ਕਪੂਰਥਲਾ, 10 ਨਵੰਬਰ (ਅਮਰਜੀਤ ਕੋਮਲ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਕਪੂਰਥਲਾ ਨੇ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ’ਚ ਅੱਜ ਨਗਰ ਨਿਗਮ ਦੇ ਦਫ਼ਤਰ ਵਿਚ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਤੇ ‘ਆਪ’ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਉਨ੍ਹਾਂ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ, ਜਿਨ੍ਹਾਂ ਵਿਚ ਸਫ਼ਾਈ ਸੇਵਕ ਤੇ ਸੀਵਰੇਜਮੈਨਾਂ ਦੀ ਭਰਤੀ, ਲੰਬੇ ਸਮੇਂ ਤੋਂ ਆਊਟ ਸੋਰਸ ਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਹੋਰ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ। ਇਸ ਮੌਕੇ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਦੀ ਕਮਿਸ਼ਨਰ ਨੇ ਸੰਗਠਨ ਦੇ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਆਊਟ ਸੋਰਸ ਤੇ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਨਗਰ ਨਿਗਮ ਦੇ ਹਾਊਸ ਦੀ ਅਗਲੀ ਮੀਟਿੰਗ ’ਚ ਮਤਾ ਪਾਸ ਕਰਵਾਇਆ ਜਾਵੇਗਾ। ਇਸੇ ਦੌਰਾਨ ਹੀ ਦਵਿੰਦਰਪਾਲ ਸਿੰਘ ਹੰਸਪਾਲ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿਵਾਇਆ ਕਿ 130 ਸਫ਼ਾਈ ਸੇਵਕਾਂ ਤੇ 45 ਸੀਵਰਮੈਨਾਂ ਦੀ ਭਰਤੀ ਲਈ ਉਹ ਨਿੱਜੀ ਪੱਧਰ ’ਤੇ ਹਰ ਸੰਭਵ ਕੋਸ਼ਿਸ਼ ਕਰਨਗੇ ਤਾਂ ਜੋ ਸਫ਼ਾਈ ਵਿਵਸਥਾ ਨੂੰ ਸੁਚਾਰੂ ਤਰੀਕੇ ਨਾਲ ਚਲਾਇਆ ਜਾ ਸਕੇ। ਡਿਪਟੀ ਕਮਿਸ਼ਨਰ, ਨਿਗਮ ਦੀ ਕਮਿਸ਼ਨਰ ਤੇ ਆਪ ਦੇ ਹਲਕਾ ਇੰਚਾਰਜ ਵਲੋਂ ਦਿੱਤੇ ਗਏ ਵਿਸ਼ਵਾਸ ਤੋਂ ਬਾਅਦ ਨਗਰ ਪਾਲਿਕਾ ਕਰਮਚਾਰੀ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਨੇ 11 ਨਵੰਬਰ ਤੋਂ ਨਿਗਮ ਦੇ ਮੁਲਾਜ਼ਮਾਂ ਵਲੋਂ ਕੀਤੀ ਜਾਣ ਵਾਲੀ ਅਣਮਿਥੇ ਸਮੇਂ ਦੀ ਹਡ਼ਤਾਲ ਹਾਲ ਦੀ ਘਡ਼ੀ ਮੁਲਤਵੀ ਕਰ ਦਿੱਤੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀਆ ਮੰਗਾਂ ਨਾ ਅਮਲੀ ਰੂਪ ਨਾ ਦਿੱਤਾ ਗਿਆ ਤਾਂ ਉਹ ਮੁਡ਼ ਸੰਘਰਸ਼ ਦਾ ਰਸਤਾ ਅਪਣਾਉਣ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਡਿਪਟੀ ਕਮਿਸ਼ਨਰ ਤੇ ਨਿਗਮ ਦੀ ਕਮਿਸ਼ਨਰ ਦੀ ਹੋਵੇਗੀ।
ਨਿਗਮ ਦੇ ਮੁਲਾਜ਼ਮਾਂ ਵਲੋਂ 11 ਨਵੰਬਰ ਤੋਂ ਕੀਤੀ ਜਾਣ ਵਾਲੀ ਹਡ਼ਤਾਲ ਡੀ.ਸੀ. ਤੇ ਕਮਿਸ਼ਨਰ ਦੇ ਭਰੋਸੇ ਪਿੱਛੋਂ ਮੁਲਤਵੀ
ਕਪੂਰਥਲਾ, 10 ਨਵੰਬਰ (ਅਮਰਜੀਤ ਕੋਮਲ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਕਪੂਰਥਲਾ ਨੇ ਸੰਗਠਨ ਦੇ ਪ੍ਰਧਾਨ ਗੋਪਾਲ ਥਾਪਰ ਦੀ ਅਗਵਾਈ ’ਚ ਅੱਜ ਨਗਰ ਨਿਗਮ ਦੇ ਦਫ਼ਤਰ ਵਿਚ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਨਗਰ ਨਿਗਮ ਦੀ ਕਮਿਸ਼ਨਰ ਅਨੂਪਮ ਕਲੇਰ ਤੇ ‘ਆਪ’ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਨਾਲ ਮੀਟਿੰਗ ਕੀਤੀ। ਮੀਟਿੰਗ ’ਚ ਉਨ੍ਹਾਂ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਪਿਛਲੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ, ਜਿਨ੍ਹਾਂ ਵਿਚ ਸਫ਼ਾਈ ਸੇਵਕ ਤੇ ਸੀਵਰੇਜਮੈਨਾਂ ਦੀ ਭਰਤੀ, ਲੰਬੇ ਸਮੇਂ ਤੋਂ ਆਊਟ ਸੋਰਸ ਤੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕੇ ਕਰਨ ਸਮੇਤ ਹੋਰ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ।
ਅਜੀਤ ਡੈਸਕ
11-11-2026