ਪੱਕਾ ਕੋਠਾ (ਅਮਰਜੀਤਪੁਰ) ਵਿਖੇ ਵਿਸ਼ਵਕਰਮਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਡਡਵਿੰਡੀ, 9 ਨਵੰਬਰ (ਦਿਲਬਾਗ ਸਿੰਘ ਝੰਡ)-ਨੇਡ਼ਲੇ ਪਿੰਡ ਅਮਰਜੀਤਪੁਰ (ਪੱਕਾ ਕੋਠਾ) ਵਿਖੇ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਸਤ ਕਲਾ ਦੇ ਰਚੇਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾਡ਼ਾ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ 20 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਹੁਕਮਨਾਮਾ ਸਰਵਣ ਕਰਵਾਇਆ ਗਿਆ।
ਡਡਵਿੰਡੀ, 9 ਨਵੰਬਰ (ਦਿਲਬਾਗ ਸਿੰਘ ਝੰਡ)-ਨੇਡ਼ਲੇ ਪਿੰਡ ਅਮਰਜੀਤਪੁਰ (ਪੱਕਾ ਕੋਠਾ) ਵਿਖੇ ਪ੍ਰਵਾਸੀ ਭਾਰਤੀਆਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਹਸਤ ਕਲਾ ਦੇ ਰਚੇਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾਡ਼ਾ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਭ ਤੋਂ ਪਹਿਲਾਂ 20 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ ਤੇ ਹੁਕਮਨਾਮਾ ਸਰਵਣ ਕਰਵਾਇਆ ਗਿਆ। ਇਸ ਮੌਕੇ ਸਜਾਏ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਢਾਡੀ ਭਾਈ ਹਰਜਿੰਦਰ ਸਿੰਘ ਫੱਕਰ ਦੇ ਜਥੇ ਵਲੋਂ ਬਾਬਾ ਵਿਸ਼ਵਕਰਮਾ ਜੀ ਦੇ ਜੀਵਨ ਨਾਲ ਸਬੰਧਿਤ ਪ੍ਰਸੰਗ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਨ੍ਹਾਂ ਵਲੋਂ ਕਰੀਬ ਦੋ ਘੰਟੇ ਤੱਕ ਬੀਰ ਰਸ ਢਾਡੀ ਕੀਰਤਨ ਕਰਕੇ ਸੰਗਤਾਂ ਨੂੰ ਕੀਲ ਕੇ ਗੁਰੂ ਚਰਨਾਂ ਨਾਲ ਜੋਡ਼ੀ ਰੱਖਿਆ। ਇਸ ਮੌਕੇ ਪ੍ਰਧਾਨ ਸਰਵਣ ਸਿੰਘ ਬਾਊਪੁਰ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਥੇਦਾਰ ਮੁਖ਼ਤਿਆਰ ਸਿੰਘ ਸੋਢੀ ਤੇ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ ਨੇ ਸੰਬੋਧਨ ਕਰਦਿਆਂ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਹਾਡ਼ੇ ਦੀ ਸੰਗਤਾਂ ਨੂੰ ਵਧਾਈ ਦਿੱਤੀ ਤੇ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾਡ਼੍ਹਨ ਲਈ ਸੰਗਤਾਂ ਦਾ ਧੰਨਵਾਦ ਕੀਤਾ। ਅੰਤ ’ਚ ਪ੍ਰਧਾਨ ਪਰਮਜੀਤ ਸਿੰਘ, ਸਰਪੰਚ ਜਰਨੈਲ ਸਿੰਘ ਸਕੱਤਰ, ਖ਼ਜ਼ਾਨਚੀ ਗੁਰਮੀਤ ਸਿੰਘ , ਮੀਤ ਖ਼ਜ਼ਾਨਚੀ ਰਣਜੀਤ ਸਿੰਘ ਅਤੇ ਪ੍ਰਬੰਧਕਾਂ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਦੇ ਜ਼ਿਲ੍ਹਾ ਪ੍ਰਧਾਨ ਮੁਖ਼ਤਿਆਰ ਸਿੰਘ ਸੋਢੀ ਡਡਵਿੰਡੀ, ਹੈੱਡ ਗ੍ਰੰਥੀ ਬਾਬਾ ਗੁਰਪ੍ਰੀਤ ਸਿੰਘ, ਬਾਬਾ ਕਰਨੈਲ ਸਿੰਘ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਸਰਵਣ ਸਿੰਘ ਬਾਊਪੁਰ, ਜ਼ਿਲ੍ਹਾ ਮੀਤ ਪ੍ਰਧਾਨ ਪਰਮਜੀਤ ਸਿੰਘ ਪੱਕਾ ਕੋਠਾ, ਜ਼ਿਲ੍ਹਾ ਖ਼ਜ਼ਾਨਚੀ ਹਾਕਮ ਸਿੰਘ, ਸਰਪੰਚ ਜਰਨੈਲ ਸਿੰਘ ਸਕੱਤਰ, ਖ਼ਜ਼ਾਨਚੀ ਗੁਰਮੀਤ ਸਿੰਘ, ਮੀਤ ਖ਼ਜ਼ਾਨਚੀ ਰਣਜੀਤ ਸਿੰਘ, ਮੈਂਬਰ ਬਲਵੰਤ ਸਿੰਘ, ਸ਼ਿੰਗਾਰਾ ਸਿੰਘ ਜੰਮੂ, ਬਲਵਿੰਦਰ ਸਿੰਘ ਜੰਮੂ, ਸੁਖਦੇਵ ਸਿੰਘ, ਬਾਬਾ ਕੁਲਵੰਤ ਸਿੰਘ, ਬਲਵੀਰ ਸਿੰਘ, ਨਿਰਵੈਲ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਸਿੰਘ ਬੰਬ, ਪ੍ਰੀਤਮ ਸਿੰਘ ਜੰਮੂ, ਨੰਬਰਦਾਰ ਮਨਜੀਤ ਸਿੰਘ, ਗੁਰਦੀਪ ਸਿੰਘ ਪੰਚ, ਬਖ਼ਸ਼ੀਸ਼ ਸਿੰਘ ਪੰਚ, ਠਾਕੁਰ ਸਿੰਘ, ਜਰਨੈਲ ਸਿੰਘ ਮੱਲੀਵਾਲ, ਦਵਿੰਦਰ ਸਿੰਘ ਬੱਬੂ, ਟਹਿਲ ਸਿੰਘ ਅਤੇ ਨਰਿੰਦਰ ਸਿੰਘ ਡਡਵਿੰਡੀ ਆਦਿ ਹਾਜ਼ਰ ਸਨ।