰਧਾਨ ਤੇ ਕੁਲਦੀਪ ਸਿੰਘ ਨੂੰ ਕੈਸ਼ੀਅਰ ਨਿਯੁਕਤ ਕੀਤਾ ਗਿਆ ਜਦ ਕਿ ਗੁਲਾਬ ਸਿੰਘ, ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ, ਮਹਿੰਗਾ ਸਿੰਘ, ਸੰਪੂਰਨ ਸਿੰਘ, ਜੋਗਿੰਦਰ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਸੁਖਦੀਪ ਸਿੰਘ ਮੈਂਬਰ ਨਿਯੁਕਤ ਕੀਤੇ ਗਏ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਜਥੇਬੰਦੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਤਨਦੇਹੀ, ਇਮਾਨਦਾਰੀ ਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਸਾਨਾਂ ਦੇ ਹੱਕਾਂ ’ਤੇ ਹੋਣ ਵਾਲੇ ਕਿਸੇ ਵੀ ਹਮਲੇ ਦਾ ਡਟ ਕੇ ਮੁਕਾਬਲਾ ਕਰਨ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਸਾਬੀ, ਸੁਖਵਿੰਦਰ ਸਿੰਘ ਠੇਕੇਦਾਰ ਜ਼ਿਲ੍ਹਾ ਕੈਸ਼ੀਅਰ, ਮੁਖ਼ਤਿਆਰ ਸਿੰਘ ਸੋਨੀ ਸੀਨੀਅਰ ਮੀਤ ਪ੍ਰਧਾਨ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਸਤਪਾਲ ਮੰਡ ਪੰਡੋਰੀ ਬਲਾਕ ਪ੍ਰਧਾਨ, ਸੰਦੀਪ ਸਿੰਘ ਲਾਡੀ ਪੰਡੋਰੀ ਇਕਾਈ ਪ੍ਰਧਾਨ, ਦਲਜੀਤ ਸਿੰਘ ਰਾਮਗਡ਼੍ਹ ਇਕਾਈ ਪ੍ਰਧਾਨ, ਜਸਵਿੰਦਰ ਸਿੰਘ ਸਰਕਲ ਪ੍ਰਧਾਨ ਰਾਮਗਡ਼੍ਹ, ਸੁਖਜਿੰਦਰ ਸਿੰਘ ਪੰਡੋਰੀ ਸੀਨੀਅਰ ਮੀਤ ਪ੍ਰਧਾਨ, ਕਰਨੈਲ ਸਿੰਘ ਸੋਨੀ ਪੰਡੋਰੀ, ਪਰਮਜੀਤ ਸਿੰਘ ਪੰਡੋਰੀ, ਸਰਬਜੀਤ ਸਿੰਘ, ਬਲਦੇਵ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।