ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਬੇਰ ਸਾਹਿਬ ਨਤਮਸਤਕ ਹੋਣਗੇ-ਮੈਨੇਜਰ ਕਾਹਲਵਾਂ, ਗਿਆਨੀ ਸਤਨਾਮ ਸਿੰਘ
ਸੁਲਤਾਨਪੁਰ ਲੋਧੀ, 9 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣਗੇ। ਇਹ ਵਿਚਾਰ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਉੱਘੇ ਸਮਾਜ ਸੇਵੀ ਦੀਦਾਰ ਸਿੰਘ ਨਿੱਝਰ ਕੈਨੇਡਾ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕਰਨ ਉਪਰੰਤ ਗੱਲਬਾਤ ਕਰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਪ੍ਰਗਟਾਏ।
ਉ
ਉੱਘੇ ਸਮਾਜ ਸੇਵੀ ਦੀਦਾਰ ਸਿੰਘ ਨਿੱਝਰ ਕੈਨੇਡਾ ਵਾਲਿਆਂ ਦਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਜੀ ਵਿਖੇ ਸਨਮਾਨ ਕਰਦੇ ਹੋਏ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ। ਤਸਵੀਰ: ਲਾਡੀ ਸਟੂਡੀਓ
10-11-2026
ਸੁਲਤਾਨਪੁਰ ਲੋਧੀ, 9 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੇਸ਼ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣਗੇ। ਇਹ ਵਿਚਾਰ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਉੱਘੇ ਸਮਾਜ ਸੇਵੀ ਦੀਦਾਰ ਸਿੰਘ ਨਿੱਝਰ ਕੈਨੇਡਾ ਵਾਲਿਆਂ ਦਾ ਵਿਸ਼ੇਸ਼ ਸਨਮਾਨ ਕਰਨ ਉਪਰੰਤ ਗੱਲਬਾਤ ਕਰਦਿਆਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਨੇ ਪ੍ਰਗਟਾਏ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557 ਸਾਲਾ ਪ੍ਰਕਾਸ਼ ਪੁਰਬ ਦੇਸ਼ ਵਿਦੇਸ਼ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ 22 ਨਵੰਬਰ ਤੋ 25 ਨਵੰਬਰ ਤੱਕ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਜਥੇਦਾਰ ਗੁਰਮੀਤ ਸਿੰਘ ਬੂਹ, ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸਕੱਤਰ ਦੀ ਅਗਵਾਈ ਹੇਠਾਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਜਾਣਗੇ। ਮੈਨੇਜਰ ਭਗਵੰਤ ਸਿੰਘ ਕਾਹਲਵਾਂ ਤੇ ਗਿਆਨੀ ਸਤਨਾਮ ਸਿੰਘ ਹੈੱਡ ਗ੍ਰੰਥੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠਾਂ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 557 ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰੀਆਂ ਵੱਡੀ ਪੱਧਰ ਤੇ ਚੱਲ ਰਹੀਆਂ ਹਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਵੱਖ-ਵੱਖ ਜਥੇਬੰਦੀਆਂ ਦੀਆਂ ਸੇਵਾ ਲਈ ਡਿਊਟੀਆਂ ਲਗਾਈਆਂ ਗਈਆਂ ਹਨ।