08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

15 ਨੂੰ ਸਜਾਈ ਜਾ ਰਹੀ 26ਵੀਂ ਪੈਦਲ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਧਾਰਮਿਕ ਜਥੇਬੰਦੀਆਂ ਦੀ ਮੀਟਿੰਗ

ਕਪੂਰਥਲਾ, 9 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਦਸਮੇਸ਼ ਸੇਵਕ ਜਥੇ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਹਿਰ ਨਿਵਾਸੀ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ 15 ਨਵੰਬਰ ਦਿਨ ਐਤਵਾਰ ਨੂੰ ਸਵੇਰੇ 4 ਵਜੇ 26ਵੀਂ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਈ ਜਾ ਰਹੀ ਹੈ। ਇਸ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਜਥੇ.

Ad Position 21
No active advertisement
ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਦੀ ਪੈਦਲ ਯਾਤਰਾ ਨੂੰ ਲੈ ਕੇ ਹੋਈ ਮੀਟਿੰਗ ਉਪਰੰਤ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜਥੇ. ਜਸਵਿੰਦਰ ਸਿੰਘ ਬੱਤਰਾ, ਰਸ਼ਪਾਲ ਸਿੰਘ ਸਿਟੀ ਕੇਬਲ, ਹਰਜੀਤ ਸਿੰਘ ਭਾਟੀਆ ਤੇ ਹੋਰ। ਤਸਵੀਰ : ਤਿਲਕਰਾਜ 10-11-2026
ਕਪੂਰਥਲਾ, 9 ਨਵੰਬਰ (ਸਡਾਨਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਦਸਮੇਸ਼ ਸੇਵਕ ਜਥੇ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼ਹਿਰ ਨਿਵਾਸੀ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਸਟੇਟ ਗੁਰਦੁਆਰਾ ਸਾਹਿਬ ਤੋਂ 15 ਨਵੰਬਰ ਦਿਨ ਐਤਵਾਰ ਨੂੰ ਸਵੇਰੇ 4 ਵਜੇ 26ਵੀਂ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਸਜਾਈ ਜਾ ਰਹੀ ਹੈ। ਇਸ ਸਬੰਧੀ ਧਾਰਮਿਕ ਜਥੇਬੰਦੀਆਂ ਦੀ ਸਟੇਟ ਗੁਰਦੁਆਰਾ ਸਾਹਿਬ ਵਿਖੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ ਤੇ ਯਾਤਰਾ ਪ੍ਰਬੰਧਕ ਰਸ਼ਪਾਲ ਸਿੰਘ ਸਿਟੀ ਕੇਬਲ ਦੀ ਅਗਵਾਈ ਹੇਠ ਮੀਟਿੰਗ ਹੋਈ। ਜਿਸ ’ਚ ਵੱਖ-ਵੱਖ ਪਿੰਡਾਂ ਤੋਂ ਆਏ ਧਾਰਮਿਕ ਆਗੂਆਂ ਤੇ ਸ਼ਹਿਰ ਦੀਆਂ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰਾਂ ਨੇ ਆਪਣੇ ਵਿਚਾਰ ਰੱਖੇ ਤੇ ਯਾਤਰਾ ਨੂੰ ਹੋਰ ਸੁਚਾਰੂ ਰੂਪ ’ਚ ਚਲਾਉਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਕਮੇਟੀ ਯਾਤਰਾ ਵਿਚ ਪੂਰਨ ਸਹਿਯੋਗ ਦੇਵੇਗੀ ਤੇ ਸ੍ਰੀ ਬੇਰ ਸਾਹਿਬ ਵਿਖੇ ਯਾਤਰਾ ਦਾ ਪਹੁੰਚਣ ਸਮੇਂ ਨਿੱਘਾ ਸਵਾਗਤ ਕੀਤਾ ਜਾਵੇਗਾ। ਰਸ਼ਪਾਲ ਸਿੰਘ ਸਿਟੀ ਕੇਬਲ ਵਾਲਿਆਂ ਨੇ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਤੇ ਗੁਰਦੁਆਰਾ ਕਮੇਟੀਆਂ ਨਾਲ ਮੀਟਿੰਗਾਂ ਕਰਕੇ ਰਸਤੇ ਵਿਚ ਯਾਤਰਾ ਦੇ ਸਵਾਗਤ ਲਈ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਜਥੇ. ਜਸਵਿੰਦਰ ਸਿੰਘ ਬੱਤਰਾ, ਸੁਖਜਿੰਦਰ ਸਿੰਘ ਬੱਬਰ, ਚਰਨਜੀਤ ਸਿੰਘ ਵਾਲੀਆ, ਹਰਜੀਤ ਸਿੰਘ ਭਾਟੀਆ, ਰਸ਼ਪਾਲ ਸਿੰਘ ਸਿਟੀ ਕੇਬਲ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਸੁਰਿੰਦਰਪਾਲ ਸਿੰਘ, ਨਵਜੀਤ ਸਿੰਘ ਰਾਜੂ, ਵਰਿਆਮ ਸਿੰਘ ਕਪੂਰ, ਗੁਰਬਖਸ਼ ਸਿੰਘ ਕਾਲਾ, ਲਖਵਿੰਦਰ ਸਿੰਘ ਡੋਗਰਾਂਵਾਲ, ਪ੍ਰੀਤਪਾਲ ਸਿੰਘ ਸੋਨੂੰ, ਜਸਬੀਰ ਸਿੰਘ ਰਾਣਾ, ਗੁਰਵਿੰਦਰ ਸਿੰਘ, ਬੋਹਡ਼ ਸਿੰਘ, ਸੁਰਜੀਤ ਸਿੰਘ ਵਿੱਕੀ, ਗੁਰਪ੍ਰੀਤ ਸਿੰਘ ਬਬਲੂ, ਇੰਚਾਰਜ ਮੋਹਕਮ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਅਮਰਜੀਤ ਸਿੰਘ ਥਿੰਦ, ਪ੍ਰਚਾਰਕ ਭਾਈ ਹਰਵਿੰਦਰ ਸਿੰਘ, ਲਖਬੀਰ ਸਿੰਘ ਲੱਖੀ, ਸੁਰਜੀਤ ਸਿੰਘ, ਤਜਿੰਦਰਪਾਲ ਸਿੰਘ, ਰਾਜਦੀਪ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਿਰਮਲ ਕੁਟੀਆ ਪੰਡਵਾ ਵਿਖੇ ਬੰਦੀ ਛੋਡ਼ ਦਿਵਸ ਮਨਾਇਆ ਅਗਲੀ ਖ਼ਬਰ ਨਡਾਲਾ ਵਿਖੇ ਬਾਬਾ ਵਿਸ਼ਵਕਰਮਾ ਜੀ ਦਾ ਆਗਮਨ ਪੁਰਬ ਸ਼ਰਧਾ ਨਾਲ ਮਨਾਇਆ
Ad Position 24