ਪਟਾਕੇ ਚਲਾਉਂਦੇ ਸਮੇਂ 10 ਸਾਲਾ ਬੱਚਾ ਝੁਲਸਿਆ
ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਲਾਟਵਾਲਾ ਵਿਖੇ ਪਟਾਕੇ ਚਲਾਉਣ ਕਾਰਨ ਇਕ 10 ਸਾਲਾ ਬੱਚਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਕੇਸ਼ ਪਾਸਵਾਨ ਨੇ ਦੱਸਿਆ ਕਿ ਉਸ ਦਾ ਲਡ਼ਕਾ ਰੁਪੇਸ਼ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ ਤਾਂ ਪਟਾਕਾ ਚਲਾਉਂਦੇ ਸਮੇਂ ਅਚਾਨਕ ਉਸਦਾ ਮੂੰਹ ਝੁਲਸ ਗਿਆ।
ਕਪੂਰਥਲਾ, 9 ਨਵੰਬਰ (ਅਮਨਜੋਤ ਸਿੰਘ ਵਾਲੀਆ)-ਪਿੰਡ ਲਾਟਵਾਲਾ ਵਿਖੇ ਪਟਾਕੇ ਚਲਾਉਣ ਕਾਰਨ ਇਕ 10 ਸਾਲਾ ਬੱਚਾ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਕੇਸ਼ ਪਾਸਵਾਨ ਨੇ ਦੱਸਿਆ ਕਿ ਉਸ ਦਾ ਲਡ਼ਕਾ ਰੁਪੇਸ਼ ਘਰ ਦੇ ਬਾਹਰ ਪਟਾਕੇ ਚਲਾ ਰਿਹਾ ਸੀ ਤਾਂ ਪਟਾਕਾ ਚਲਾਉਂਦੇ ਸਮੇਂ ਅਚਾਨਕ ਉਸਦਾ ਮੂੰਹ ਝੁਲਸ ਗਿਆ। ਜਿਸ ਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਜਸ਼ਨ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਉਸ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ।