ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਤਿਸੰਗ ਕਰਵਾਇਆ
ਤਲਵੰਡੀ ਚੌਧਰੀਆਂ, 8 ਨਵੰਬਰ (ਪਰਸਨ ਲਾਲ ਭੋਲਾ)-ਮਹਾਂਰਿਸ਼ੀ ਭਗਵਾਨ ਵਾਲਮੀਕ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਪਿੰਡ ਤਲਵੰਡੀ ਚੌਧਰੀਆਂ ਵਿਖੇ ਰਾਤਰੀ ਸਤਿਸੰਗ ਵਾਲਮੀਕਿ ਧਰਮਸ਼ਾਲਾ ਵਿਖੇ ਮਹਾਨ ਗ੍ਰੰਥ ਸ੍ਰੀ ਰਮਾਇਣ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਖੱਲ੍ਹੇ ਪੰਡਾਲ ਵਿਚ ਗੁਰਕੀਰਤ ਸਿੰਘ ਦੇ ਜਥੇ ਨੇ ਸ਼ਬਦ ਗਾਇਣ ਨਾਲ ਸਤਿਸੰਗ ਦੀ ਸ਼ੁਰੂਆਤ ਹੋਈ। ਇਸ ਮੌਕੇ ਬਤੌਰ ਮੁੱਖ ਮਹਿਮਾਨ ਸਰਪੰਚ ਬਲਵਿੰਦਰ ਸਿੰਘ ਲੱਡੂ ਆਪਣੇ ਸਾਥੀਆਂ ਸਮੇਤ ਪੰਡਾਲ ਵਿਚ ਪੁੱਜੇ।
ਤਲਵੰਡੀ ਚੌਧਰੀਆਂ, 8 ਨਵੰਬਰ (ਪਰਸਨ ਲਾਲ ਭੋਲਾ)-ਮਹਾਂਰਿਸ਼ੀ ਭਗਵਾਨ ਵਾਲਮੀਕ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਪਿੰਡ ਤਲਵੰਡੀ ਚੌਧਰੀਆਂ ਵਿਖੇ ਰਾਤਰੀ ਸਤਿਸੰਗ ਵਾਲਮੀਕਿ ਧਰਮਸ਼ਾਲਾ ਵਿਖੇ ਮਹਾਨ ਗ੍ਰੰਥ ਸ੍ਰੀ ਰਮਾਇਣ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਖੱਲ੍ਹੇ ਪੰਡਾਲ ਵਿਚ ਗੁਰਕੀਰਤ ਸਿੰਘ ਦੇ ਜਥੇ ਨੇ ਸ਼ਬਦ ਗਾਇਣ ਨਾਲ ਸਤਿਸੰਗ ਦੀ ਸ਼ੁਰੂਆਤ ਹੋਈ। ਇਸ ਮੌਕੇ ਬਤੌਰ ਮੁੱਖ ਮਹਿਮਾਨ ਸਰਪੰਚ ਬਲਵਿੰਦਰ ਸਿੰਘ ਲੱਡੂ ਆਪਣੇ ਸਾਥੀਆਂ ਸਮੇਤ ਪੰਡਾਲ ਵਿਚ ਪੁੱਜੇ। ਪ੍ਰਬੰਧਕਾਂ ਦੇ ਸੱਦੇ ’ਤੇ ਇਸ ਧਾਰਮਿਕ ਸਮਾਗਮ ਵਿਚ ਭਾਈ ਕੁਲਦੀਪ ਸਿੰਘ ਬੁਜੁਏ ਨੇ ਆਪਣੇ ਸ਼ਬਦ ਗਾਇਣ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਮਹਾਨ ਰਿਸ਼ੀ ਭਗਵਾਨ ਵਾਲਮੀਕ ਜੀ ਦੇ ਜੀਵਨ ਸਬੰਧੀ ਭਰਪੂਰ ਜਾਣਕਾਰੀ ਦਿੱਤੀ। ਸਮਾਗਮ ਦੇ ਮੁੱਖ ਮਹਿਮਾਨ ਸਰਪੰਚ ਬਲਵਿੰਦਰ ਸਿੰਘ ਲੱਡੂ ਨੇ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮਹਾਨ ਰਿਸ਼ੀ ਭਗਵਾਨ ਵਾਲਮੀਕਿ ਜੀ ਦੁਨੀਆ ਦੇ ਪਹਿਲੇ ਲੇਖਕ ਹੀ ਨਹੀਂ ਹੋਏ ਸਗੋਂ ਉਹ ਵੱਡੇ ਦੂਰ ਅੰਦੇਸ਼ੀ ਸਨ। ਪ੍ਰਬੰਧਕਾਂ ਵਲੋਂ ਸਰਪੰਚ ਬਲਵਿੰਦਰ ਸਿੰਘ ਲੱਡੂ, ਧੀਰਜ ਕੁਮਾਰ ਸ਼ਰਮਾ ਮੈਂਬਰ, ਹਰਦਿਆਲ ਸਿੰਘ ਸੰਧੂ, ਜਗਤਾਰ ਸਿੰਘ ਬਹੁਜਨ ਸਮਾਜ ਪਾਰਟੀ, ਡਾ. ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਥਾਣਾ ਮੈਂਬਰ ਆਦਿ ਦਾ ਪ੍ਰਬੰਧਕਾਂ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੁੱਚਾ ਸਿੰਘ, ਵਾਲਮੀਕਿ ਸਭਾ ਦੇ ਪ੍ਰਧਾਨ ਜਗਜੀਤ ਸਿੰਘ, ਸੁਖਦੇਵ ਸਿੰਘ ਠੇਕੇਦਾਰ, ਅਮਨ ਸਹੋਤਾ, ਵਿਨੋਦ ਕੁਮਾਰ, ਵਿਜੇ ਕੁਮਾਰ,ਮੈਂਬਰ ਸਰਬਜੀਤ ਸਿੰਘ, ਨੰਬਰਦਾਰ ਓਮ ਪ੍ਰਕਾਸ਼, ਬਲਜਿੰਦਰ ਸਿੰਘ, ਬਗ਼ੀਚਾ ਸਿੰਘ, ਵਿਰਸਾ ਸਿੰਘ, ਪ੍ਰਦੀਪ ਸਹਿਗਲ, ਹਰੀ ਚੰਦ ਸਹਿਗਲ ਆਦਿ ਹਾਜ਼ਰ ਸਨ।