ਬਾਬਾ ਵਿਸ਼ਵਕਰਮਾ ਮੰਦਰ ਭੁਲੱਥ ਸ਼ਰਕੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਵਿਸ਼ਵਕਰਮਾ ਦਿਵਸ
ਹਰਸਿਮਰਨ ਸਿੰਘ ਘੁੰਮਣ ਨੇ ਕੀਤੀ ਵਿਸ਼ੇਸ਼ ਸ਼ਿਰਕਤ
ਭੁਲੱਥ, 9 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਬਾਬਾ ਵਿਸ਼ਵਕਰਮਾ ਮੰਦਰ ਸਭਾ, ਭੁਲੱਥ ਸ਼ਰਕੀ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਬਡ਼ੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਇਲਾਕੇ ਦੀਆਂ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕਰਕੇ ਬਾਬਾ ਵਿਸ਼ਵਕਰਮਾ ਜੀ ਦੇ ਚਰਨਾਂ ’ਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ।
ਭੁਲੱਥ, 9 ਨਵੰਬਰ (ਮਨਜੀਤ ਸਿੰਘ ਰਤਨ, ਮੇਹਰ ਚੰਦ ਸਿੱਧੂ)-ਬਾਬਾ ਵਿਸ਼ਵਕਰਮਾ ਮੰਦਰ ਸਭਾ, ਭੁਲੱਥ ਸ਼ਰਕੀ ਵਲੋਂ ਬਾਬਾ ਵਿਸ਼ਵਕਰਮਾ ਦਿਵਸ ਬਡ਼ੀ ਸ਼ਰਧਾ, ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ’ਚ ਇਲਾਕੇ ਦੀਆਂ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਿਰਕਤ ਕਰਕੇ ਬਾਬਾ ਵਿਸ਼ਵਕਰਮਾ ਜੀ ਦੇ ਚਰਨਾਂ ’ਚ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਹਲਕਾ ਇੰਚਾਰਜ ਹਰਸਿਮਰਨ ਸਿੰਘ ਘੁੰਮਣ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਪਹਿਲਾਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਵੱਖ-ਵੱਖ ਰਾਗੀ ਜਥਿਆਂ ਵਲੋਂ ਧਾਰਮਿਕ ਦੀਵਾਨ ਸਜਾਏ ਗਏ। ਇਨ੍ਹਾਂ ’ਚ ਬਾਬਾ ਮਹਿੰਦਰ ਸਿੰਘ ਜੀ, ਭਾਈ ਭੁਪਿੰਦਰ ਸਿੰਘ, ਬਲਵਿੰਦਰ ਕੌਰ, ਮਹਿਕਪ੍ਰੀਤ ਕੌਰ, ਹਰਪ੍ਰੀਤ ਸਿੰਘ ਤੇ ਹੋਰ ਰਾਗੀ ਜਥਿਆਂ ਨੇ ਕਥਾ-ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਤੇ ਨਾਮ ਸਿਮਰਨ ਨਾਲ ਜੋਡ਼ਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ, ਗੁਰਵਿੰਦਰ ਸਿੰਘ ਬਾਜਵਾ, ਗੁਰਦੀਪ ਸਿੰਘ ਐਕਸੀਅਨ, ਲਖਵਿੰਦਰ ਸਿੰਘ ਤੇ ਹੋਰ ਬੁਲਾਰਿਆਂ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ, ਉਨ੍ਹਾਂ ਦੀ ਮਹਾਨ ਸ਼ਖ਼ਸੀਅਤ ਅਤੇ ਸਮਾਜ ਨੂੰ ਦਿੱਤੀ ਦੇਣ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਪਹੁੰਚੇ ਹੋਏ ਮੋਹਤਬਰ ਵਿਅਕਤੀਆਂ ਤੇ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਸੁੱਚਾ ਸਿੰਘ ਹੰਸਪਾਲ, ਸਕੱਤਰ ਸੰਤੋਖ ਸਿੰਘ ਮਿਸਤਰੀ, ਮਨਜਿੰਦਰ ਸਿੰਘ ਭਾਰਜ, ਜਸਵੀਰ ਸਿੰਘ ਲਿਟਾਂ ਜ਼ਿਲ੍ਹਾ ਪ੍ਰਧਾਨ ਬੀ.ਕੇ.ਯੂ ਕਾਦੀਆਂ, ਅਜੀਤ ਸਿੰਘ ਘੁੰਮਣ ਜ਼ਿਲ੍ਹਾ ਵਾਈਸ ਪ੍ਰਧਾਨ ਕਪੂਰਥਲਾ, ਜਸਵੀਰ ਸਿੰਘ ਭੋਗਪੁਰ, ਗੁਰਦੀਪ ਸਿੰਘ ਐਕਸੀਅਨ, ਜੋਗਾ ਸਿੰਘ, ਜਨਕ ਸਿੰਘ, ਸਵਰਨ ਸਿੰਘ ਫ਼ੌਜੀ, ਇੰਦਰਜੀਤ ਸਿੰਘ ਅਖਾਡ਼ਾ, ਅਜੈ ਗੁਰਪ੍ਰੀਤ ਸਿੰਘ ਹੰਸਪਾਲ, ਜਰਨੈਲ ਸਿੰਘ ਅਖਾਡ਼ਾ, ਦੀਪੂ ਮਠਾਡ਼ੂ, ਨਵੀ ਮਠਾਡ਼ੂ, ਅਮਰੀਕ ਸਿੰਘ, ਦਲਜੀਤ ਸਿੰਘ, ਮਹਿੰਗਾ ਰਾਮ, ਨਿਰਮਲ ਸਿੰਘ, ਜੈਵੀਰ ਸਿੰਘ, ਧਨਵੀਰ ਸਿੰਘ, ਹਰਜੀਵਨ ਸਿੰਘ ਅਖਾਡ਼ਾ, ਬਲਵਿੰਦਰ ਸਿੰਘ, ਬਿੰਦਰ ਸਿੰਘ ਮਠਾਡ਼ੂ, ਬਲਵੀਰ ਸਿੰਘ ਮਠਾਡ਼ੂ ਆਦਿ ਸੰਗਤਾਂ ਹਾਜ਼ਰ ਸਨ।