10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਬੇਗੋਵਾਲ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਮਨਾਇਆ

ਬੇਗੋਵਾਲ, 9 ਨਵੰਬਰ (ਸੁਖਜਿੰਦਰ ਸਿੰਘ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਅੱਜ ਬੇਗੋਵਾਲ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦਿਹਾਡ਼ੇ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ’ਚ ਭਾਈ ਅਜੀਤ ਸਿੰਘ ਅਕਬਰਪੁਰ ਵਾਲੇ, ਭਾਈ ਸਾਹਿਬ ਸਿੰਘ, ਨਿਰਮਲ ਸਿੰਘ ਗੁਰਦਾਸਪੁਰੀ ਢਾਡੀ ਜਥਾ ਤੇ ਸੁਰਿੰਦਰ ਸਿੰਘ ਖ਼ਾਲਸਾ ਢਾਡੀ ਜਥਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਨਾਲ ਜੁਡ਼ਨ ਦੇ ਨਾਲ ਨਾਲ ਕਿਰਤ ਕਰਨ ਲਈ ਵੀ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 10-11-2026
ਬੇਗੋਵਾਲ, 9 ਨਵੰਬਰ (ਸੁਖਜਿੰਦਰ ਸਿੰਘ)-ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾਡ਼ਾ ਅੱਜ ਬੇਗੋਵਾਲ ਦੇ ਗੁਰਦੁਆਰਾ ਬਾਬਾ ਵਿਸ਼ਵਕਰਮਾ ਜੀ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਦਿਹਾਡ਼ੇ ਸਬੰਧੀ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਭੈਣ ਉਪਰੰਤ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ ’ਚ ਭਾਈ ਅਜੀਤ ਸਿੰਘ ਅਕਬਰਪੁਰ ਵਾਲੇ, ਭਾਈ ਸਾਹਿਬ ਸਿੰਘ, ਨਿਰਮਲ ਸਿੰਘ ਗੁਰਦਾਸਪੁਰੀ ਢਾਡੀ ਜਥਾ ਤੇ ਸੁਰਿੰਦਰ ਸਿੰਘ ਖ਼ਾਲਸਾ ਢਾਡੀ ਜਥਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਬਾਣੀ ਨਾਲ ਜੁਡ਼ਨ ਦੇ ਨਾਲ ਨਾਲ ਕਿਰਤ ਕਰਨ ਲਈ ਵੀ ਪ੍ਰੇਰਿਤ ਕੀਤਾ। ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਨੇ ਇਸ ਪਵਿੱਤਰ ਦਿਹਾਡ਼ੇ ’ਤੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਸ਼ਿਲਪਕਾਰੀ ਦੇ ਗੁਰੂ ਹਨ, ਜਿਨ੍ਹਾਂ ਦੀ ਬਦੌਲਤ ਹੱਥਾਂ ਨਾਲ ਕੰਮ ਕਰਨ ਵਾਲੇ ਲੋਕ ਦੇਸ਼ ਦੇ ਨਿਰਮਾਣ ਵਿਚ ਵੱਡਾ ਹਿੱਸਾ ਪਾ ਰਹੇ ਹਨ। ਉਨ੍ਹਾਂ ਇਸ ਸਮਾਗਮ ਵਿਚ ਸ਼ਿਰਕਤ ਕਰਨ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਜਿੱਥੇ ਸਨਮਾਨ ਕੀਤਾ, ਉੱਥੇ ਉਨ੍ਹਾਂ ਨੂੰ ਜੀ ਆਇਆਂ ਨੂੰ ਵੀ ਕਿਹਾ। ਇਸ ਮੌਕੇ ਮੀਤ ਪ੍ਰਧਾਨ ਬਲਵਿੰਦਰ ਸਿੰਘ, ਸਕੱਤਰ ਕੁਲਵਿੰਦਰ ਸਿੰਘ ਲਾਡੀ, ਦੀਦਾਰ ਸਿੰਘ ਗੱਗੀ ਅੱਡਾ ਸਤਿਗੁਰੂ ਰਾਖਾ, ਸਰਦਾਰੀ ਲਾਲ ਸਾਬਕਾ ਕੌਂਸਲਰ, ਬਚਿੱਤਰ ਸਿੰਘ, ਭੁਪਿੰਦਰ ਸਿੰਘ ਲਾਡੀ, ਰਵਿੰਦਰ ਸਿੰਘ, ਸਿਮਰਨਜੀਤ ਸਿੰਘ, ਬਲਵਿੰਦਰ ਸਿੰਘ ਭੱਟੀ, ਸਰੂਪ ਸਿੰਘ ਦਵਿੰਦਰ ਸਿੰਘ, ਮਨਮੋਹਨ ਸਿੰਘ, ਸੁਖਦੇਵ ਸਿੰਘ ਸਿੱਕਰੀ, ਪਲਵਿੰਦਰ ਸਿੰਘ, ਜਸਪਾਲ ਸਿੰਘ ਜੱਸਾ ਤੇ ਸਤਵੰਤ ਸਿੰਘ ਭਦਾਸ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੇਟ ਗੁਰਦੁਆਰਾ ਸਾਹਿਬ ਵਿਖੇ ਬੰਦੀ ਛੋਡ਼ ਦਿਵਸ ਸੰਬੰਧੀ ਸਮਾਗਮ ਕਰਵਾਏ ਅਗਲੀ ਖ਼ਬਰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਬੇਰ ਸਾਹਿਬ ਨਤਮਸਤਕ ਹੋਣਗੇ-ਮੈਨੇਜਰ ਕ...
Ad Position 24