ਸ਼ਿਸ਼ੂ ਮਾਡਲ ਸਕੂਲ ’ਚ ਵਾਤਾਵਰਨ ਦੀ ਸੁਰੱਖਿਆ ਲਈ ਲਗਾਏ ਬੂਟੇ
ਭੁਲੱਥ, 9 ਨਵੰਬਰ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਦੀਵਾਲੀ ਦੇ ਪਾਵਨ ਪਵਿੱਤਰ ਦਿਹਾਡ਼ੇ ’ਤੇ ਵਾਤਾਵਰਨ ਦੀ ਸੁਰੱਖਿਆ ਲਈ ਵਿਦਿਆਰਥੀਆਂ ਨੂੰ ਵਿਸ਼ੇਸ਼ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ’ਤੇ ਪ੍ਰਿੰਸੀਪਲ ਡਾ.
ਭੁਲੱਥ, 9 ਨਵੰਬਰ (ਮਨਜੀਤ ਸਿੰਘ ਰਤਨ)-ਸ਼ਿਸ਼ੂ ਮਾਡਲ ਸਕੂਲ ਭੁਲੱਥ ਵਿਖੇ ਦੀਵਾਲੀ ਦੇ ਪਾਵਨ ਪਵਿੱਤਰ ਦਿਹਾਡ਼ੇ ’ਤੇ ਵਾਤਾਵਰਨ ਦੀ ਸੁਰੱਖਿਆ ਲਈ ਵਿਦਿਆਰਥੀਆਂ ਨੂੰ ਵਿਸ਼ੇਸ਼ ਪ੍ਰੇਰਨਾ ਦਿੱਤੀ ਗਈ। ਇਸ ਮੌਕੇ ’ਤੇ ਪ੍ਰਿੰਸੀਪਲ ਡਾ. ਸੁਨੀਲ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਕੂਲ ਕੈਂਪਸ ’ਚ ਹੈਡਮਿਸਟ੍ਰਸ ਨਰਿੰਦਰ ਕੌਰ ਵਲੋਂ ਪ੍ਰਾਇਮਰੀ ਦੀਆਂ ਵੱਖ-ਵੱਖ ਜਮਾਤਾਂ ਕੋਲੋਂ ਨਵੇਂ ਬੂਟੇ ਲਗਵਾਉਣ ਦੀ ਮੁਹਿੰਮ ਜਾਰੀ ਕੀਤੀ ਗਈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸੁਰੱਖਿਆ ਲਈ ਪ੍ਰੇਰਿਤ ਕੀਤਾ ਤੇ ਪ੍ਰਣ ਲਿਆ ਕਿ ਇਸ ਵਾਰ ਅਸੀਂ ਸਾਰੇ ਰਲ ਮਿਲ ਕੇ ਪਟਾਕੇ ਨਹੀਂ ਚਲਾਵਾਂਗੇ ਤੇ ਵਾਤਾਵਰਨ ਦੇ ਸਵੱਛਤਾ ਵਿਚ ਯੋਗਦਾਨ ਪਾਵਾਂਗੇ। ਸਕੂਲ ਦੇ ਮਿਡਲ ਤੇ ਸੀਨੀਅਰ ਸੈਕੰਡਰੀ ਵਿਭਾਗ ਨੇ ਵਾਈਸ ਪ੍ਰਿੰਸੀਪਲ ਅਨੀਤਾ ਵਲੋਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੂੰ ਸਫ਼ਾਈ ਮੁਹਿੰਮ ਵਿਚ ਸ਼ਾਮਿਲ ਕੀਤਾ ਤਾਂ ਕਿ ਵਿਦਿਆਰਥੀਆਂ ਅੰਦਰ ਆਪਣੇ ਘਰਾਂ ਅਤੇ ਆਸ ਪਾਸ ਦੇ ਵਾਤਾਵਰਨ ਨੂੰ ਸਾਫ਼ ਰੱਖਣ ਦਾ ਸੁਭਾਅ ਬਣਾਇਆ ਜਾ ਸਕੇ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਗਰੀਨ ਦੀਵਾਲੀ ਦੀ ਪ੍ਰੇਰਨਾ ਦੇ ਰਹੇ ਪੋਸਟਰ ਮੇਕਿੰਗ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ’ਤੇ ਡਾ. ਸੁਨੀਲ ਸ਼ਰਮਾ ਨੇ ਵਿਦਿਆਰਥੀਆਂ ਨੂੰ ਸਵੇਰ ਦੀ ਸਭਾ ਵਿਚ ਸੰਬੋਧਨ ਕਰਦਿਆਂ ਦੱਸਿਆ ਕਿ ਵਾਤਾਵਰਣ ਨੂੰ ਸਾਫ਼ ਰੱਖਣਾ ਅਤੇ ਜੀਵਨ ਦੀ ਸੁਰੱਖਿਆ ਵਿਚ ਯੋਗਦਾਨ ਪਾਉਣਾ ਹਰੇਕ ਵਿਦਿਆਰਥੀ ਦਾ ਮੁੱਢਲਾ ਕਰਤੱਵ ਹੈ ਤੇ ਸਾਨੂੰ ਸਾਰਿਆਂ ਨੂੰ ਇਸ ’ਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਡਾ ਸ਼ਰਮਾ ਵਲੋਂ ਸਾਰੇ ਵਿਦਿਆਰਥੀਆਂ ਤੇ ਸਮੂਹ ਸਟਾਫ਼ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।