10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਫਗਵਾਡ਼ਾ ’ਚ ਅੱਗ ਲੱਗਣ ਦੀਆਂ 2 ਘਟਨਾਵਾਂ, ਦੋ ਪਸ਼ੂਆਂ ਦੀ ਮੌਤ-ਲੱਖਾਂ ਦਾ ਨੁਕਸਾਨ

ਫਗਵਾਡ਼ਾ, 9 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਇਲਾਕੇ ’ਚ ਦੇਰ ਰਾਤ ਅੱਗ ਲੱਗਣ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ’ਚ ਦੋ ਪਸ਼ੂਆਂ ਦੀ ਸਡ਼ਨ ਕਾਰਨ ਮੌਤ ਹੋ ਗਈ, ਜਦਕਿ ਕਈ ਹੋਰ ਪਸ਼ੂ ਝੁਲਸ ਗਏ।

Ad Position 21
No active advertisement
ਅਜੀਤ ਡੈਸਕ 10-11-2026
ਫਗਵਾਡ਼ਾ, 9 ਨਵੰਬਰ (ਹਰਜੋਤ ਸਿੰਘ ਚਾਨਾ)- ਫਗਵਾਡ਼ਾ ਇਲਾਕੇ ’ਚ ਦੇਰ ਰਾਤ ਅੱਗ ਲੱਗਣ ਦੀਆਂ ਦੋ ਵੱਖ-ਵੱਖ ਘਟਨਾਵਾਂ ਸਾਹਮਣੇ ਆਈਆਂ ਹਨ। ਇਨ੍ਹਾਂ ਘਟਨਾਵਾਂ ’ਚ ਦੋ ਪਸ਼ੂਆਂ ਦੀ ਸਡ਼ਨ ਕਾਰਨ ਮੌਤ ਹੋ ਗਈ, ਜਦਕਿ ਕਈ ਹੋਰ ਪਸ਼ੂ ਝੁਲਸ ਗਏ। ਇਸ ਤੋਂ ਇਲਾਵਾ ਮੰਡੀ ’ਚ ਚਾਹ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਅੰਦਰ ਪਿਆ ਸਾਮਾਨ ਵੀ ਸਡ਼ ਕੇ ਸੁਆਹ ਹੋ ਗਿਆ। ਦੋਵਾਂ ਘਟਨਾਵਾਂ ’ਚ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਪਹਿਲੀ ਘਟਨਾ ਪਿੰਡ ਮੌਲੀ ’ਚ ਵਾਪਰੀ, ਜਿੱਥੇ ਸੂੰਬਾ ਚੁੰਬਰ ਦੇ ਘਰ ’ਚ ਪਸ਼ੂਆਂ ਵਾਲੇ ਕਮਰੇ ਨੂੰ ਅਚਾਨਕ ਅੱਗ ਲੱਗ ਗਈ। ਜਾਣਕਾਰੀ ਅਨੁਸਾਰ ਰਾਤ ਕਰੀਬ 11 ਵਜੇ ਪਰਿਵਾਰ ਨੂੰ ਘਰ ’ਚ ਅੱਗ ਲੱਗਣ ਦੀ ਸੂਚਨਾ ਮਿਲੀ। ਜਦੋਂ ਉਨ੍ਹਾਂ ਨੇ ਉੱਠ ਕੇ ਦੇਖਿਆ ਤਾਂ ਅੱਗ ਨੇ ਭਿਆਨਕ ਰੂਪ ਧਾਰਨ ਕੀਤਾ ਹੋਇਆ ਸੀ। ਉਸ ਸਮੇਂ ਅੰਦਰ ਸੱਤ ਪਸ਼ੂ ਮੌਜੂਦ ਸਨ ਜੋ ਕਿ ਅੱਗ ਦੀ ਲਪੇਟ ’ਚ ਆਉਣ ਕਾਰਨ ਦੋ ਪਸ਼ੂਆਂ ਦੀ ਮੌਤ ਹੋ ਗਈ, ਜਦਕਿ ਬਾਕੀ ਪੰਜ ਪਸ਼ੂ ਵੀ ਬੁਰੀ ਤਰ੍ਹਾਂ ਝੁਲਸ ਗਏ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਆਤਿਸ਼ਬਾਜ਼ੀ ਜਾਂ ਪਟਾਕਿਆਂ ਤੋਂ ਨਿਕਲੀ ਚੰਗਿਆਡ਼ੀ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਇਸ ਘਟਨਾ ’ਚ ਕਰੀਬ ਡੇਢ ਤੋਂ ਦੋ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਇੱਕ ਗੱਡੀ ਮੌਕੇ ’ਤੇ ਪਹੁੰਚੀ ਤੇ ਅੱਗ ’ਤੇ ਕਾਬੂ ਪਾਇਆ। ਦੂਸਰੀ ਘਟਨਾ ’ਚ ਚਾਹ ਦੀ ਦੁਕਾਨ ’ਚ ਅੱਗ ਲੱਗਣ ਕਾਰਨ ਪ੍ਰਵਾਸੀ ਮਜ਼ਦੂਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਜਾਣਕਾਰੀ ਦਿੰਦਿਆਂ ਹੀਰਾ ਲਾਲ ਤੇ ਮੁਨੀਸ਼ ਕੁਮਾਰ ਨੇ ਦੱਸਿਆ ਕਿ ਉਹ ਝੁੱਗੀ ’ਚ ਚਾਰ ਵਿਅਕਤੀ ਸੁੱਤੇ ਹੋਏ ਸਨ। ਅਚਾਨਕ ਅੱਗ ਲੱਗਣ ਕਾਰਨ ਝੁੱਗੀ ’ਚ ਪਿਆ ਰਾਸ਼ਨ, ਮੋਬਾਈਲ ਫ਼ੋਨ ਤੇ ਬਰਤਨਾਂ ਸਮੇਤ ਸਾਰਾ ਸਾਮਾਨ ਸਡ਼ ਕੇ ਸੁਆਹ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਝੁੱਗੀ ’ਚ ਅੱਗ ਲੱਗਣ ਦੇ ਸਮੇਂ ਇੱਕ ਵਿਅਕਤੀ ਅੰਦਰ ਸੁੱਤਾ ਹੋਇਆ ਸੀ, ਜਿਸ ਨੂੰ ਸਾਹਮਣੇ ਰਹਿੰਦੇ ਮਜ਼ਦੂਰਾਂ ਵਲੋਂ ਸੂਚਨਾ ਦੇਣ ਤੋਂ ਬਾਅਦ ਬਡ਼ੀ ਮੁਸ਼ਕਿਲ ਨਾਲ ਬਾਹਰ ਕੱਢਿਆ ਗਿਆ। ਇਸ ਘਟਨਾ ’ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਕਰੀਬ ਢਾਈ ਲੱਖ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ। ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ।
Ad Position 22
No active advertisement
ਪਿਛਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਬੇਰ ਸਾਹਿਬ ਨਤਮਸਤਕ ਹੋਣਗੇ-ਮੈਨੇਜਰ ਕ... ਅਗਲੀ ਖ਼ਬਰ 557 ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਨਗਰੀ ਵਿਖੇ ਸੰਗਤਾਂ ਲਈ ਹੋਣਗੇ ਪੁਖ਼ਤਾ ਪ੍ਰਬੰਧ-ਜਥੇਦਾਰ ਕਲਿਆਣ, ਬੀਬੀ ਰੂਹੀ
Ad Position 24