08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋਡ਼ ਦਿਵਸ ਮੌਕੇ ਸਜੇ ਦੀਵਾਨ

ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਦੀਵਾਲੀ ਤੇ ਬੰਦੀ ਛੋਡ਼ ਦਿਵਸ ਮੌਕੇ ਸਜੇ ਦੀਵਾਨ

Ad Position 21
No active advertisement
ਅਜੀਤ ਡੈਸਕ 10-11-2026

ਫਗਵਾਡ਼ਾ, 9 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਦੀਵਾਲੀ ਤੇ ਬੰਦੀ ਛੋਡ਼ ਦਿਵਸ ਦੇ ਪਵਿੱਤਰ ਤਿਉਹਾਰ ਮੌਕੇ ਫਗਵਾਡ਼ਾ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਸੁਖਚੈਨਆਣਾ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਗਈ, ਜਿਸ ਦਾ ਅਲੌਕਿਕ ਅਤੇ ਅਦਭੁਤ ਨਜ਼ਾਰਾ ਦੇਖਣ ਵਾਲਾ ਸੀ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਪਹੁੰਚੀਆਂ, ਜਿਨ੍ਹਾਂ ਨੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਦੇ ਹੋਏ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਦੌਰਾਨ ਇੰਗਲੈਂਡ ਤੋਂ ਆਏ ਇੱਕ ਸ਼ਰਧਾਲੂ ਨੇ ਕਿਹਾ ਕਿ ਉਹ ਸੱਤ ਸਾਲ ਬਾਅਦ ਇੱਥੇ ਦਰਸ਼ਨ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਡ਼ੀ ਬਖਸ਼ਿਸ਼ ਹੋਈ ਹੈ ਕਿ ਉਨ੍ਹਾਂ ਨੂੰ ਅੱਜ ਦੇ ਪਵਿੱਤਰ ਦਿਹਾਡ਼ੇ ’ਤੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਦੇ ਚਰਨਾਂ ’ਚ ਅਜਿਹੇ ਮੌਕੇ ਬਾਰ-ਬਾਰ ਮਿਲਦੇ ਰਹਿਣ। ਗੁਰਦੁਆਰਾ ਸਾਹਿਬ ਵਿਖੇ ਦੇਰ ਰਾਤ ਤੱਕ ਧਾਰਮਿਕ ਦੀਵਾਨ ਵੀ ਸਜੇ ਜਿਸ ਵਿਚ ਭਾਈ ਨਵਨੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਸ਼ਮਸ਼ੇਰ ਸਿੰਘ ਜੀ ਸੁਖਚੈਨਆਣਾ ਸਾਹਿਬ, ਭਾਈ ਗੁਰਮੁਖ ਸਿੰਘ ਹੁਸ਼ਿਆਰਪੁਰ ਵਾਲੇ, ਭਾਈ ਗੁਰਦਿੱਤ ਸਿੰਘ ਜੀ ਫਗਵਾਡ਼ੇ ਵਾਲੇ, ਢਾਡੀ ਗਿਆਨੀ ਬਲਵੀਰ ਸਿੰਘ ਭੁੱਲਾਰਾਈ , ਗਿਆਨੀ ਰਣਜੀਤ ਸਿੰਘ ਜੀ ਅਨਮੋਲ ਲੱਖਪੁਰ ਵਾਲਾ ਢਾਡੀ ਜਥਾ ਆਦਿ ਜਥਿਆਂ ਨੇ ਹਾਜ਼ਰੀ ਭਰੀ। ਅੰਤ ਵਿਚ ਮੈਨੇਜਰ ਨਰਿੰਦਰ ਸਿੰਘ ਨੇ ਪੁੱਜੀ ਹੋਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਰਣਜੀਤ ਸਿੰਘ ਖੁਰਾਣਾ ਹਲਕਾ ਇੰਚਾਰਜ ਸ਼ਹਿਰੀ, ਰਜਿੰਦਰ ਸਿੰਘ ਚੰਦੀ ਹਲਕਾ ਇੰਚਾਰਜ ਦਿਹਾਤੀ,  ਮੈਨੇਜਰ ਨਰਿੰਦਰ ਸਿੰਘ, ਧਾਰਮਿਕ ਆਗੂ ਗੁਰਦੀਪ ਸਿੰਘ ਖੇਡ਼ਾ, ਬਿੰਦਰ ਸਿੰਘ ਰਾਵਲਪਿੰਡੀ, ਸਤਵਿੰਦਰ ਸਿੰਘ ਘੁੰਮਣ, ਜਸਵੀਰ ਸਿੰਘ ਟਿੱਬੀ, ਕੁਲਵਿੰਦਰ ਸਿੰਘ ਕੌਂਸਲਰ, ਜਤਿੰਦਰ ਸਿੰਘ ਖ਼ਾਲਸਾ,  ਫ਼ਤਿਹ ਸਿੰਘ ਪਰਹਾਰ, ਜੋਗਾ ਸਿੰਘ ਢੱਡੇ, ਪਤਵਿੰਦਰ ਸਿੰਘ ਛਾਬਡ਼ਾ,  ਥਾਣੇਦਾਰ ਜਗਤਾਰ ਸਿੰਘ, ਨਿਰਮਲ ਸਿੰਘ , ਸੁਖਵਿੰਦਰ ਸਿੰਘ ਫ਼ੌਜੀ, ਗੁਲਜਾਰ ਸਿੰਘ ਇੰਸਪੈਕਟਰ , ਬਲਿਹਾਰ ਸਿੰਘ  ਆਦਿ ਹਾਜ਼ਰ ਸਨ।
ਭੁਲੱਥ ਵਿਖੇ ਦੀਵਾਲੀ ਦਾ ਤਿਉਹਾਰ ਧੂਮਧਾਮ ਤੇ ਉਤਸ਼ਾਹ ਨਾਲ ਮਨਾਇਆ
ਭੁਲੱਥ, (ਮਨਜੀਤ ਸਿੰਘ ਰਤਨ)-ਕਸਬਾ ਭੁਲੱਥ ਵਿਖੇ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਧੂਮਧਾਮ, ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਬਾਜ਼ਾਰਾਂ ’ਚ ਤਿਉਹਾਰ ਦੀਆਂ ਰੌਣਕਾਂ ਦੇਖਣਯੋਗ ਸਨ। ਸਵੇਰ ਤੋਂ ਹੀ ਬਾਜ਼ਾਰਾਂ ’ਚ ਲੋਕਾਂ ਦੀ ਆਵਾਜਾਈ ਸ਼ੁਰੂ ਹੋ ਗਈ ਸੀ ਤੇ ਦਿਨ ਭਰ ਖ਼ਰੀਦਦਾਰੀ ਕਰਨ ਵਾਲਿਆਂ ਦੀ ਭਾਰੀ ਭੀਡ਼ ਦੇਖਣ ਨੂੰ ਮਿਲੀ। ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਨੂੰ ਰੰਗ-ਬਰੰਗਿਆਂ ਲਾਈਟਾਂ, ਸਜਾਵਟੀ ਸਮਾਨ ਤੇ ਹੋਰ ਆਕਰਸ਼ਕ ਵਸਤਾਂ ਨਾਲ ਸਜਾਇਆ ਗਿਆ ਸੀ। ਲੋਕਾਂ ਨੇ ਆਪਣੇ ਘਰਾਂ ਨੂੰ ਸਜਾਉਣ ਲਈ ਰੰਗ-ਬਰੰਗਿਆਂ ਲਡ਼ੀਆਂ, ਦੀਵੇ, ਮੋਮਬਤੀਆਂ ਤੇ ਹੋਰ ਸਜਾਵਟੀ ਸਮਾਨ ਦੀ ਖ਼ੂਬ ਖ਼ਰੀਦਦਾਰੀ ਕੀਤੀ। ਇਸ ਦੇ ਨਾਲ ਹੀ ਬੱਚਿਆਂ ਤੇ ਨੌਜਵਾਨਾਂ ਵਿਚ ਪਟਾਕੇ ਖ਼ਰੀਦਣ ਨੂੰ ਲੈ ਕੇ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਮਠਿਆਈਆਂ ਦੀਆਂ ਦੁਕਾਨਾਂ ’ਤੇ ਵੀ ਸਾਰਾ ਦਿਨ ਲੋਕਾਂ ਦੀ ਭਾਰੀ ਭੀਡ਼ ਰਹੀ। ਲੋਕਾਂ ਨੇ ਆਪਣੇ ਰਿਸ਼ਤੇਦਾਰਾਂ, ਦੋਸਤਾਂ ਤੇ ਸਕੇ-ਸਬੰਧੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦੇਣ ਲਈ ਮਠਿਆਈਆਂ ਤੇ ਤੋਹਫ਼ਿਆਂ ਦੀ ਖ਼ਰੀਦਦਾਰੀ ਕੀਤੀ। ਤਿਉਹਾਰ ਦੇ ਮੱਦੇਨਜ਼ਰ ਬਾਜ਼ਾਰਾਂ ਵਿਚ ਖ਼ਾਸ ਚਹਿਲ-ਪਹਿਲ ਰਹੀ ਤੇ ਦੁਕਾਨਦਾਰਾਂ ਵਿਚ ਵੀ ਚੰਗੇ ਕਾਰੋਬਾਰ ਨੂੰ ਲੈ ਕੇ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ਾਮ ਸਮੇਂ ਲੋਕਾਂ ਨੇ ਆਪਣੇ ਘਰਾਂ ’ਚ ਦੀਵੇ ਤੇ ਮੋਮਬਤੀਆਂ ਜਗਾ ਕੇ ਦੀਪਮਾਲਾ ਕੀਤੀ ਤੇ ਘਰਾਂ ਨੂੰ ਰੌਸ਼ਨੀਆਂ ਨਾਲ ਸਜਾਇਆ। ਇਸ ਮੌਕੇ ਸੰਗਤਾਂ ਨੇ ਗੁਰੂ ਘਰਾਂ ’ਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਗੁਰੂ ਘਰਾਂ ’ਚ ਵੀ ਦੀਪਮਾਲਾ ਕਰਕੇ ਦੀਵਾਲੀ ਦਾ ਤਿਉਹਾਰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਤਰ੍ਹਾਂ ਭੁਲੱਥ ਵਿਖੇ ਦੀਵਾਲੀ ਦਾ ਤਿਉਹਾਰ ਆਪਸੀ ਪਿਆਰ, ਭਾਈਚਾਰਕ ਸਾਂਝ ਤੇ ਖ਼ੁਸ਼ੀਆਂ ਦੇ ਮਾਹੌਲ ਵਿਚ ਮਨਾਇਆ ਗਿਆ। ਲੋਕਾਂ ਨੇ ਇੱਕ-ਦੂਜੇ ਨੂੰ ਦੀਵਾਲੀ ਦੀਆਂ ਵਧਾਈਆਂ ਦੇ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ।

Ad Position 22
No active advertisement
ਪਿਛਲੀ ਖ਼ਬਰ ਬਾਪੂ ਧਾਮ ਕਾਲੋਨੀ ਵਿਖੇ ਨਾਜਾਇਜ਼ ਪਟਾਕਿਆਂ ਸਮੇਤ ਵਿਅਕਤੀ ਕਾਬੂ ਅਗਲੀ ਖ਼ਬਰ ਦੀਵਿਆਂ ਤੇ ਰੰਗੋਲੀ ਦੀ ਵੀਡੀਓ ਨਾਲ ਮਮਦਾਨੀ ਨੇ ਦਿੱਤੀ ਦੀਵਾਲੀ ਦੀ ਵਧਾਈ
Ad Position 24