ਸ਼੍ਰੀ ਵਿਸ਼ਵਕਰਮਾ ਜੀ ਦਾ ਸਾਲਾਨਾ ਸਮਾਗਮ ਸ਼ਰਧਾ ਭਾਵਨਾ ਨਾਲ ਮਨਾਇਆ ਲੱਖਾਂ ਦੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ
ਫਗਵਾਡ਼ਾ, 9 ਨਵੰਬਰ (ਹਰਜੋਤ ਸਿੰਘ ਚਾਨਾ)-116ਵਾਂ ਵਿਸ਼ਵਕਰਮਾ ਪੂਜਾ ਮਹਾਂਉਤਸਵ ਅੱਜ ਇੱਥੋਂ ਦੇ ਵਿਸ਼ਵਕਰਮਾ ਮੰਦਿਰ ਬੰਗਾ ਰੋਡ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ’ਚ ਸੰਗਤਾਂ ਨੇ ਪੁੱਜ ਕੇ ਮੱਥਾ ਟੇਕਿਆ ਤੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਲਿਆ।
ਮ
ਮੰਦਿਰ ਕਮੇਟੀ ਵੱਲੋਂ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਤੇ ਦਲਜੀਤ ਰਾਜੂ ਨੂੰ ਸਨਮਾਨਿਤ ਕਰਨ ਮੌਕੇ ਦਾ ਦ੍ਰਿਸ਼। ਤਸਵੀਰ: ਹਰਜੋਤ ਚਾਨਾ
10-11-2026
ਫਗਵਾਡ਼ਾ, 9 ਨਵੰਬਰ (ਹਰਜੋਤ ਸਿੰਘ ਚਾਨਾ)-116ਵਾਂ ਵਿਸ਼ਵਕਰਮਾ ਪੂਜਾ ਮਹਾਂਉਤਸਵ ਅੱਜ ਇੱਥੋਂ ਦੇ ਵਿਸ਼ਵਕਰਮਾ ਮੰਦਿਰ ਬੰਗਾ ਰੋਡ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ’ਚ ਸੰਗਤਾਂ ਨੇ ਪੁੱਜ ਕੇ ਮੱਥਾ ਟੇਕਿਆ ਤੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਲਿਆ। ਸਮਾਗਮ ’ਚ ਮੁੱਖ ਮਹਿਮਾਨ ਵਜੋਂ ਭੁਪਿੰਦਰ ਸਿੰਘ ਜੰਡੂ (ਜੰਡੂ ਕੰਸਟਰੱਕਸ਼ਨ) ਕੰਪਨੀ ਸ਼ਾਮਿਲ ਹੋਏ ਤੇ ਝੰਡਾ ਲਹਿਰਾਉਣ ਦੀ ਰਸਮ ਤੀਰਥ ਸਿੰਘ ਪਦਮ ਤੇ ਸਵਾਗਤ ਕਮੇਟੀ ਦੀ ਪ੍ਰਧਾਨਗੀ ਜਸਪਾਲ ਸਿੰਘ ਲਾਲ ਨੇ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਬਾਬਾ ਵਿਸ਼ਵਕਰਮਾ ਜੀ ਦੀ ਜੀਵਨੀ ਨਾਲ ਸਬੰਧਿਤ ਸ਼ਬਦ ਗਾਇਣ ਕੀਤੇ। ਅੱਜ ਦੇ ਸਮਾਗਮ ’ ਚ ਵਿਸ਼ੇਸ਼ ਤੌਰ ’ਤੇ ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ, ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਗੁਰਕੀਰਤ ਸਿੰਘ ਕੋਟਲੀ ਸਾਬਕਾ ਮੰਤਰੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕਡ਼ ਸਮੇਤ ਕਈ ਆਗੂ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਉਨ੍ਹਾਂ ਭਗਵਾਨ ਵਿਸ਼ਵਕਰਮਾ ਜੀ ਅੱਗੇ ਅਰਦਾਸ ਕੀਤੀ ਕਿ ਸਾਨੂੰ ਸਾਰਿਆਂ ਨੂੰ ਬੇਮਿਸਾਲ ਹੁਨਰ ਤੇ ਰਚਨਾਤਮਿਕ ਸਿਰਜਣ ਕਲਾ ਦਾ ਆਸ਼ੀਰਵਾਦ ਬਖ਼ਸ਼ਣ। ਇਸ ਮੌਕੇ ਬੋਲਦਿਆਂ ਡਾ. ਰਾਜ ਕੁਮਾਰ ਚੱਬੇਵਾਲ ਨੇ ਬਾਬਾ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਸੰਗਤ ਨੂੰ ਸੰਬੋਧਨ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵੱਖ-ਵੱਖ ਧਰਮਾਂ ਤੇ ਭਾਈਚਾਰਿਆਂ ਦੇ ਲੋਕਾਂ ਦਾ ਗੁਲਦਸਤਾ ਹੈ, ਜਿੱਥੇ ਸਾਰੇ ਲੋਕ ਆਪਸੀ ਪਿਆਰ ਤੇ ਸਦਭਾਵਨਾ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਦੀ ਇਸ ਭਾਈਚਾਰਕ ਸਾਂਝ ਦੀ ਰਾਖੀ ਲਈ ਵਚਨਬੱਧ ਹੈ। ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਉਂਦਿਆਂ 202 7 ਵਿਚ ਕਾਂਗਰਸ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ। ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਚੁੱਕੇ। ਸਮਾਗਮ ਦੌਰਾਨ ਮੰਦਿਰ ਕਮੇਟੀ ਵਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਵੀ ਪੁੱਜ ਕੇ ਮੱਥਾ ਟੇਕਿਆ ਤੇ ਮੰਦਿਰ ਕਮੇਟੀ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਮਲਕੀਅਤ ਸਿੰਘ ਰਘਬੋਤਰਾ, ਆਪ ਜ਼ਿਲ੍ਹਾ ਪ੍ਰਧਾਨ ਦਲਜੀਤ ਰਾਜੂ, ਰਣਜੀਤ ਸਿੰਘ ਖੁਰਾਨਾ ਅਕਾਲੀ ਦਲ ਸ਼ਹਿਰੀ ਇੰਚਾਰਜ, ਰਜਿੰਦਰ ਸਿੰਘ ਚੰਦੀ ਇੰਚਾਰਜ, ਲਵਲੀ ਵਾਲੀਆ, ਸਰੂਪ ਸਿੰਘ ਖਲਵਾਡ਼ਾ, ਸਾਬਕਾ ਮੇਅਰ ਅਰੁਣ ਖੋਸਲਾ ਸਮੇਤ ਮੰਦਿਰ ਕਮੇਟੀ ਪ੍ਰਬੰਧਕ ਤੇ ਮੈਂਬਰ ਸ਼ਾਮਿਲ ਸਨ। ਇਸ ਮੌਕੇ ਮੰਦਿਰ ਕਮੇਟੀ ਪ੍ਰਧਾਨ ਪ੍ਰਦੀਪ ਧੀਮਾਨ ਤੇ ਗੁਰਮੁਖ ਸਿੰਘ ਚਾਨਾ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ।