ਡਡਵਿੰਡੀ, 10 ਨਵੰਬਰ (ਦਿਲਬਾਗ ਸਿੰਘ ਝੰਡ)-ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ ’ਤੇ ਸ਼ਹਿਰ ਦੇ ਸਵਾਗਤੀ ਗੇਟ ਨੇਡ਼ੇ ਵਾਪਰੇ ਇੱਕ ਦਰਦਨਾਕ ਸਡ਼ਕ ਹਾਦਸੇ ’ਚ ਪਿੰਡ ਚੱਕ ਕੋਟਲਾ ਦੇ ਸਾਬਕਾ ਸਰਪੰਚ ਜੋਗਾ ਸਿੰਘ ਦੀ ਮੌਤ ਹੋ ਗਈ। ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕਣ ਤੇ ਸੇਵਾ ਕਰਨ ਜਾ ਰਹੇ ਸਨ, ਪਰ ਰਸਤੇ ’ਚ ਵਾਪਰੇ ਹਾਦਸੇ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ। ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਜੋਗਾ ਸਿੰਘ ਸਵੇਰੇ ਕਰੀਬ 11:30 ਵਜੇ ਆਪਣੇ ਟੀ.ਵੀ.ਐਸ. ਮੋਟਰਸਾਈਕਲ ’ਤੇ ਸਵਾਰ ਹੋ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਨੂੰ ਜਾ ਰਹੇ ਸਨ। ਜਦੋਂ ਉਹ ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ ’ਤੇ ਸਥਿਤ ਸ਼ਹਿਰ ਦੇ ਸਵਾਗਤੀ ਗੇਟ ਨੇਡ਼ੇ ਪਹੁੰਚੇ ਤਾਂ ਸਡ਼ਕ ਕਿਨਾਰੇ ਖਡ਼੍ਹੀ ਇੱਕ ਟਰਾਲੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਗੰਭੀਰ ਸੀ ਕਿ ਉਹ ਜ਼ਖ਼ਮੀ ਹੋ ਗਏਤੇ ਜ਼ਖ਼ਮੀ ਜੋਗਾ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਗਿਆ, ਪਰ ਜ਼ਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਨ੍ਹਾਂ ਨੇ ਦਮ ਤੋਡ਼ ਦਿੱਤਾ। ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਵਿਚ ਮਾਤਮ ਛਾਅ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਵੀ ਮੌਕੇ ’ਤੇ ਪਹੁੰਚ ਗਈ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਚੱਕ ਕੋਟਲਾ ਦੇ ਸਾਬਕਾ ਸਰਪੰਚ ਦੀ ਸਡ਼ਕ ਹਾਦਸੇ ’ਚ ਮੌਤ
ਡਡਵਿੰਡੀ, 10 ਨਵੰਬਰ (ਦਿਲਬਾਗ ਸਿੰਘ ਝੰਡ)-ਸੁਲਤਾਨਪੁਰ ਲੋਧੀ-ਕਪੂਰਥਲਾ ਮਾਰਗ ’ਤੇ ਸ਼ਹਿਰ ਦੇ ਸਵਾਗਤੀ ਗੇਟ ਨੇਡ਼ੇ ਵਾਪਰੇ ਇੱਕ ਦਰਦਨਾਕ ਸਡ਼ਕ ਹਾਦਸੇ ’ਚ ਪਿੰਡ ਚੱਕ ਕੋਟਲਾ ਦੇ ਸਾਬਕਾ ਸਰਪੰਚ ਜੋਗਾ ਸਿੰਘ ਦੀ ਮੌਤ ਹੋ ਗਈ। ਉਹ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਰੋਜ਼ਾਨਾ ਦੀ ਤਰ੍ਹਾਂ ਮੱਥਾ ਟੇਕਣ ਤੇ ਸੇਵਾ ਕਰਨ ਜਾ ਰਹੇ ਸਨ, ਪਰ ਰਸਤੇ ’ਚ ਵਾਪਰੇ ਹਾਦਸੇ ਕਾਰਨ ਉਨ੍ਹਾਂ ਦੀ ਜਾਨ ਚਲੀ ਗਈ।
ਅਜੀਤ ਡੈਸਕ
11-11-2026